Home » ਮਾਝਾ » ਅਕਾਲੀ ਸਰਕਾਰ ਦੇ ‘ਵਿਕਾਸ ਮਾਡਲ’ ਨੂੰ ਅੱਜ ਤੱਕ ਕੋਈ ਸਰਕਾਰ ਨਹੀਂ ਹਿਲਾ ਸਕੀ – ਬ੍ਰਹਮਪੁਰਾ

ਅਕਾਲੀ ਸਰਕਾਰ ਦੇ ‘ਵਿਕਾਸ ਮਾਡਲ’ ਨੂੰ ਅੱਜ ਤੱਕ ਕੋਈ ਸਰਕਾਰ ਨਹੀਂ ਹਿਲਾ ਸਕੀ – ਬ੍ਰਹਮਪੁਰਾ

SHARE ARTICLE

197 Views

 

ਅਕਾਲੀ ਸਰਕਾਰ ਦੇ ‘ਵਿਕਾਸ ਮਾਡਲ’ ਨੂੰ ਅੱਜ ਤੱਕ ਕੋਈ ਸਰਕਾਰ ਨਹੀਂ ਹਿਲਾ ਸਕੀ – ਬ੍ਰਹਮਪੁਰਾ

 ਨਗਰ ਚੋਹਲਾ ਸਾਹਿਬ ਵਿਖੇ ਅਕਾਲੀ ਦਲ ਦੀ ਉਮੀਦਵਾਰ ਪ੍ਰੋ. ਪਰਮਜੀਤ ਕੌਰ ਦੇ ਹੱਕ ‘ਚ ਬ੍ਰਹਮਪੁਰਾ ਨੇ ਕੀਤਾ ਪ੍ਰਚਾਰ 

 • ਸਟੇਡੀਅਮਾਂ ਤੋਂ ਲੈ ਕੇ ਕਾਲਜਾਂ ਤੱਕ, ਜਥੇ: ਬ੍ਰਹਮਪੁਰਾ ਵੱਲੋਂ ਕਰਵਾਏ ਵਿਕਾਸ ਕਾਰਜਾਂ ਦੀ ਦਿਵਾਈ ਯਾਦ

 

ਤਰਨ ਤਾਰਨ 07 ਦਸੰਬਰ (ਗੁਰਪ੍ਰੀਤ ਸਿੰਘ ਸੈਡੀ) ਹਲਕਾ ਖਡੂਰ ਸਾਹਿਬ ਦੇ ਨਗਰ ਚੋਹਲਾ ਸਾਹਿਬ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਚੋਣ ਮੁਹਿੰਮ ਉਸ ਵੇਲੇ ਸਿਖਰਾਂ ‘ਤੇ ਪਹੁੰਚ ਗਈ, ਜਦੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਉਮੀਦਵਾਰ ਪ੍ਰੋਫ਼ੈਸਰ ਪਰਮਜੀਤ ਕੌਰ ਦੇ ਹੱਕ ਵਿੱਚ ਇੱਕ ਵਿਸ਼ਾਲ ਵਰਕਰ ਮੀਟਿੰਗ ਨੂੰ ਸੰਬੋਧਨ ਕੀਤਾ। ਜਥੇ: ਸਤਨਾਮ ਸਿੰਘ ਸੱਤਾ ਦੇ ਗ੍ਰਹਿ ਵਿਖੇ ਹੋਏ ਇਸ ਭਰਵੇਂ ਇਕੱਠ ਦੌਰਾਨ ਸ੍ਰ. ਬ੍ਰਹਮਪੁਰਾ ਨੇ ਵਰਕਰਾਂ ਵਿੱਚ ਜੋਸ਼ ਭਰਦਿਆਂ ਅਕਾਲੀ ਸਰਕਾਰ ਵੇਲੇ ਹੋਏ ਮਿਸਾਲੀ ਵਿਕਾਸ ਕਾਰਜਾਂ ਦਾ ਜ਼ਿਕਰ ਕੀਤਾ।

ਇਸ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰ. ਬ੍ਰਹਮਪੁਰਾ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਅਤੇ ਖਾਸਕਰ ‘ਮਾਝੇ ਦੇ ਜਰਨੈਲ’ ਵਜੋਂ ਜਾਣੇ ਜਾਂਦੇ, ਜਥੇ: ਰਣਜੀਤ ਸਿੰਘ ਬ੍ਰਹਮਪੁਰਾ ਦੇ ਕਾਰਜਕਾਲ ਦੌਰਾਨ ਜੋ ਵਿਕਾਸ ਹੋਇਆ, ਉਸ ਦੀ ਬਰਾਬਰੀ ਅੱਜ ਤੱਕ ਕੋਈ ਵੀ ਸਰਕਾਰ ਨਹੀਂ ਕਰ ਸਕੀ। ਉਨ੍ਹਾਂ ਕਿਹਾ, “ਪਿੰਡਾਂ ਵਿੱਚ ਨੌਜਵਾਨਾਂ ਲਈ ਬਣਾਏ ਗਏ ਆਧੁਨਿਕ ਸਟੇਡੀਅਮ, ਪੱਕੇ ਖੇਡ ਮੈਦਾਨ, ਵਿਸ਼ਵ ਪੱਧਰੀ ਕਬੱਡੀ ਕੱਪਾਂ ਦਾ ਆਯੋਜਨ ਅਤੇ ਸਿੱਖਿਆ ਦੇ ਖੇਤਰ ਵਿੱਚ ਇਲਾਕੇ ਅੰਦਰ ਕਾਲਜਾਂ ਦੀ ਸਥਾਪਨਾ—ਇਹ ਸਭ ਅਕਾਲੀ ਦਲ ਦੀ ਦੂਰਅੰਦੇਸ਼ੀ ਸੋਚ ਦਾ ਨਤੀਜਾ ਹਨ।

ਸ੍ਰ. ਬ੍ਰਹਮਪੁਰਾ ਨੇ ਵਿਰੋਧੀਆਂ ਨੂੰ ਲੰਬੇ ਹੱਥੀਂ ਲੈਂਦਿਆਂ ਕਿਹਾ ਕਿ ਮੌਜੂਦਾ ਹਾਕਮਾਂ ਨੇ ਵਿਕਾਸ ਤਾਂ ਕੀ ਕਰਨਾ ਸੀ, ਸਗੋਂ ਅਕਾਲੀ ਦਲ ਵੱਲੋਂ ਸ਼ੁਰੂ ਕੀਤੇ ਪ੍ਰੋਜੈਕਟਾਂ ਨੂੰ ਵੀ ਰੋਲ ਕੇ ਰੱਖ ਦਿੱਤਾ ਹੈ। ਉਨ੍ਹਾਂ ਵਰਕਰਾਂ ਅਤੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਰਚਣ ਵਾਲਿਆਂ ਨੂੰ ਕਰਾਰਾ ਜਵਾਬ ਦੇਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪ੍ਰੋਫ਼ੈਸਰ ਪਰਮਜੀਤ ਕੌਰ (ਪਤਨੀ ਗੁਰਸੇਵਕ ਸਿੰਘ ਸ਼ਬਦੀ) ਦੀ ਜਿੱਤ ਯਕੀਨੀ ਬਣਾਉਣ ਲਈ ‘ਤੱਕੜੀ’ ਦੇ ਚੋਣ ਨਿਸ਼ਾਨ ‘ਤੇ ਮੋਹਰਾਂ ਲਗਾਈਆਂ ਜਾਣ। ਉਨ੍ਹਾਂ ਦਾਅਵਾ ਕੀਤਾ ਕਿ ਇਹ ਜਿੱਤ ਉਨ੍ਹਾਂ ਸਾਰਿਆਂ ਦੇ ਮੂੰਹ ਬੰਦ ਕਰੇਗੀ ਜਿਨ੍ਹਾਂ ਨੇ ਪੰਥਕ ਜਮਾਤ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਕਟਰ ਜਤਿੰਦਰ ਸਿੰਘ, ਮਨਜਿੰਦਰ ਸਿੰਘ ਲਾਡੀ, ਸਾਧਾ ਸਿੰਘ ਪ੍ਰਧਾਨ, ਗੁਰਦਿਆਲ ਸਿੰਘ ਸੈਕਟਰੀ, ਹਰਜਿੰਦਰ ਸਿੰਘ ਆੜ੍ਹਤੀਆ, ਦਲਬੀਰ ਸਿੰਘ ਸਾਬਕਾ ਸਰਪੰਚ, ਅਮਰੀਕ ਸਿੰਘ ਸਾਬਕਾ ਸਰਪੰਚ, ਸੂਬੇਦਾਰ ਸੁਰਜੀਤ ਸਿੰਘ, ਸੂਬੇਦਾਰ ਹਰਬੰਸ ਸਿੰਘ, ਦਿਲਬਰ ਸਿੰਘ ਅਤੇ ਹਰਦੇਵ ਸਿੰਘ ਆੜ੍ਹਤੀਆ ਸਮੇਤ ਭਾਰੀ ਗਿਣਤੀ ਵਿੱਚ ਅਕਾਲੀ ਵਰਕਰ ਅਤੇ ਪਤਵੰਤੇ ਸੱਜਣ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ