Home » ਸੰਸਾਰ » ਜਰਮਨੀ » ਹਿੰਦ ਸਰਕਾਰ ਦੇ ਦਬਾਅ ਹੇਠ ਭਾਈ ਗੁਰਪ੍ਰੀਤ ਸਿੰਘ ਰੀਹਲ ਤੇ ਯੂ ਕੇ ਵੱਲੋਂ ਲਾਈਆਂ ਪਾਬੰਦੀਆਂ ਦੀ ਸਖ਼ਤ ਸ਼ਬਦਾਂ ਚ ਨਿਖੇਧੀ: ਪੰਥਕ ਜਥੇਬੰਦੀਆਂ ਜਰਮਨੀ

ਹਿੰਦ ਸਰਕਾਰ ਦੇ ਦਬਾਅ ਹੇਠ ਭਾਈ ਗੁਰਪ੍ਰੀਤ ਸਿੰਘ ਰੀਹਲ ਤੇ ਯੂ ਕੇ ਵੱਲੋਂ ਲਾਈਆਂ ਪਾਬੰਦੀਆਂ ਦੀ ਸਖ਼ਤ ਸ਼ਬਦਾਂ ਚ ਨਿਖੇਧੀ: ਪੰਥਕ ਜਥੇਬੰਦੀਆਂ ਜਰਮਨੀ

SHARE ARTICLE

221 Views

ਜਰਮਨੀ 16 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਸੂਬੇ ਚ ਵੱਸਦੇ ਸਿੱਖਾਂ ਨੂੰ ਹਿੰਦਸਤਾਨ ਸਰਕਾਰ ਕਿਵੇਂ ਇੱਕ ਲੰਮੀ ਸਾਜ਼ਿਸ਼ ਅਧੀਨ ਹਰ ਪੱਖੋਂ ਖਤਮ ਕਰਨਾ ਚਾਹੁੰਦੀ ਹੈ, ਦੀਆਂ ਸਾਜਸ਼ਾਂ ਨੂੰ ਸੰਸਾਰ ਪੱਧਰ ਤੇ ਉਜਾਗਰ ਕਰਨ ਵਾਲੇ ਭਾਈ ਗੁਰਪ੍ਰੀਤ ਸਿੰਘ ਰੀਹਲ ਤੇ ਯੂਕੇ ਸਰਕਾਰ ਵੱਲੋਂ ਹਿੰਦੁਸਤਾਨ ਦੀ ਸਰਕਾਰ ਦੇ ਦਬਾਅ ਹੇਠ ਲਾਈਆਂ ਪਾਬੰਦੀਆਂ ਦੀ ਸਿੱਖ ਫੈਡਰੇਸ਼ਨ ਜਰਮਨੀ ਦੇ ਭਾਈ ਗੁਰਮੀਤ ਸਿੰਘ ਖਨਿਆਣ, ਭਾਈ ਗੁਰਦਿਆਲ ਸਿੰਘ ਲਾਲੀ, ਭਾਈ ਸੁਖਦੇਵ ਸਿੰਘ ਹੇਰਾਂ, ਬੱਬਰ ਖਾਲਸਾ ਜਰਮਨੀ ਦੇ ਜਥੇਦਾਰ ਰੇਸ਼ਮ ਸਿੰਘ ਬੱਬਰ, ਭਾਈ ਰਜਿੰਦਰ ਸਿੰਘ ਬੱਬਰ, ਭਾਈ ਅਵਤਾਰ ਸਿੰਘ ਬੱਬਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ de ਭਾਈ ਹੀਰਾ ਸਿੰਘ ਮੱਤੇਵਾਲ, ਦਲ ਖਾਲਸਾ de ਭਾਈ ਅੰਗਰੇਜ਼ ਸਿੰਘ, ਭਾਈ ਹਰਮੀਤ ਸਿੰਘ, ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਜਰਮਨੀ ਦੇ ਭਾਈ ਲਖਵਿੰਦਰ ਸਿੰਘ ਮੱਲ੍ਹੀ ਵੱਲੋਂ ਸਖ਼ਤ ਸ਼ਬਦਾਂ ਚ ਨਿਖੇਧੀ ਕੀਤੀ ਗਈ। ਆਗੂਆਂ ਵੱਲੋ ਕਿਹਾ ਕਿ ਹਿੰਦ ਸਰਕਾਰ ਵਿਦੇਸ਼ਾਂ ਚ ਬੈਠੇ ਸਿੱਖ ਜੋ ਅਪਣੀ ਕੌਮ ਦੇ ਹੱਕਾਂ ਹਕੂਕਾ ਦੀ ਗੱਲ ਕਰਨੇ ਵਾਲੇ ਅਤੇ ਸਿੱਖਾਂ ਪ੍ਰਤੀ ਸਰਕਾਰ ਦੀਆਂ ਮਾਰੂ ਨੀਤੀਆਂ ਨੂੰ ਸੰਸਾਰ ਪੱਧਰ ਤੇ ਅਵਾਜ਼ ਬਲੰਦ ਕਰਨ ਵਾਲਿਆਂ ਤੇ ਪਾਬੰਦੀਆਂ ਲਗਾਉਣ ਅਤੇ ਕਤਲ ਕਰਵਾਉਣਾਂ ਕੋਈ ਪਹਿਲੀ ਘਟਨਾ ਨਹੀ। ਭਾਈ ਗੁਰਪ੍ਰੀਤ ਸਿੰਘ ਨੇ ਪੰਜਾਬ ਪੱਧਰ ਤੇ ਇੱਕ ਇੱਕ ਪਿੰਡ ਦਾ ਦੌਰਾ ਕਰ ਜ਼ਮੀਨੀ ਪੱਧਰ ਤੇ ਜਾਅ ਲੋਕਾਂ ਨੂੰ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਆ ਰਹੀਆਂ ਮੁਸ਼ਕਲਾਂ ਵਾਤਾਵਰਣ, ਪਾਣੀ, ਨਸ਼ੇ, ਸਰਕਾਰੀ ਗੈਗਸਟਰ, ਨਸਲਕੁਸ਼ੀ ਦੇ ਨਵੇਂ ਢੰਗ ਬਾਰੇ ਜਾਣਕਾਰੀ ਇਕੱਤਰ ਕੀਤੀ ਅਤੇ ਯੂਐਨਓ ਤੱਕ ਪਹੁੱਚਾਉਣ ਦਾ ਕਾਰਜ ਕੀਤਾ ਗਿਆ। ਯੂਕੇ ਸਰਕਾਰ ਵੱਲੋਂ ਵਪਾਰਕ ਹਿਤਾਂ ਨੂੰ ਮੁੱਖ ਰੱਖ ਅਪਣੇ ਦੇਸ਼ ਦੇ ਨਾਗਰਿਕਾਂ ਦੇ ਹਿੱਤਾਂ ਦਾ ਕਤਲ ਕਰਨਾ ਜਾਇਜ਼ ਨਹੀ ਹੈ। ਪੰਥਕ ਜਥੇਬੰਦੀਆ ਇਸ ਪਬੰਦੀ ਦੀ ਸਰਕਾਰੀ ਅਦਾਲਤ ਦੀ ਜਾਂਚ ਦੀ ਮੰਗ ਕਰਦੀਆਂ ਹਨ ਅਤੇ ਹਰ ਸਹਿਯੋਗ ਲਈ ਵਚਨਬੱਧ ਹਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ