Home » ਮਾਝਾ » ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਸਿਹਤ ਤੇ ਪੁਲਿਸ ਵਿਭਾਗ ਦੀ ਜਾਂਚ ਟੀਮ ਨੇ ਗੈਰ-ਕਨੂੰਨੀ ਢੰਗ ਨਾਲ ਚੱਲ ਰਹੇ ਨਸ਼ਾ ਛੁਡਾਊ ਕੇਂਦਰ ਨੂੰ ਬੇਨਕਾਬ ਕੀਤਾ

ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਸਿਹਤ ਤੇ ਪੁਲਿਸ ਵਿਭਾਗ ਦੀ ਜਾਂਚ ਟੀਮ ਨੇ ਗੈਰ-ਕਨੂੰਨੀ ਢੰਗ ਨਾਲ ਚੱਲ ਰਹੇ ਨਸ਼ਾ ਛੁਡਾਊ ਕੇਂਦਰ ਨੂੰ ਬੇਨਕਾਬ ਕੀਤਾ

SHARE ARTICLE

112 Views

 

ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਸਿਹਤ ਤੇ ਪੁਲਿਸ ਵਿਭਾਗ ਦੀ ਜਾਂਚ ਟੀਮ ਨੇ ਗੈਰ-ਕਨੂੰਨੀ ਢੰਗ ਨਾਲ ਚੱਲ ਰਹੇ ਨਸ਼ਾ ਛੁਡਾਊ ਕੇਂਦਰ ਨੂੰ ਬੇਨਕਾਬ ਕੀਤਾ

 

ਕਾਰਵਾਈ ਦੌਰਾਨ ਜ਼ਬਰਨ ਦਾਖ਼ਲ ਕੀਤੇ ਹੋਏ 8 ਮਰੀਜ਼ਾਂ ਨੂੰ ਸੁਰੱਖਿਅਤ ਢੰਗ ਨਾਲ ਬਚਾਇਆ

 

ਤਰਨ ਤਾਰਨ, 09 ਦਸੰਬਰ ( ਗੁਰਪ੍ਰੀਤ ਸਿੰਘ ਸੈਡੀ) – ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਹੁਕਮਾਂ ਤਹਿਤ ਸਿਵਲ ਸਰਜਨ ਤਰਨਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਇੱਕ ਵਿਸ਼ੇਸ਼ ਜਾਂਚ ਟੀਮ ਗਠਿਤ ਕੀਤੀ ਗਈ ਹੈ, ਜਿਸ ਵਿੱਚ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੂਪਮ ਚੌਧਰੀ, ਤਹਿਸੀਲਦਾਰ ਹਰੀਕੇ ਅਕਵਿੰਦਰ ਕੌਰ, ਡਾ. ਪਵਨਦੀਪ (ਨੋਡਲ ਅਫ਼ਸਰ, ਡੀ-ਐਡੀਕਸ਼ਨ ਸੈਂਟਰ), ਸ਼੍ਰੀ ਵਰਿੰਦਰਪਾਲ ਸਿੰਘ ਭਾਟੀਆ (ਫਾਰਮੇਸੀ ਅਫ਼ਸਰ), ਸ਼੍ਰੀਮਤੀ ਯੋਗਿਤਾ (ਕੌਂਸਲਰ), ਡੀ.ਐਸ.ਪੀ. ਪੱਟੀ ਦੇ ਨੁਮਾਇੰਦੇ ਐਸ.ਐਚ.ਓ. ਹਰੀਕੇ ਬਲਰਾਜ ਸਿੰਘ ਆਦਿ ਸ਼ਾਮਲ ਸਨ।

 

ਇਸ ਟੀਮ ਵੱਲੋਂ ਅੱਜ ਸੇਫ਼ ਲਾਈਫ਼ ਰੀਹੈਬਲੀਏਸ਼ਨ ਸੈਂਟਰ, ਬੂਹ ਹਵੇਲੀਆਂ ਵਿੱਚ ਰੇਡ ਕਰਕੇ ਜਾਂਚ ਕੀਤੀ। ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਕੇਂਦਰ ਬਿਨਾਂ ਕਿਸੇ ਮਨਜ਼ੂਰੀ, ਬਿਨਾਂ ਰਜਿਸਟ੍ਰੇਸ਼ਨ ਅਤੇ ਬਿਨਾਂ ਯੋਗਤਾ ਵਾਲੇ ਸਟਾਫ ਦੇ ਅਤੇ ਗੈਰ-ਕਾਨੂੰਨੀ ਤਰੀਕੇ ਨਾਲ ਚੱਲ ਰਿਹਾ ਸੀ। ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ ਅਤੇ ਪੁਲਿਸ ਵਿਭਾਗ ਦੀ ਸਾਂਝੀ ਰੇਡ ਦੌਰਾਨ ਮਰੀਜ਼ਾਂ ਦੀ ਦੇਖਭਾਲ, ਇਲਾਜ, ਰਹਾਇਸ਼ ਤੇ ਸੁਰੱਖਿਆ ਸਬੰਧੀ ਬੁਨਿਆਦੀ ਮਾਪਦੰਡਾਂ ਦੀ ਗੰਭੀਰ ਉਲੰਘਣਾ ਸਾਹਮਣੇ ਆਈ। ਕਾਰਵਾਈ ਦੌਰਾਨ ਜ਼ਬਰਨ ਦਾਖ਼ਲ ਕੀਤੇ ਹੋਏ 8 ਮਰੀਜ਼ਾਂ ਨੂੰ ਸੁਰੱਖਿਅਤ ਢੰਗ ਨਾਲ ਬਚਾ ਕੇ ਸਰਕਾਰੀ ਨਸ਼ਾ ਛਡਾਊ ਕੇਂਦਰ ਵਿੱਚ ਦਾਖ਼ਲ ਕਰਵਾ ਦਿੱਤਾ ਗਿਆ, ਤਾਂ ਜੋ ਉਹਨਾਂ ਨੂੰ ਮਿਆਰੀ ਅਤੇ ਸੁਰੱਖਿਅਤ ਇਲਾਜ ਮਿਲ ਸਕੇ।

 

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਕੇਂਦਰ ਨੂੰ ਤੁਰੰਤ ਬੰਦ ਕਰਕੇ ਜ਼ਿੰਮੇਵਾਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕੇਵਲ ਸਰਕਾਰੀ ਪ੍ਰਮਾਣਿਤ ਅਤੇ ਰਜਿਸਟਰਡ ਨਸ਼ਾ ਮੁਕਤੀ ਕੇਂਦਰਾਂ ਵਿੱਚ ਹੀ ਇਲਾਜ ਲਈ ਸੰਪਰਕ ਕਰਨ।

 

ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ “ਯੁੱਧ ਨਸ਼ਿਆਂ ਵਿਰੁੱਧ” ਨੂੰ ਹੋਰ ਮਜ਼ਬੂਤ ਕਰਨ ਲਈ ਇਸ ਤਰ੍ਹਾਂ ਦੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ!

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News