ਲੰਡਨ/ਨਿਊਯਾਰਕ 17 ਦਸੰਬਰ:
oil ਵਰਲਡ ਸਿੱਖ ਪਾਰਲੀਮੈਂਟ ਦੇ ਕੋਅਰਡੀਨੇਟਰ ਭਾਈ ਹਿੰਮਤ ਸਿੰਘ ਅਮਰੀਕਾ, ਕੋ-ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਜਰਮਨੀ, ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ ਇੰਗਲੈਂਡ, ਭਾਈ ਜਤਿੰਦਰ ਸਿੰਘ ਜਰਮਨੀ,ਹਰਜੋਤ ਸਿੰਘ ਸੰਧੂ ਹਾਲੈਂਡ,ਭਾਈ ਪਿ੍ਰਤਪਾਲ ਸਿੰਘ ਸਵਿਟਜ਼ਰਲੈਂਡ ਨੇ ਪ੍ਰੈੱਸ ਦੇ ਨਾਂ ਜਾਰੀ ਬਿਆਨ ਕਰਦਿਆਂ ਹੋਇਆਂ ਕਿਹਾ ਕਿ ਬਰਤਾਨੀਆ ਸਰਕਾਰ ਵੱਲੋਂ ਉੱਘੇ ਸਿੱਖ ਚਿੰਤਕ ਅਤੇ ਕਾਰਕੁੰਨ ਭਾਈ ਗੁਰਪ੍ਰੀਤ ਸਿੰਘ ਰਿਹਾਲ ‘ਤੇ ਘਰੇਲੂ ਅੱਤਵਾਦ ਵਿਰੋਧੀ ਕਾਨੂੰਨ ਤਹਿਤ ਲਗਾਈਆਂ ਗਈਆਂ ਪਾਬੰਦੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ। ਇਹ ਕਾਰਵਾਈ ਨਾ ਸਿਰਫ਼ ਗੈਰ-ਵਾਜਬ ਹੈ, ਸਗੋਂ ਅਜਿਹੀ ਕਾਰਵਾਈ ਕਿਸੇ ਵੀ ਜਮਹੂਰੀ ਮੁਲਕ ਦੇ ਮੱਥੇ ‘ਤੇ ਕਲੰਕ ਹੈ।
ਇਹ ਫੈਸਲਾ ਸਪੱਸ਼ਟ ਤੌਰ ‘ਤੇ ਭਾਰਤੀ ਹਕੂਮਤ ਦੇ ਦਬਾਅ ਹੇਠ ਲਿਆ ਗਿਆ ਹੈ। ਗੁਰਪ੍ਰੀਤ ਸਿੰਘ ਦਾ ਕਸੂਰ ਸਿਰਫ਼ ਇੰਨਾ ਹੈ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਆਪਣੀ ਜਥੇਬੰਦੀ ‘ਸੇਵਿੰਗ ਪੰਜਾਬ’ ਰਾਹੀਂ ਪੰਜਾਬ ਦੇ ਪਾਣੀਆਂ, ਖੇਤੀਬਾੜੀ ਸੰਕਟ, ਵਾਤਾਵਰਣ ਅਤੇ ਮਨੁੱਖੀ ਅਧਿਕਾਰਾਂ ਦੇ ਘਾਣ ਬਾਰੇ ਤੱਥਾਂ ‘ਤੇ ਅਧਾਰਿਤ ਆਵਾਜ਼ ਬੁਲੰਦ ਕਰ ਰਹੇ ਹਨ।
ਭਾਈ ਗੁਰਪ੍ਰੀਤ ਸਿੰਘ ਅਤੇ ਉਨ੍ਹਾਂ ਦੀ ਸੰਸਥਾ ‘ਸੇਵਿੰਗ ਪੰਜਾਬ’ ਵਰਲਡ ਸਿੱਖ ਪਾਰਲੀਮੈਂਟ ਦਾ ਅਨਿੱਖੜਵਾਂ ਅੰਗ ਹਨ ਅਤੇ ਪੰਥਕ ਹਿੱਤਾਂ ਲਈ ਨਿਰੰਤਰ ਕਾਰਜਸ਼ੀਲ ਹਨ। ਉਹ ਹਮੇਸ਼ਾਂ ਵਰਲਡ ਸਿੱਖ ਪਾਰਲੀਮੈਂਟ ਦੇ ਸਾਲਾਨਾ ਇਜਲਾਸਾਂ ਵਿੱਚ ਸ਼ਾਮਲ ਹੁੰਦੇ ਰਹੇ ਹਨ ਅਤੇ ਸੰਯੁਕਤ ਰਾਸ਼ਟਰ ਸਮੇਤ ਹੋਰ ਅੰਤਰਰਾਸ਼ਟਰੀ ਮੰਚਾਂ ‘ਤੇ ਸਿੱਖਾਂ ਦੀ ਆਵਾਜ਼ ਬੁਲੰਦ ਕਰਦੇ ਰਹੇ ਹਨ।
ਵਰਲਡ ਸਿੱਖ ਪਾਰਲੀਮੈਂਟ ਦਾ ਮੰਨਣਾ ਹੈ ਕਿ ਇੱਕ ਜਮਹੂਰੀ ਢਾਂਚੇ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਿਰੁੱਧ ਬੋਲਣਾ ਹਰ ਨਾਗਰਿਕ ਦਾ ਬੁਨਿਆਦੀ ਹੱਕ ਹੈ। ਬਿਨਾਂ ਕਿਸੇ ਮੁਕੱਦਮੇ, ਬਿਨਾਂ ਕਿਸੇ ਸਬੂਤ ਅਤੇ ਬਿਨਾਂ ਕਿਸੇ ਅਦਾਲਤੀ ਕਾਰਵਾਈ ਦੇ ਇੱਕ ਸਿੱਖ ਨੌਜਵਾਨ ਨੂੰ “ਅੱਤਵਾਦੀ” ਗਰਦਾਨਣਾ, ਪਾਬੰਦੀਆਂ ਲਗਾਉਣੀਆਂ ਭਾਰਤੀ ਹਕੂਮਤ ਦੀ ਸ਼ਹਿ ‘ਤੇ ਸਿੱਖਾਂ ਦੀ ਨਸਲਕੁਸ਼ੀ ਦੀਆਂ ਨੀਤੀਆਂ ਨੂੰ ਬਰਤਾਨੀਆ ਵਿੱਚ ਲਾਗੂ ਕਰਨ ਦੇ ਬਰਾਬਰ ਹੈ।
ਸਰਕਾਰ ਦੀ ਇਹ ਕੋਸ਼ਿਸ਼ ਗੁਰਪ੍ਰੀਤ ਸਿੰਘ ਦੀ ਕਲਮ ਨੂੰ ਰੋਕਣ ਅਤੇ ਉਨ੍ਹਾਂ ਦੀ ਜ਼ੁਬਾਨ ਬੰਦ ਕਰਨ ਦੀ ਡੂੰਘੀ ਸਾਜ਼ਿਸ਼ ਹੈ, ਪਰ ਸਰਕਾਰਾਂ ਇਹ ਭੁੱਲ ਜਾਣ ਕਿ ਸਿੱਖਾਂ ਦੀ ਹੱਕੀ ਅਵਾਜ਼ ਨੂੰ ਦਬਾ ਸਕਦੇ ਹਨ । ਸਿੱਖ ਕੌਮ ਗੁਰੂ ਸਾਹਿਬਾਨ ਵੱਲੋਂ ਬਖਸ਼ੇ ਸਿਧਾਂਤਾਂ ਤੇ ਚੱਲਦਿਆਂ ਸਦਾ ਸੱਚ ਤੇ ਹੱਕ ਦੀ ਅਵਾਜ਼ ਬੁਲੰਦ ਕਰਦੀ ਰਹੇਗੀ।
ਇਹ ਸਰਾਸਰ ਬੇਇਨਸਾਫ਼ੀ ਹੈ ਅਤੇ ਵਰਲਡ ਸਿੱਖ ਪਾਰਲੀਮੈਂਟ ਸਮੇਤ ਸਮੁੱਚਾ ਸਿੱਖ ਜਗਤ ਭਾਈ ਗੁਰਪ੍ਰੀਤ ਸਿੰਘ ਦੇ ਨਾਲ ਚੱਟਾਨ ਵਾਂਗ ਖੜ੍ਹਾ ਹੈ। ਅਸੀਂ ਇਸ ਧੱਕੇਸ਼ਾਹੀ ਨੂੰ ਚੁੱਪ ਕਰਕੇ ਬਰਦਾਸ਼ਤ ਨਹੀਂ ਕਰਾਂਗੇ। ਅਸੀਂ ਬਰਤਾਨਵੀ ਸਰਕਾਰ ਨੂੰ ਕਹਿਣਾ ਚਾਹੁੰਦੇ ਹਾਂ ਕਿ ਉਹ ਆਪਣੇ ਗਲਤ ਫੈਸਲੇ ਤੇ ਮੁੜ ਕੇ ਵਿਚਾਰ ਕਰਨ ਅਤੇ ਵਿਦੇਸ਼ੀ ਦਬਾਅ ਹੇਠ ਆਪਣੇ ਹੀ ਨਾਗਰਿਕਾਂ ਦੇ ਸ਼ਹਿਰੀ ਅਧਿਕਾਰਾਂ ਦਾ ਕਤਲ ਕਰਨਾ ਬੰਦ ਕਰੇ।
ਵਰਲਡ ਸਿੱਖ ਪਾਰਲੀਮੈਂਟ ਇਸ ਅਨਿਆਂ ਵਿਰੁੱਧ ਕਾਨੂੰਨੀ ਅਤੇ ਸਿਆਸੀ ਪੱਧਰ ‘ਤੇ ਸਮੂਹਿਕ ਲੜਾਈ ਲੜੇਗੀ ਅਤੇ ਇਨਸਾਫ਼ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖੇਗੀ।
Author: khireyapunjab
jin88bet.one ak168app.baby ak168app.club ks168app.site ic88 ic88 ic88 ic88 lr88 lr88 lr88 lr88 op88 si88 88v SEXXXXX-VN








