Home » ਮਾਝਾ » ਬ੍ਰਹਮਪੁਰਾ ਦੀ ਅਗਵਾਈ ’ਚ ਪਿੰਡ ਘੜਕਾਂ ਦੇ ਵਰਕਰ ਹੋਏ ਲਾਮਬੰਦ, ਬਲਾਕ ਸੰਮਤੀ ਚੋਣਾਂ ਲਈ ਪ੍ਰਚਾਰ ਮੁਹਿੰਮ ਦਾ ਆਗਾਜ਼*

ਬ੍ਰਹਮਪੁਰਾ ਦੀ ਅਗਵਾਈ ’ਚ ਪਿੰਡ ਘੜਕਾਂ ਦੇ ਵਰਕਰ ਹੋਏ ਲਾਮਬੰਦ, ਬਲਾਕ ਸੰਮਤੀ ਚੋਣਾਂ ਲਈ ਪ੍ਰਚਾਰ ਮੁਹਿੰਮ ਦਾ ਆਗਾਜ਼*

SHARE ARTICLE

245 Views

 

 

 ਬ੍ਰਹਮਪੁਰਾ ਦੀ ਅਗਵਾਈ ’ਚ ਪਿੰਡ ਘੜਕਾਂ ਦੇ ਵਰਕਰ ਹੋਏ ਲਾਮਬੰਦ, ਬਲਾਕ ਸੰਮਤੀ ਚੋਣਾਂ ਲਈ ਪ੍ਰਚਾਰ ਮੁਹਿੰਮ ਦਾ ਆਗਾਜ਼

 ਪੰਜਾਬ ਦੇ ਦਰਦ ਦੀ ਤਰਜਮਾਨੀ ਕੇਵਲ ਅਸਲ ਖੇਤਰੀ ਪਾਰਟੀ ਅਕਾਲੀ ਦਲ ਹੀ ਕਰ ਸਕਦੀ ਹੈ – ਬ੍ਰਹਮਪੁਰਾ

ਤਰਨ ਤਾਰਨ 7 ਦਸੰਬਰ  ( ਗੁਰਪ੍ਰੀਤ ਸਿੰਘ ਸੈਡੀ ): ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ ਜ਼ੋਨ ਘੜਕਾ ਤੋਂ ਬਲਾਕ ਸੰਮਤੀ ਉਮੀਦਵਾਰ ਬੀਬੀ ਕਵਲਜੀਤ ਕੌਰ ਪਤਨੀ ਜੁਝਾਰ ਸਿੰਘ ਦੇ ਗ੍ਰਹਿ ਵਿਖੇ ਵਰਕਰਾਂ ਦੇ ਭਾਰੀ ਇਕੱਠ ਨਾਲ ਮੀਟਿੰਗ ਕਰਕੇ ਚੋਣ ਮੁਹਿੰਮ ਦਾ ਆਗਾਜ਼ ਕੀਤਾ।

ਵਰਕਰਾਂ ਦੇ ਜੋਸ਼ੀਲੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰ. ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਸਿਰਮੌਰ ਅਤੇ ਅਸਲ ਖੇਤਰੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਰਿਮੋਟ ਕੰਟਰੋਲ ਨਾਲ ਚੱਲਣ ਵਾਲੀਆਂ ਇਹ ਬਾਹਰੀ ਪਾਰਟੀਆਂ ਪੰਜਾਬੀਆਂ ਦੇ ਦਰਦ, ਭਾਵਨਾਵਾਂ ਅਤੇ ਜ਼ਮੀਨੀ ਹਕੀਕਤ ਨੂੰ ਕਦੇ ਨਹੀਂ ਸਮਝ ਸਕਦੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ ਦੀ ਪਹਿਰੇਦਾਰੀ ਕੇਵਲ ਪੰਥਕ ਜਮਾਤ ਹੀ ਕਰ ਸਕਦੀ ਹੈ।

ਮੌਜੂਦਾ ਭਗਵੰਤ ਮਾਨ ਸਰਕਾਰ ‘ਤੇ ਤਿੱਖੇ ਸਿਆਸੀ ਹਮਲੇ ਬੋਲਦਿਆਂ ਸ੍ਰ. ਬ੍ਰਹਮਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਸਮੇਂ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਛਿੱਕੇ ਟੰਗ ਕੇ ਸਿਰਫ਼ ‘ਧੱਕੇਸ਼ਾਹੀ’ ਦੇ ਸਹਾਰੇ ਚੱਲ ਰਹੀ ਹੈ। ਸੂਬੇ ਵਿੱਚ ਦਹਿਸ਼ਤ ਦਾ ਮਾਹੌਲ ਅਜਿਹਾ ਹੈ ਕਿ ਆਮ ਇਨਸਾਨ ਆਪਣੀ ਹੱਕੀ ਆਵਾਜ਼ ਬੁਲੰਦ ਕਰਨ ਤੋਂ ਵੀ ਘਬਰਾਉਂਦਾ ਹੈ। ਸ੍ਰ. ਬ੍ਰਹਮਪੁਰਾ ਨੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਸ਼ਰੇਆਮ ਧੱਕੇਸ਼ਾਹੀ ’ਤੇ ਉੱਤਰੀ ਹੋਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਾਨੂੰਨ ਦੀਆਂ ਧੱਜੀਆਂ ਹੀ ਕਿਉਂ ਨਾ ਉੱਡ ਜਾਣ, ਪਰ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਜੇਲ੍ਹਾਂ ਵਿੱਚ ਬੈਠ ਕੇ ਵੀ ਆਪਣੀ ਮਨਮਾਨੀ ਕਰਨ ਅਤੇ ਅਫਸਰਸ਼ਾਹੀ ਨੂੰ ਦਬਾਉਣ ਵਿੱਚ ਕੋਈ ਕਸਰ ਨਹੀਂ ਛੱਡ ਰਹੇ, ਜੋ ਕਿ ਜੰਗਲ ਰਾਜ ਦੀ ਨਿਸ਼ਾਨੀ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂਵਾਲਾ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇੱਕਜੁੱਟ ਹੋ ਕੇ ਅਕਾਲੀ ਦਲ ਦੇ ਉਮੀਦਵਾਰ ਨੂੰ ਵੋਟ ਪਾ ਕੇ ਕਾਮਯਾਬ ਕਰਨ। ਉਨ੍ਹਾਂ ਲੋਕਾਂ ਨੂੰ ਚੇਤੇ ਕਰਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਸਮੇਂ ਸ੍ਰ. ਪ੍ਰਕਾਸ਼ ਸਿੰਘ ਬਾਦਲ ਅਤੇ ਜਥੇ: ਰਣਜੀਤ ਸਿੰਘ ਬ੍ਰਹਮਪੁਰਾ ਨੇ ਹਲਕਾ ਖਡੂਰ ਸਾਹਿਬ ਦਾ ਜੋ ਰਿਕਾਰਡਤੋੜ ਵਿਕਾਸ ਕਰਵਾਇਆ ਸੀ, ਉਸਦੀ ਮਿਸਾਲ ਅੱਜ ਵੀ ਦਿੱਤੀ ਜਾਂਦੀ ਹੈ।

ਇਸ ਮੌਕੇ ਸਾਬਕਾ ਸਰਪੰਚ ਉਜਾਗਰ ਸਿੰਘ, ਸਾਬਕਾ ਸਰਪੰਚ ਕਪੂਰ ਸਿੰਘ, ਜਗਜੀਤ ਸਿੰਘ, ਜਸਬੀਰ ਸਿੰਘ ਸ਼ਾਹ, ਗੁਰਵਿੰਦਰ ਸਿੰਘ ਬੱਲ, ਗੁਰਵਿੰਦਰ ਸਿੰਘ ਪਾਸ, ਸਰਬਜੀਤ ਸਿੰਘ, ਬਖਸ਼ਿਸ਼ ਸਿੰਘ, ਪ੍ਰਤਾਪ ਸਿੰਘ ਜਗੀਰਦਾਰ, ਗੁਰਦਿਆਲ ਸਿੰਘ ਸਲਮਾਨ, ਸਤਨਾਮ ਸਿੰਘ ਬੱਲ, ਸਤਨਾਮ ਸਿੰਘ ਸ਼ਾਹ, ਗੁਰਪ੍ਰੀਤ ਸਿੰਘ, ਲਖਵਿੰਦਰ ਸਿੰਘ ਬੱਲ ਅਤੇ ਮਾਸਟਰ ਸਰਬਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਮੌਜੂਦ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ