Home » ਨਵੀਂ ਦਿੱਲੀ » ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਤਰੀਕ ਬਦਲਣ ਦੀ ਮੰਗ : ਸਰਨਾ

ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਤਰੀਕ ਬਦਲਣ ਦੀ ਮੰਗ : ਸਰਨਾ

SHARE ARTICLE

71 Views

ਨਵੀਂ ਦਿੱਲੀ 2 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਜੋ ਕਿ 27 ਦਸੰਬਰ ਮਨਾਇਆ ਜਾਏਗਾ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਸਾਲ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਇੱਕੋ ਦਿਨ ਆ ਰਹੇ ਹਨ । ਜਿਸਦੇ ਕਾਰਨ ਸੰਗਤ ਵਿੱਚ ਦੁਬਿਧਾ ਹੈ । ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਸਾਡੀ ਅਪੀਲ ਹੈ ਕਿ ਦਸਵੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਲਈ ਕੋਈ ਹੋਰ ਤਰੀਕ ਤੈਅ ਕੀਤੇ ਜਾਵੇ ਤਾਂ ਜੋ ਸੰਗਤ ਦੋਵੇਂ ਦਿਹਾੜੇ ਸ਼ਰਧਾ ਤੇ ਸਤਿਕਾਰ ਸਹਿਤ ਮਨਾ ਸਕੇ । ਉਨ੍ਹਾਂ ਕਿਹਾ ਕਿ ਸਾਨੂੰ ਇਸ ਬਾਰੇ ਸੰਗਤਾਂ ਦੇ ਬਹੁਤ ਫੋਨ ਅਤੇ ਸੁਨੇਹੇ ਆ ਰਹੇ ਹਨ ਇਸ ਲਈ ਮੇਰੀ ਅਪੀਲ ਹੈ ਕਿ ਇਸ ਬਾਰੇ ਜਲਦ ਫ਼ੈਸਲਾ ਲੈ ਕੇ ਸੰਗਤਾਂ ਦੀ ਦੁਬਿਧਾ ਨੂੰ ਖ਼ਤਮ ਕਰਦਿਆਂ ਉਨ੍ਹਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕੀਤਾ ਜਾਏ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

15 ਮਾਰਚ ਦਿਨ ਐਤਵਾਰ ਫਰੈਂਕਫੋਰਟ ਚੋਣਾਂ ਵਿੱਚ ਸਰਦਾਰ ਨਰਿੰਦਰ ਸਿੰਘ ਘੋਤੜਾ ਨੂੰ ਆਪਣਾ ਕੀਮਤੀ ਵੋਟ ਪਾ ਕੇ ਕਾਮਯਾਬ ਕਰੋ- ਸਰਦਾਰ ਅਨੂਪ ਸਿੰਘ ਪ੍ਰਧਾਨ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ। – ਸ੍ਰ: ਨਰਿੰਦਰ ਸਿੰਘ ਘੋਤੜਾ ਵਿਦੇਸ਼ੀ ਸਿਟੀ ਕੌਂਸਲ ਅਤੇ ਸ਼ਹਿਰ ਦੀ ਪਾਰਲੀਮੈਂਟ ਚੋਣਾਂ ਲਈ ਉਮੀਦਵਾਰ ਹਨ ।

ਪਹਿਲੀ ਚੇਤ (14ਮਾਰਚ) ਨਾਨਕਸ਼ਾਹੀ ਨਵਾਂ ਵਰ੍ਹਾਂ 558 ਦੀ ਅਰੰਭਤਾ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਲੱਖ ਲੱਖ ਵਧਾਈਆਂ ! ਨਵੇਂ ਵਰ੍ਹੇ ਦੀ ਅਰੰਭਤਾ ਤੇ ਸਰਬੱਤ ਦੇ ਭਲੇ ਵਾਲੇ ਸਿੱਖ ਰਾਜ ਦੀ ਸਿਰਜਣਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਕਰੀਏ :- ਗੁਰਚਰਨ ਸਿੰਘ ਗੁਰਾਇਆ