Home » ਮਾਝਾ » ਸੀ-ਪਾਈਟ ਕੈਂਪ, ਪੱਟੀ ਵਿਖੇ ਐੱਸ.ਐੱਸ.ਜੀ.ਡੀ. ਦੀ ਭਰਤੀ ਲਈ ਪੰਜਾਬ ਸਰਕਾਰ ਵੱਲੋਂ ਯੁਵਕਾਂ ਦੇ ਲਿਖਤੀ ਪੇਪਰ ਅਤੇ ਫਿਜ਼ੀਕਲ ਦੀ ਮੁਫ਼ਤ ਟ੍ਰੇਨਿੰਗ ਲਈ ਕੈਂਪ ਸੁਰੂ

ਸੀ-ਪਾਈਟ ਕੈਂਪ, ਪੱਟੀ ਵਿਖੇ ਐੱਸ.ਐੱਸ.ਜੀ.ਡੀ. ਦੀ ਭਰਤੀ ਲਈ ਪੰਜਾਬ ਸਰਕਾਰ ਵੱਲੋਂ ਯੁਵਕਾਂ ਦੇ ਲਿਖਤੀ ਪੇਪਰ ਅਤੇ ਫਿਜ਼ੀਕਲ ਦੀ ਮੁਫ਼ਤ ਟ੍ਰੇਨਿੰਗ ਲਈ ਕੈਂਪ ਸੁਰੂ

SHARE ARTICLE

92 Views

 

ਸੀ-ਪਾਈਟ ਕੈਂਪ, ਪੱਟੀ ਵਿਖੇ ਐੱਸ.ਐੱਸ.ਜੀ.ਡੀ. ਦੀ ਭਰਤੀ ਲਈ ਪੰਜਾਬ ਸਰਕਾਰ ਵੱਲੋਂ ਯੁਵਕਾਂ ਦੇ ਲਿਖਤੀ ਪੇਪਰ ਅਤੇ ਫਿਜ਼ੀਕਲ ਦੀ ਮੁਫ਼ਤ ਟ੍ਰੇਨਿੰਗ ਲਈ ਕੈਂਪ ਸੁਰੂ

 

ਤਰਨ ਤਾਰਨ, 18 ਦਸੰਬਰ (ਗੁਰਪ੍ਰੀਤ ਸਿੰਘ) – ਸੀ-ਪਾਈਟ ਕੈਂਪ, ਪੱਟੀ ਤਰਨ-ਤਾਰਨ ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ ਭਾਰਤ ਸਰਕਾਰ ਵੱਲੋਂ ਵੱਖ-ਵੱਖ ਫੋਰਸਾਂ ਵਿੱਚ ਜਿਵੇਂ ਕਿ ਸੀ.ਏ.ਪੀ.ਐੱਫ., ਬੀ.ਐੱਸ.ਐੱਫ., ਸੀ.ਆਈ.ਐੱਸ.ਐੱਫ., ਸੀ.ਆਰ.ਪੀ.ਐੱਫ., ਐੱਸ.ਐੱਸ.ਸੀ., ਆਈ.ਟੀ.ਬੀ.ਪੀ., ਏ.ਆਰ.,ਐੱਸ.ਐੱਸ.ਐੱਫ. ਅਤੇ ਐੱਸ.ਐੱਸ.ਬੀ. ਲਈ ਪੋਸਟਾਂ ਕੱਢੀਆਂ ਹਨ। ਇਨ੍ਹਾਂ ਪੋਸਟਾਂ ਲਈ ਆਨ ਲਾਈਨ ਰਿਜਸਟਰੇਸ਼ਨ ਦੀ ਆਖਰੀ ਮਿਤੀ 31 ਦਸੰਬਰ 2025 ਹੈ ਅਤੇ ਫੀਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 01.01.2026 ਹੈ। ਇਨ੍ਹਾਂ ਪੋਸਟਾਂ ਵਿੱਚ ਭਰਤੀ ਹੋਣ ਲਈ ਲਿਖਤੀ ਪੇਪਰ ਅਤੇ ਫਿਜੀਕਲ ਦੀ ਟ੍ਰੇਨਿੰਗ ਚੱਲ ਰਹੀ ਹੈ।

ਉਨ੍ਹਾਂ ਦੱਸਿਆ ਕਿ ਸੀ-ਪਾਈਟ ਕੈਂਪ, ਪੱਟੀ ਵਿਖੇ ਤਰਨ-ਤਾਰਨ ਜ਼ਿਲ੍ਹੇ ਦੇ ਜਿਨ੍ਹਾਂ ਯੁਵਕਾਂ ਨੇ ਉਪਰੋਕਤ ਪੋਸਟਾਂ ਲਈ ਆਨ-ਲਾਈਨ ਅਪਲਾਈ ਕੀਤਾ ਹੋਇਆ ਹੈ, ਉਨ੍ਹਾਂ ਯੁਵਕਾਂ ਦੀ ਲਿਖਤੀ ਅਤੇ ਫਿਜ਼ੀਕਲ ਟ੍ਰੇਨਿੰਗ ਚੱਲ ਰਹੀ ਹੈ। ਜੋ ਯੁਵਕ ਇਨ੍ਹਾਂ ਫੋਰਸਾਂ ਵਿੱਚ ਭਰਤੀ ਹੋਣ ਲਈ ਲਿਖਤੀ ਅਤੇ ਫਿਜ਼ੀਕਲ ਟ੍ਰੇਨਿੰਗ ਲੈਣਾ ਚਾਹੁੰਦੇ ਹਨ, ਉਹ ਯੁਵਕ ਜਲਦੀ ਤੋਂ ਜਲਦੀ ਸਵੇਰੇ 09.30 ਵਜੇ ਤੋਂ 11.30 ਵਜੇ ਤੱਕ (ਸੋਮਵਾਰ ਤੋਂ ਸ਼ੁੱਕਰਵਾਰ ਤੱਕ) ਸੀ-ਪਾਈਟ ਕੈਂਪ, ਪੱਟੀ ਵਿਖੇ ਆਪਣਾ ਨਾਮ ਦਰਜ਼ ਕਰਵਾਉਣ ਲਈ ਰਿਪੋਰਟ ਕਰਨ।

ਉਨ੍ਹਾਂ ਕਿਹਾ ਕਿ ਕੈਂਪ ਵਿੱਚ ਆਉਣ ਸਮੇਂ ਉਪਰੋਕਤ ਕਿਸੇ ਵੀ ਭਰਤੀ ਲਈ ਆਨ ਲਾਈਨ ਅਪਲਾਈ ਕੀਤਾ ਹੈ ਉਸ ਦੀ ਫੋਟੋ ਸਟੇਟ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਅਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ, ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ।

ਉਨ੍ਹਾਂ ਕਿਹਾ ਕਿ ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁਲ ਮੁਫਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ 97818-91928 ਅਤੇ 98760-303721 ਨੰਬਰਾਂ `ਤੇ ਸਪੰਰਕ ਕੀਤਾ ਜਾ ਸਕਦਾ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ 13 ਅਪ੍ਰੈਲ ਦਿਨ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਕਲਗੀਧਰ ਸੇਵਕ ਸਭਾ ਕਪੂਰਥਲਾ ਵਿਖੇ ਕਰਵਾਏ ਜਾਣਗੇ ਧਾਰਮਿਕ ਮੁਕਾਬਲੇ ਇਲਾਕੇ ਦੀਆਂ ਸੰਗਤਾਂ ਨੂੰ ਆਪਣੇ ਬੱਚਿਆਂ ਸਮੇਤ ਪਹੁੰਚਣ ਦੀ ਕੀਤੀ ਅਪੀਲ: ਨੌਜਵਾਨ ਸੇਵਕ ਸਭਾ