Home » ਨਵੀਂ ਦਿੱਲੀ » ਵਕੀਲ ਜਸਪਾਲ ਸਿੰਘ ਮੰਝਪੁਰ ਨੂੰ ਤਿਹਾੜ ਜੇਲ੍ਹ ਅਧਿਕਾਰੀ ਨੇ ਭਾਈ ਸ਼ੇਰਾ ਦੀ ਮੁਲਾਕਾਤ ਕਰਣ ਲਈ ਕ੍ਰਿਪਾਨ ਲਾਹੁਣ ਵਾਸਤੇ ਕਿਹਾ

ਵਕੀਲ ਜਸਪਾਲ ਸਿੰਘ ਮੰਝਪੁਰ ਨੂੰ ਤਿਹਾੜ ਜੇਲ੍ਹ ਅਧਿਕਾਰੀ ਨੇ ਭਾਈ ਸ਼ੇਰਾ ਦੀ ਮੁਲਾਕਾਤ ਕਰਣ ਲਈ ਕ੍ਰਿਪਾਨ ਲਾਹੁਣ ਵਾਸਤੇ ਕਿਹਾ

SHARE ARTICLE

72 Views

ਨਵੀਂ ਦਿੱਲੀ 10 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਅੰਦਰ ਸਿੱਖਾਂ ਨਾਲ ਵਿਤਕਰਾ ਜਾਰੀ ਹੈ ਇਸ ਦਾ ਪ੍ਰਤੱਖ ਪ੍ਰਮਾਣ ਅੱਜ ਕੌਮਾਂਤਰੀ ਮਨੁੱਖੀ ਦਿਹਾੜੇ ਨੂੰ ਪੰਥਕ ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਨੂੰ ਤਿਹਾੜ ਜੇਲ੍ਹ ਅੰਦਰ ਬੰਦ ਭਾਈ ਹਰਦੀਪ ਸਿੰਘ ਸ਼ੇਰਾ ਦੀ ਮੁਲਾਕਾਤ ਕ੍ਰਿਪਾਨ ਪਾਈ ਹੋਣ ਕਰਕੇ ਨਹੀਂ ਹੋਣ ਦਿੱਤੀ ਤੇ ਕਿਹਾ ਗਿਆ ਕਿ ਕ੍ਰਿਪਾਨ ਲਾਹ ਕੇ ਮੁਲਾਕਾਤ ਕਰੋ । ਦਸਣਯੋਗ ਹੈ ਕਿ ਅੱਜ ਪਟਿਆਲਾ ਹਾਊਸ ਅਦਾਲਤ ਵਿਚ ਜੱਗੀ ਜੋਹਲ, ਬੱਗਾ, ਸ਼ੇਰਾ ਅਤੇ ਹੋਰਾਂ ਦੀ ਤਰੀਕ ਸੀ ਜਿਸ ਦੀ ਪੈਰਵਾਈ ਲਈ ਭਾਈ ਮੰਝਪੁਰ ਲੁਧਿਆਣਾ ਤੋਂ ਦਿੱਲੀ ਆਏ ਹਨ । ਅਦਾਲਤ ਅੰਦਰ ਬੰਦੀ ਸਿੰਘਾਂ ਨੂੰ ਵੀਡੀਓ ਕਾਨਫਰੰਸ ਰਾਹੀਂ ਪੇਸ਼ ਕੀਤਾ ਗਿਆ ਤੇ ਮਾਮਲੇ ਵਿਚ ਇਕ ਗਵਾਹ ਦੀ ਗਵਾਹੀ ਤੋਂ ਬਾਅਦ ਉਨ੍ਹਾਂ ਤਿਹਾੜ ਜੇਲ੍ਹ ਭਾਈ ਸ਼ੇਰੇ ਦੀ ਮੁਲਾਕਾਤ ਕਰਣੀ ਸੀ । ਉਨ੍ਹਾਂ ਦਸਿਆ ਕਿ ਓਹ ਪਿਛਲੇ ਵੀਹ ਸਾਲਾਂ ਤੋਂ ਤਿਹਾੜ ਅਤੇ ਮੰਡੋਲੀ ਜੇਲ੍ਹ ਵਿਚ ਬੰਦੀ ਸਿੰਘਾਂ ਦੀ ਮੁਲਾਕਾਤ ਕਰਦੇ ਆ ਰਹੇ ਹਨ ਪਰ ਇਸ ਤਰ੍ਹਾਂ ਕਦੇ ਨਹੀਂ ਹੋਇਆ ਤੇ ਅੱਜ ਕੌਮਾਂਤਰੀ ਮਨੁੱਖੀ ਦਿਹਾੜੇ ਵਾਲੇ ਦਿਨ ਮੈਨੂੰ ਕ੍ਰਿਪਾਨ ਕਰਕੇ ਮੁਲਾਕਾਤ ਨਹੀਂ ਕਰਣ ਦਿੱਤੀ । ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦਾ ਸ਼ਹੀਦੀ ਪੁਰਬ ਮਨਾਉਣ ਵਾਲੀ ਸਰਕਾਰਾਂ ਅਤੇ ਓਹ ਸਮੂਹ ਸਿੱਖ ਜੋ ਕਹਿੰਦੇ ਹਨ ਕਿ ਦੇਸ਼ ਅੰਦਰ ਸਿੱਖਾਂ ਨਾਲ ਵਿਤਕਰਾ ਨਹੀਂ ਹੁੰਦਾ, ਲਈ ਵਡੀ ਸ਼ਰਮ ਦੀ ਗੱਲ ਹੈ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਅੰਦਰ ਸਿੱਖਾਂ ਨਾਲ ਵਿਤਕਰਾ ਹੋ ਰਿਹਾ ਹੈ । ਉਨ੍ਹਾਂ ਕਿਹਾ ਕਿ ਸਿੱਖਾਂ ਨਾਲ ਵਿਤਕਰਾ ਹੁੰਦਾ ਸੀ, ਹੁੰਦਾ ਹੈ ਤੇ ਹੁੰਦਾ ਰਹੇਗਾ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ