Home » ਮਾਝਾ » ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਵੱਲੋਂ ਵੱਖ-ਵੱਖ ਪਾਬੰਦੀਆਂ ਲਾਗੂ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਵੱਲੋਂ ਵੱਖ-ਵੱਖ ਪਾਬੰਦੀਆਂ ਲਾਗੂ

SHARE ARTICLE

64 Views

 

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਵੱਲੋਂ ਵੱਖ-ਵੱਖ ਪਾਬੰਦੀਆਂ ਲਾਗੂ

 

ਤਰਨ ਤਾਰਨ, 11 ਦਸੰਬਰ ( ਗੁਰਪ੍ਰੀਤ ਸਿੰਘ ਸੈਡੀ) – ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਸੂਬੇ ਵਿੱਚ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਸਬੰਧੀ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਏ ਰੱਖਣ, ਲੋਕ ਸ਼ਾਂਤੀ ਬਰਕਰਾਰ ਰੱਖਣ ਅਤੇ ਚੋਣਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਣ ਲਈ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਰਾਜ ਚੋਣ ਕਮਿਸ਼ਨ ਐਕਟ 1994 ਦੀ ਧਾਰਾ 110 ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਪ੍ਰਾਪਤ ਹੋਏ ਹਨ।

 

ਇਹਨਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਰਾਹੁਲ, ਆਈ.ਏ.ਐੱਸ, ਜ਼ਿਲ੍ਹਾ ਮੈਜਿਸਟਰੇਟ, ਤਰਨ ਤਾਰਨ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹਨਾਂ ਚੋਣਾਂ ਦੇ ਸੁਤੰਤਰ, ਨਿਰਪੱਖ, ਸ਼ਾਂਤੀਪੂਰਨ ਅਤੇ ਰਾਜ ਚੋਣ ਕਮਿਸ਼ਨ ਪੰਜਾਬ ਦੇ ਨਿਰਦੇਸ਼ਾਂ ਅਤੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਮਿਤੀ 12 ਦਸੰਬਰ 2025 ਦੀ ਸ਼ਾਮ 4:00 ਵਜੇ ਤੋਂ ਮਿਤੀ 14 ਦਸੰਬਰ 2025 ਤੱਕ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਵਿੱਚ ਵੱਖ-ਵੱਖ ਪਾਬੰਦੀਆਂ ਲਗਾ ਦਿੱਤੀਆਂ ਹਨ।

 

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਲਗਾਈਆਂ ਪਾਬੰਦੀਆਂ ਤਹਿਤ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਕਤਾਰ ਵਿੱਚ ਲੱਗੇ ਵੋਟਰਾਂ ਤੋਂ ਇਲਾਵਾ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਗਤੀਵਿਧੀਆਂ `ਤੇ ਪਾਬੰਦੀ ਹੋਵੇਗੀ। ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਵੋਟਾਂ ਦਾ ਪ੍ਰਚਾਰ ਕਰਨਾ ਜਾਂ ਅਪੀਲ ਕਰਨ `ਤੇ ਪਾਬੰਦੀ ਹੋਵੇਗੀ। ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਕੋਈ ਵੀ ਰਾਜਨੀਤਿਕ ਪਾਰਟੀ, ਚੋਣ ਲੜ ਰਹੇ ਉਮੀਦਵਾਰ ਵੱਲੋਂ ਆਪਣਾ ਬੂਥ, ਟੈਂਟ ਨਹੀਂ ਲਗਾਇਆ ਜਾਵੇਗਾ। ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਕਿਸੇ ਵੀ ਕਿਸਮ ਦਾ ਚੋਣਾਂ ਨਾਲ ਸੰਬੰਧਿਤ ਰਾਜਨੀਤਿਕ ਪਾਰਟੀ ਦੇ ਉਮੀਦਵਾਰਾਂ ਦਾ ਪੋਸਟਰ ਬੈਨਰ ਨਹੀਂ ਲਗਾਇਆ ਜਾਵੇਗਾ। ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਸੈਲੂਲਰ ਫੋਨ, ਕੋਰਡਲੈਸ ਫੋਨ, ਵਾਇਰਲੈਸ ਸੈਟ, ਲਾਊਡ ਸਪੀਕਰ ਆਦਿ ਦੀ ਵਰਤੋਂ `ਤੇ ਪਾਬੰਦੀ ਹੋਵੇਗੀ। ਚੋਣ ਡਿਊਟੀ ਵਿੱਚ ਤਾਇਨਾਤ ਚੋਣ ਅਬਜ਼ਰਵਰ, ਪੁਲਿਸ ਅਧਿਕਾਰੀ, ਡਿਊਟੀ `ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ, ਪੋਲਿੰਗ ਨਾਲ ਸੰਬੰਧਿਤ ਕਰਮਚਾਰੀਆਂ ਨੂੰ ਇਸ ਤੋਂ ਛੋਟ ਹੋਵੇਗੀ। ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਕੋਈ ਵਿਅਕਤੀ ਸਿਵਾਏ ਰਾਜ ਚੋਣ ਕਮਿਸ਼ਨ ਪੰਜਾਬ, ਜ਼ਿਲ੍ਹਾ ਚੋਣ ਅਫਸਰ ਅਤੇ ਸਬੰਧਤ ਰਿਟਰਨਿੰਗ ਅਫ਼ਸਰ ਵੱਲੋਂ ਅਧਿਕਾਰਤ ਵਿਅਕਤੀ ਤੋਂ ਬਿਨਾਂ ਆਪਣੇ ਪ੍ਰਾਈਵੇਟ ਵਾਹਨ ਲੈ ਕੇ ਜਾਣ ਦੀ ਮਨਾਹੀ ਹੋਵੇਗੀ। ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਕਿਸੇ ਵੀ ਤਰ੍ਹਾਂ ਗਤੀਵਿਧੀ ਜੋ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਦੀ ਹੋਵੇ `ਤੇ ਮੁਕੰਮਲ ਪਾਬੰਦੀ ਹੋਵੇਗੀ।

 

ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਇਹਨਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਅਕਤੀ ਵਿਰੁੱਧ ਭਾਰਤੀ ਨਿਆਂ ਸਹਿੰਤਾ 2023 ਦੀ ਧਾਰਾ 223 ਅਧੀਨ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਹੁਕਮ ਮਾਮਲੇ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਇੱਕਤਰਫਾ ਜਾਰੀ ਕਰਕੇ ਆਮ ਜਨਤਾ ਦੇ ਨਾਮ ਸੰਬੋਧਨ ਕੀਤੇ ਗਏ ਹਨ, ਜੋ ਮਿਤੀ 14 ਦਸੰਬਰ 2025 ਤੱਕ ਲਾਗੂ ਰਹਿਣਗੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ