Home » ਮਾਝਾ » ਪਿੰਡ ਸਹਿਬਾਜਪੁਰ ’ਚ ਅਕਾਲੀ ਦਲ ਦਾ ਜ਼ੋਰਦਾਰ ਚੋਣ ਪ੍ਰਚਾਰ ਬ੍ਰਹਮਪੁਰਾ ਤੇ ਸ਼ੇਖ਼ ਵੱਲੋਂ ਵਰਕਰਾਂ ਨੂੰ ਇਕਜੁੱਟ ਹੋਣ ਦੀ ਅਪੀਲ

ਪਿੰਡ ਸਹਿਬਾਜਪੁਰ ’ਚ ਅਕਾਲੀ ਦਲ ਦਾ ਜ਼ੋਰਦਾਰ ਚੋਣ ਪ੍ਰਚਾਰ ਬ੍ਰਹਮਪੁਰਾ ਤੇ ਸ਼ੇਖ਼ ਵੱਲੋਂ ਵਰਕਰਾਂ ਨੂੰ ਇਕਜੁੱਟ ਹੋਣ ਦੀ ਅਪੀਲ

SHARE ARTICLE

49 Views

 

ਪਿੰਡ ਸਹਿਬਾਜਪੁਰ ’ਚ ਅਕਾਲੀ ਦਲ ਦਾ ਜ਼ੋਰਦਾਰ ਚੋਣ ਪ੍ਰਚਾਰ

 

ਬ੍ਰਹਮਪੁਰਾ ਤੇ ਸ਼ੇਖ਼ ਵੱਲੋਂ ਵਰਕਰਾਂ ਨੂੰ ਇਕਜੁੱਟ ਹੋਣ ਦੀ ਅਪੀਲ

 

ਖਾਲੜਾ 11 ਦਸੰਬਰ (ਗੁਰਪ੍ਰੀਤ ਸਿੰਘ ਸੈਡੀ) ਪਿੰਡ ਸਹਿਬਾਜਪੁਰ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਜਗੀਰ ਕੌਰ ਪ੍ਰਧਾਨ ਮਾਨੋਚਾਹਲ ਅਤੇ ਬਲਾਕ ਸੰਮਤੀ ਉਮੀਦਵਾਰ ਬੀਬੀ ਸੁਖਜਿੰਦਰ ਕੌਰ ਪਤਨੀ ਰਣਜੀਤ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਪ੍ਰਚਾਰ ਦੀ ਅਗਵਾਈ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਸ੍ਰ. ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਗੁਰਸੇਵਕ ਸਿੰਘ ਸ਼ੇਖ਼, ਕੋਰ ਕਮੇਟੀ ਮੈਂਬਰ ਯੂਥ ਅਕਾਲੀ ਦਲ ਨੇ ਕੀਤੀ।

 

ਇਸ ਇਕੱਤਰਤਾ ਵਿੱਚ ਪਿੰਡ ਸਹਿਬਾਜਪੁਰ ਦੇ ਅਕਾਲੀ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ ਅਤੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿੱਚ ਅਕਾਲੀ ਦਲ ਨੂੰ ਬਹੁਮਤ ਨਾਲ ਜਿਤਾਉਣ ਦਾ ਪੱਕਾ ਭਰੋਸਾ ਦਿੱਤਾ।

 

ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਬ੍ਰਹਮਪੁਰਾ ਤੇ ਸ਼ੇਖ਼ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਆਪਣੀ ਪੰਥਕ ਪਾਰਟੀ ਹੈ, ਜਿਸ ਨੇ ਹਮੇਸ਼ਾਂ ਪੰਜਾਬ ਦੇ ਵਿਕਾਸ ਨੂੰ ਪਹਿਲ ਦਿੱਤੀ ਹੈ।

ਇਸ ਮੌਕੇ ਅਰਸ਼ਦੀਪ ਸਿੰਘ ਔਲਖ, ਪੋਤਰਾ ਸ੍ਰ. ਸਵਰਨ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਸ਼ਾਮਿਲ ਕਰਵਾਇਆ ਗਿਆ। ਜਿਸ ਦੌਰਾਨ ਦਿਲਬਾਗ ਸਿੰਘ ਸਰਪੰਚ ਗੁਲਾਲੀਪੁਰ, ਸੁੱਖਵਿੰਦਰ ਸਿੰਘ ਸਰਪੰਚ, ਜਗਰੂਪ ਸਿੰਘ ਸਰਪੰਚ, ਰਣਜੀਤ ਸਿੰਘ ਰਾਣਾ ਸਰਪੰਚ ਮੰਮਣਕੇ, ਡਾ ਗੁਰਜੰਟ ਸਿੰਘ, ਜਸਬੀਰ ਸਿੰਘ ਸਹਿਬਾਜਪੁਰ, ਮਾਸਟਰ ਪਲਵਿੰਦਰ ਸਿੰਘ ਡਿਆਲ, ਰਣਜੀਤ ਸਿੰਘ ਰਾਣਾ ਡਿਆਲ, ਸੁਖਰਾਜ ਸਿੰਘ ਮਮਣਕੇ, ਬਾਬਾ ਰਣਜੀਤ ਸਿੰਘ, ਪ੍ਰਭ ਡਿਆਲ ਰਾਜਪੂਤਾਂ,ਬਾਬਾ ਤਰਲੋਚਨ ਸਿੰਘ, ਮਿਲਖਾ ਸਿੰਘ ਆਦਿ ਹਾਜ਼ਰ ਸਨ।

 

 

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ