ਕਰਜ਼ੇ ਤੋਂ ਦੁਖੀ ਹੋ ਕੇ ਇੱਕ 23 ਸਾਲਾ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਆਤਮ ਹੱਤਿਆ
ਪੀੜਤ ਪਰਿਵਾਰ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਉਹਨਾਂ ਉੱਪਰ ਜੋ ਕਰਜ਼ਾ ਹੈ ਉਸ ਨੂੰ ਮਾਫ ਕੀਤਾ ਜਾਵੇ ਅਤੇ ਉਹਨਾਂ ਦੀ ਕੋਈ ਨਾ ਕੋਈ ਸਹਾਇਤਾ ਜਰੂਰ ਕੀਤੀ ਜਾਵੇ।
ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਮਾਨ ਵਿਖੇ ਕਰਜੇ ਤੋਂ ਦੁਖੀ ਹੋ ਕੇ 23 ਸਾਲਾਂ ਨੌਜਵਾਨ ਵੱਲੋਂ ਜਹਰੀਲੀ ਦਵਾਈ ਪੀ ਕੇ ਆਤਮ ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਕਿਸਾਨ ਰਵਿੰਦਰ ਸਿੰਘ ਦੇ ਪਿਤਾ ਸੁਖਦੇਵ ਸਿੰਘ ਨੇ ਦੱਸਿਆ ਕਿ ਉਹਨਾਂ ਦੀ 10 ਕਿੱਲੇ ਦੇ ਕਰੀਬ ਜਮੀਨ ਹੈ ਜੋ ਕਿ ਮੁੱਠਿਆਂ ਵਾਲਾ ਦਰਿਆ ਬਿਆਸ ਦੇ ਕੋਲ ਲੱਗਦੀ ਹੈ ਅਤੇ ਬੀਤੇ ਦਿਨੀ ਆਏ ਹੜਾਂ ਦੇ ਪਾਣੀ ਕਾਰਨ ਉਹਨਾਂ ਦੀ ਬੀਜੀ ਹੋਈ ਝੋਨੇ ਦੀ ਫਸਲ ਬਰਬਾਦ ਹੋ ਗਈ ਅਤੇ ਪਾਣੀ ਉਤਰਨ ਤੋਂ ਬਾਅਦ ਉਹਨਾਂ ਵੱਲੋਂ ਫਿਰ ਝੋਨੇ ਦੀ ਫਸਲ ਬੀਜੀ ਗਈ ਅਤੇ ਬਾਅਦ ਵਿੱਚ ਫਿਰ ਪਾਣੀ ਆ ਗਿਆ ਜਿਸ ਕਾਰਨ ਉਹਨਾਂ ਦੀ ਫਸਲ ਫੇਰ ਖਰਾਬ ਹੋ ਗਈ ਜੋ ਬਾਅਦ ਵਿੱਚ ਪਾਣੀ ਉਤਰਨ ਤੇ ਉਹਨਾਂ ਵੱਲੋਂ ਫਿਰ ਤੋਂ ਸਰੋਂ ਦੀ ਫਸਲ ਉਸੇ ਜਮੀਨ ਵਿੱਚ ਬੀਜੀ ਤਾਂ ਉਹ ਵੀ ਖਰਾਬ ਹੋ ਗਈ ਅਤੇ ਹੁਣ ਦੁਬਾਰਾ ਉਹਨਾਂ ਵੱਲੋਂ ਕਣਕ ਦੀ ਫਸਲ ਦੋ ਵਾਰ ਬੀਜੀ ਗਈ ਜੋ ਫਿਰ ਖਰਾਬ ਹੋ ਗਈ ਹੈ ਜਿਸ ਨੂੰ ਲੈ ਕੇ ਰਵਿੰਦਰ ਸਿੰਘ ਆਪਣੇ ਦਿਮਾਗ ਤੇ ਇਹ ਟੈਨਸ਼ਨ ਰੱਖਦਾ ਸੀ ਕਿ ਉਸ ਦੇ ਉੱਪਰ ਜੋ 25 ਲੱਖ ਰੁਪਏ ਦਾ ਸੁਸਾਇਟੀ ਅਤੇ ਹੋਰ ਲੋਕਾਂ ਦਾ ਜੋ ਕਰਜ਼ਾ ਹੈ ਉਹ ਕਿਸ ਤਰੀਕੇ ਨਾਲ ਉਤਾਰੇਗਾ ਅਤੇ ਇਸੇ ਟੈਨਸ਼ਨ ਨੂੰ ਲੈ ਕੇ ਰਵਿੰਦਰ ਸਿੰਘ ਨੇ ਖੇਤਾਂ ਵਿੱਚ ਪਈ ਜਹਰੀਲੀ ਦਵਾਈ ਪੀ ਲਈ ਅਤੇ ਘਰ ਆਣ ਕੇ ਆਪਣੀ ਮਾਂ ਨੂੰ ਦੱਸਿਆ ਕਿ ਉਸ ਨੇ ਦਵਾਈ ਪੀ ਲਈ ਹੈ ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਖੜਿਆ ਉੱਥੇ ਉਸ ਦੀ ਮੌਤ ਹੋ ਗਈ ਰਵਿੰਦਰ ਸਿੰਘ ਦੀ ਪਤਨੀ ਬਲਜੀਤ ਕੌਰ ਨੇ ਦੱਸਿਆ ਕਿ ਉਸ ਦਾ ਇੱਕ ਹੀ ਛੋਟਾ ਬੱਚਾ ਹੈ। ਜਿਸ ਸਕੂਲ ਦੀ ਫੀਸ ਵੀ ਉਹਨਾਂ ਤੋਂ ਨਹੀਂ ਦਿੱਤੀ ਜਾ ਰਹੀ ਸੀ ਪੀੜਤ ਪਰਿਵਾਰ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਉਹਨਾਂ ਉੱਪਰ ਜੋ ਕਰਜ਼ਾ ਹੈ ਉਸ ਨੂੰ ਮਾਫ ਕੀਤਾ ਜਾਵੇ ਅਤੇ ਉਹਨਾਂ ਦੀ ਕੋਈ ਨਾ ਕੋਈ ਸਹਾਇਤਾ ਜਰੂਰ ਕੀਤੀ ਜਾਵੇ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।