Home » ਸੰਸਾਰ » ਜਰਮਨੀ » ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ (ਜਰਮਨੀ) ਵਿਖੇ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਜੀ ਦੇ ਜਨਮ ਦਿਨ ਨੂੰ ਸਮਰਪਿਤ ਹੋਏ ਵਿਸ਼ੇਸ਼ ਗੁਰਮਤਿ ਸਮਾਗਮ।

ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ (ਜਰਮਨੀ) ਵਿਖੇ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਜੀ ਦੇ ਜਨਮ ਦਿਨ ਨੂੰ ਸਮਰਪਿਤ ਹੋਏ ਵਿਸ਼ੇਸ਼ ਗੁਰਮਤਿ ਸਮਾਗਮ।

SHARE ARTICLE

83 Views

ਫਰੈਂਕਫੋਰਟ 9 ਦਸੰਬਰ (ਖਿੜਿਆ ਪੰਜਾਬ) ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿੱਚ ਸਾਹਿਬੇ-ਕਮਾਲ, ਦਸ਼ਮੇਸ਼ ਪਾਤਸ਼ਾਹ ਦੇ ਲਖ਼ਤ-ਏ- ਜਿਗਰ,ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਜੀ ਦੇ ਜਨਮ ਦਿਨ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 7 ਦਸੰਬਰ, ਐਤਵਾਰ ਨੂੰ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਬੜੇ ਹੀ ਸ਼ਰਧਾ ਭਾਵ ਨਾਲ ਆਯੋਜਿਤ ਕੀਤਾ ਗਿਆ। ਗੁਰਦੁਆਰਾ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ ਸਾਹਿਜ ਪਾਠ ਦੀ ਸੰਪੂਰਨਤਾ ਨਾਲ ਹੋਈ। ਇਸ ਤੋਂ ਬਾਅਦ ਦੀਵਾਨ ਸਜਾਏ ਗਏ ਜਿਨ੍ਹਾਂ ਵਿੱਚ ਬੱਚਿਆਂ ਅਤੇ ਗੁਰੂ ਘਰ ਦੇ ਗ੍ਰੰਥੀ ਭਾਈ ਚਮਕੌਰ ਸਿੰਘ ਸਭਰਾ ਅਤੇ ਭਾਈ ਲਖਬੀਰ ਸਿੰਘ ਨੇ ਸ਼ਬਦ ਕੀਰਤਨ ਕੀਤਾ। ਕਥਾਵਾਚਕ ਭਾਈ ਗੁਰਭੇਜ ਸਿੰਘ ਅਨੰਦਪੁਰੀ ਅਤੇ ਭਾਈ ਗੁਰਵੀਰ ਸਿੰਘ ਹਾਲੈਂਡ ਨੇ ਗੁਰਮਤਿ ਵਿਚਾਰ ਸਾਂਝੇ ਕੀਤੇ ਤੇ ਬੀਬੀ ਤਾਜੀਮਨੂਰ ਕੌਰ ਨੇ ਕਵਿਤਾ ਰਾਹੀਂ ਸਾਧ ਸੰਗਤ ਨੂੰ ਨਿਹਾਲ ਕੀਤਾ। ਭਾਈ ਪਰਮਜੀਤ ਸਿੰਘ ਨੇ ਸ਼ਬਦ ਕੀਰਤਨ ਦੀ ਸੇਵਾ ਨਿਭਾਈ। ਸਟੇਜ ਸਕੱਤਰ ਦੀ ਸੇਵਾ ਭਾਈ ਹੀਰਾ ਸਿੰਘ ਮੱਤੇਵਾਲ ਨੇ ਬਹੁਤ ਹੀ ਸੁਚੱਜੇ ਤਰੀਕੇ ਨਾਲ ਨਿਭਾਈ। ਉਨ੍ਹਾਂ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਾਧ ਸੰਗਤ ਨੂੰ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਜੀ ਦੇ ਜਨਮ ਦਿਨ ਦੀਆਂ ਮੁਬਾਰਕਾਂ ਦੇਂਦਿਆਂ ਹਾਜ਼ਰੀ ਭਰਨ ਲਈ ਧੰਨਵਾਦ ਕੀਤਾ। ਸਮੂਹ ਸਾਧ ਸੰਗਤ ਨੇ ਸਮਾਗਮ ਵਿੱਚ ਹਾਜ਼ਰੀ ਭਰ ਕੇ ਗੁਰੂ ਸਾਹਿਬ ਦੀਆਂ ਬਖ਼ਸ਼ਿਸ਼ਾਂ ਪ੍ਰਾਪਤ ਕੀਤੀਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਦਾ ਰਿਹਾ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ