Home » ਸੰਸਾਰ » ਯੂਰਪ » ਨੌਵੇਂ ਪਾਤਸ਼ਾਹ ਦੀ ਸ਼ਹੀਦੀ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਡੈਨਹਾਗ ਵਿਖੇ ਹੋਏ ਗੁਰਮਤਿ ਸਮਾਗਮ।

ਨੌਵੇਂ ਪਾਤਸ਼ਾਹ ਦੀ ਸ਼ਹੀਦੀ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਡੈਨਹਾਗ ਵਿਖੇ ਹੋਏ ਗੁਰਮਤਿ ਸਮਾਗਮ।

SHARE ARTICLE

54 Views

ਜਰਮਨੀ 3 ਦਸੰਬਰ (ਖਿੜਿਆ ਪੰਜਾਬ) ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350 ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਡੈਨਹਾਗ ਹੋਲੈਂਡ ਨੀਦਰਲੈਂਡ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਭਾਈ ਜਸਪਾਲ ਸਿੰਘ ਹਾਲੈਂਡ ਦੇ ਬੇਟੇ ਨਵਜੋਤ ਸਿੰਘ ਦੇ ਜਨਮ ਦਿਨ ਦੀ ਖੁਸ਼ੀ ਵਿੱਚ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ ਗਏ ਅਤੇ ਗੁਰਬਾਣੀ ਕੀਰਤਨ ਹੋਇਆ ਇਸ ਮੌਕੇ ਗੁਰਮਤਿ ਐਜੂਕੇਸ਼ਨ ਸੋਸਾਇਟੀ ਦੇ ਮੁੱਖ ਸੇਵਾਦਾਰ ਭਾਈ ਗੁਰਜੋਤ ਸਿੰਘ ਨਲਵੀ ਜੋ ਨਵੰਬਰ ਮਹੀਨੇ ਤੋ ਲੈ ਕੇ ਜਨਵਰੀ ਮਹੀਨੇ ਤੱਕ ਯੂਰਪ ਪ੍ਰਚਾਰ ਦੌਰੇ ਤੇ ਹਨ ਉਹਨਾਂ ਵਲੋ ਹਾਲੈਂਡ ਦੀ ਸੰਗਤ ਨੂੰ ਗੁਰਬਾਣੀ ਗੁਰ ਇਤਿਹਾਸ ਨਾਲ ਜੋੜਿਆ ਗਿਆ ਅਤੇ ਨਾਲ ਹੀ ਸੰਗਤ ਨੂੰ ਦਸਿਆ ਕਿ ਆਪਾਂ ਸਾਰਿਆਂ ਨੇ ਮਿਲਕੇ ਗੁਰਬਾਣੀ ਗੁਰ ਇਤਿਹਾਸ ਤੋ ਸੇਧ ਲੈਣੀ ਹੈ ਅਤੇ ਆਪਣੇ ਬੱਚਿਆਂ ਨੂੰ ਵੀ ਰੱਬੀ ਬਾਣੀ ਨਾਲ ਜੋੜਨਾ ਹੈ ਸੰਗਤਾਂ ਨੂੰ ਭਾਈ ਸਾਹਿਬ ਨੇ ਕਿਹਾ ਕਿ ਗੁਰੂ ਨਾਨਕ ਸਾਹਿਬ ਜੀ ਨੇ ਜਿਵੇ ਪ੍ਰਚਾਰ ਕੀਤਾ ਮਨੁੱਖਤਾ ਨੂੰ ਇਕ ਅਕਾਲ ਪੁਰਖ ਵਾਹਿਗੁਰੂ ਨਾਲ ਜੋੜਿਆ ਕਰਮ ਕਾਂਡ ਵਹਿਮ ਭਰਮ ਛੱਡ ਕੇ ਆਪਾਂ ਹਮੇਸ਼ਾ ਆਪਣੇ ਗੁਰੂ ਸਾਹਿਬ ਤੋ ਗਿਆਨ ਲੈਣਾ ਹੈ ਸੰਗਤਾਂ ਨੇ ਬਹੁਤ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ ਗੁਰੂ ਕਾ ਲੰਗਰ ਭਾਈ ਜਸਪਾਲ ਸਿੰਘ ਜੀ ਦੇ ਪਰਿਵਾਰ ਵੱਲੋਂ ਸੇਵਾ ਹੋਈ ਅਤੇ ਪ੍ਰਬੰਧਕ ਵੀਰਾਂ ਵੱਲੋ ਅਟੁੱਟ ਵਰਤਾਇਆ ਗਿਆ ਸੰਗਤਾਂ ਅਤੇ ਪ੍ਰਬੰਧਕ ਕਮੇਟੀ ਦਾ ਪੂਰਾ ਸਹਿਯੋਗ ਮਿਲਿਆ ਸਹਿਯੋਗੀ ਸੱਜਣਾਂ ਦਾ ਬਹੁਤ ਬਹੁਤ ਧੰਨਵਾਦ ਸੇਵਾਵਾਂ ਕਰਨ ਵਾਲੇ ਵੀਰ ਸਰਦਾਰ ਜਸਪਾਲ ਸਿੰਘ , ਭਾਈ ਗੁਰਿੰਦਰ ਸਿੰਘ ਬੈਂਸ
ਤਾਰ ਰਾਜਾਮਾ ਸਰਦਾਰ ਪਰਮਜੀਤ ਸਿੰਘ ਗਾਖਲ , ਸਰਦਾਰ ਗੁਰਦੇਵ ਸਿੰਘ , ਵੀਰ ਸ਼ਿੰਗਾਰਾ ਸਿੰਘ , ਵੀਰ ਅਰਵਿੰਦਰ ਸਿੰਘ , ਵੀਰ ਰਮੇਸ਼ ਕੁਮਾਰ , ਵੀਰ ਭੋਲਾ ਸਿੰਘ ਆਦਿ ਪਤਵੰਤੇ ਸੱਜਣ ਹਾਜ਼ਰ

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ