Home » ਕੈਨੇਡਾ » ਭਾਈ ਹਰਦੀਪ ਸਿੰਘ ਜੀ ਨਿੱਝਰ ਦੀ ਸ਼ਹਾਦਤ ਨੂੰ 900 ਦਿਨ ਪੂਰੇ ਹੋਣ ਤੇ ਭਾਰਤੀ ਐੱਬੇਸੀ ਮੂਹਰੇ ਭਾਰੀ ਵਿਰੋਧ ਪ੍ਰਦਰਸ਼ਨ

ਭਾਈ ਹਰਦੀਪ ਸਿੰਘ ਜੀ ਨਿੱਝਰ ਦੀ ਸ਼ਹਾਦਤ ਨੂੰ 900 ਦਿਨ ਪੂਰੇ ਹੋਣ ਤੇ ਭਾਰਤੀ ਐੱਬੇਸੀ ਮੂਹਰੇ ਭਾਰੀ ਵਿਰੋਧ ਪ੍ਰਦਰਸ਼ਨ

SHARE ARTICLE

166 Views

ਕੈਨੇਡਾ 19 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਪੰਥ ਦੀ ਆਜ਼ਾਦੀ ਲਈ ਚਲ ਰਹੇ ਸੰਘਰਸ਼ ਵਿਚ ਹੋਏ ਸ਼ਹੀਦ ਅਤੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਸਾਬਕਾ ਮੁੱਖ ਸੇਵਾਦਾਰ ਜਥੇਦਾਰ ਭਾਈ ਹਰਦੀਪ ਸਿੰਘ ਜੀ ਨਿੱਝਰ ਜਿੰਨਾਂ ਨੂੰ ਭਾਰਤ ਦੀ ਸ਼ਹਿ ਉਪਰ ਗੁਰੂ ਘਰ ਦੀ ਹਦੂਦ ਦੇ ਵਿੱਚ ਗੋਲੀਆਂ ਮਾਰਕੇ ਸ਼ਹੀਦ ਕੀਤਾ ਗਿਆ, ਉਨਾਂ ਦੀ ਸ਼ਹਾਦਤ ਨੂੰ ਮੁੱਖ ਰੱਖਦਿਆਂ ਹਰ ਮਹੀਨੇ ਦੀ ਤਰਾਂ ਇਸ ਵਾਰ ਵੀ 18 ਦਸੰਬਰ ਨੂੰ ਵੈਨਕੂਵਰ ਭਾਰਤੀ ਐਂਬੈਸੀ ਅੱਗੇ ਭਾਰੀ ਰੋਸ ਮੁਜਾਹਿਰਾ ਕੀਤਾ ਗਿਆ। ਇਸ ਮੌਕੇ ਖਾਲਸਾਈ ਨਾਅਰੇਆਂ ਦੇ ਨਾਲ ਹਾਜ਼ਰੀਨ “ਮੈਂ ਵੀਂ ਨਿੱਝਰ” ਆਖ ਰਹੇ ਸਨ । ਓਹ ਕਹਿ ਰਹੇ ਸਨ ਕਿ ਭਾਰਤੀ ਹਾਈ ਕਮਿਸ਼ਨਰ ਦਿਨੇਸ਼ ਪਠਨਾਇਕ “ਆਈ ਐਮ ਨਿੱਝਰ ਸਾਨੂੰ ਕਤਲ ਕਰੋ” ਇਸ ਦੇ ਨਾਲ-ਨਾਲ ਭਾਰਤੀ ਹਕੂਮਤ ਨੂੰ ਵੰਗਾਰਾਂ ਪਾਈਆਂ ਗਈਆਂ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਇਕੱਤਰ ਹੋਈ ਅਤੇ ਇਹ ਫਰੀਡਮ ਰੈਲੀ ਆਈ ਐਮ ਨਿੱਝਰ “ਢਾਕਾ ਤੋਂ ਵੈਨਕੂਵਰ” ਨੂੰ ਸਮਰਪਿਤ ਕੀਤੀ ਗਈ ਸੀ । ਇਸ ਮੌਕੇ ਸੰਗਤਾਂ ਵਲੋਂ ਮੁੜ ਭਾਰਤੀ ਐਂਬੈਸੀ ਨੂੰ ਬੰਦ ਕਰਨ ਦੀ ਮੰਗ ਜੋਰਾਂ ਤੇ ਚੁੱਕੀ ਗਈ । ਕੀਤੇ ਗਏ ਰੋਸ ਮੁਜਾਹਿਰੇ ਵਿਚ ਭਾਈ ਗੁਰਮੀਤ ਸਿੰਘ ਤੂਰ, ਭਾਈ ਮਨਜਿੰਦਰ ਸਿੰਘ, ਭਾਈ ਨਰਿੰਦਰ ਸਿੰਘ ਰੰਧਾਵਾ, ਭਾਈ ਅਜੈਪਾਲ ਸਿੰਘ, ਭਾਈ ਅਵਤਾਰ ਸਿੰਘ ਖਹਿਰਾ, ਭਾਈ ਰਜਿੰਦਰ ਸਿੰਘ ਨੱਤ, ਭਾਈ ਦਲਜੀਤ ਸਿੰਘ, ਭਾਈ ਜੈਗ ਸਿੱਧੂ, ਭਾਈ ਚਰਨਜੀਤ ਸਿੰਘ ਸਮੇਤ ਵਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਰਮਨੀ ਦੇ ਗੁਰਦੁਆਰਾ ਪ੍ਰਬੰਧਕਾਂ, ਸਿੱਖ ਪ੍ਰਚਾਰਕਾਂ ਤੇ ਸੁਹਿਰਦ ਸਿੱਖਾਂ ਦੀ ਇਤਿਹਾਸਕ ਪੰਥਕ ਇਕੱਤਰਤਾ ਗੁਰਮਤਿ ਪ੍ਰਚਾਰ, ਨੌਜਵਾਨੀ ਨੂੰ ਸਿੱਖੀ ਨਾਲ ਜੋੜਨ ਅਤੇ ਜਰਮਨੀ ਵਿੱਚ ਸਿੱਖਾਂ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ 31 ਮੈਂਬਰੀ ਕਮੇਟੀ ਦਾ ਗਠਨ