Home » ਨਵੀਂ ਦਿੱਲੀ » ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਪੁਸਤਿਕਾ ਦਾ ਵਿਮੋਚਨ

ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਪੁਸਤਿਕਾ ਦਾ ਵਿਮੋਚਨ

SHARE ARTICLE

109 Views

ਨਵੀਂ ਦਿੱਲੀ, 25 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਮਹੀਨਾਵਾਰ ਪੱਤਰਿਕਾ ‘ਗੋਵਿੰਦ ਪ੍ਰਕਾਸ਼’ ਦਾ ਵਿਸ਼ੇਸ਼ ਅੰਕ ਪ੍ਰਕਾਸ਼ਿਤ ਕੀਤਾ ਗਿਆ। ਇਸ ਵਿੱਚ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦੇ ਗੌਰਵਮਈ ਇਤਿਹਾਸ ਉੱਤੇ ਆਧਾਰਿਤ ਲੇਖ, ਕਵਿਤਾਵਾਂ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾਵਾਂ ਵਿੱਚ ਪ੍ਰਕਾਸ਼ਿਤ ਕੀਤੀਆਂ ਗਈਆਂ ਹਨ। ਇਸ ਵਿਸ਼ੇਸ਼ ਅੰਕ ਦਾ ਵਿਮੋਚਨ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਨਿਤਿਨ ਨਵੀਨ ਵੱਲੋਂ ਕੀਤਾ ਗਿਆ। ਇਸ ਮੌਕੇ ‘ਤੇ ਤਖ਼ਤ ਪਟਨਾ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਮਹਾਸਚਿਵ ਇੰਦਰਜੀਤ ਸਿੰਘ, ਸੀਨੀਅਰ ਉਪ-ਪ੍ਰਧਾਨ ਲਖਵਿੰਦਰ ਸਿੰਘ, ਉਪ-ਪ੍ਰਧਾਨ ਗੁਰਵਿੰਦਰ ਸਿੰਘ, ਧਰਮ ਪ੍ਰਚਾਰ ਚੇਅਰਮੈਨ ਮਹਿੰਦਰ ਪਾਲ ਸਿੰਘ ਢਿੱਲੋਂ, ਮੈਂਬਰ ਹਰਪਾਲ ਸਿੰਘ ਜੋਹਲ ਅਤੇ ਮੀਡੀਆ ਪ੍ਰਭਾਰੀ ਤੇ ‘ਗੋਵਿੰਦ ਪ੍ਰਕਾਸ਼’ ਮੈਗਜ਼ੀਨ ਦੇ ਸੰਪਾਦਕ ਸੁਦੀਪ ਸਿੰਘ ਹਾਜ਼ਰ ਰਹੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਰਮਨੀ ਦੇ ਗੁਰਦੁਆਰਾ ਪ੍ਰਬੰਧਕਾਂ, ਸਿੱਖ ਪ੍ਰਚਾਰਕਾਂ ਤੇ ਸੁਹਿਰਦ ਸਿੱਖਾਂ ਦੀ ਇਤਿਹਾਸਕ ਪੰਥਕ ਇਕੱਤਰਤਾ ਗੁਰਮਤਿ ਪ੍ਰਚਾਰ, ਨੌਜਵਾਨੀ ਨੂੰ ਸਿੱਖੀ ਨਾਲ ਜੋੜਨ ਅਤੇ ਜਰਮਨੀ ਵਿੱਚ ਸਿੱਖਾਂ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ 31 ਮੈਂਬਰੀ ਕਮੇਟੀ ਦਾ ਗਠਨ