Home » ਨਵੀਂ ਦਿੱਲੀ » ਤਖ਼ਤ ਪਟਨਾ ਸਾਹਿਬ ਵਿਖ਼ੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 359ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ ????ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਰਾਜਪਾਲ ਆਰਿਫ਼ ਮੁਹੰਮਦ ਖਾਨ ਨੇ ਹਾਜ਼ਰੀ ਭਰੀ

ਤਖ਼ਤ ਪਟਨਾ ਸਾਹਿਬ ਵਿਖ਼ੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 359ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ ????ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਰਾਜਪਾਲ ਆਰਿਫ਼ ਮੁਹੰਮਦ ਖਾਨ ਨੇ ਹਾਜ਼ਰੀ ਭਰੀ

SHARE ARTICLE

63 Views

ਨਵੀਂ ਦਿੱਲੀ, 27 ਦਸੰਬਰ (ਮਨਪ੍ਰੀਤ ਸਿੰਘ ਖਾਲਸਾ): ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 359ਵੇਂ ਪ੍ਰਕਾਸ਼ ਪੁਰਬ ਨੂੰ ਤਖ਼ਤ ਪਟਨਾ ਸਾਹਿਬ ਕਮੇਟੀ, ਬਿਹਾਰ ਸਰਕਾਰ ਅਤੇ ਸਾਧ ਸੰਗਤ ਵੱਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਰਾਜਪਾਲ ਆਰਿਫ਼ ਮੁਹੰਮਦ ਖਾਨ ਸਮੇਤ ਅਨੇਕ ਸਨਮਾਨਿਤ ਸ਼ਖ਼ਸੀਅਤਾਂ ਨੇ ਹਾਜ਼ਰੀ ਭਰ ਕੇ ਗੁਰੂ ਮਹਾਰਾਜ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਉਨ੍ਹਾਂ ਨੂੰ ਸਿਰੋਪਾ, ਕਿਰਪਾਨ ਅਤੇ ਯਾਦਗਾਰ ਚਿੰਨ੍ਹ ਭੇਟ ਕੀਤਾ ਗਿਆ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵੱਲੋਂ ਤਖ਼ਤ ਸਾਹਿਬ ਦੀ ਮੈਗਜ਼ੀਨ ‘ਗੋਬਿੰਦ ਪ੍ਰਕਾਸ਼’ ਅਤੇ ਰਾਜਪਾਲ ਆਰਿਫ਼ ਮੁਹੰਮਦ ਖਾਨ ਵੱਲੋਂ ਕੈਲੰਡਰ ਅਤੇ ਸਿੱਖ ਜੰਤਰੀ ਦਾ ਵਿਮੋਚਨ ਕੀਤਾ ਗਿਆ। ਇਸ ਮੌਕੇ ‘ਤੇ ਪ੍ਰਧਾਨ ਜਗਜੋਤ ਸਿੰਘ ਸੋਹੀ, ਸਕੱਤਰ ਇੰਦਰਜੀਤ ਸਿੰਘ, ਸੀਨੀਅਰ ਪ੍ਰਧਾਨ ਲਖਵਿੰਦਰ ਸਿੰਘ, ਸਕੱਤਰ ਗੁਰਵਿੰਦਰ ਸਿੰਘ, ਸਕੱਤਰ ਹਰਬੰਸ ਸਿੰਘ, ਮੈਂਬਰ ਮਹਿੰਦਰਪਾਲ ਸਿੰਘ ਢਿੱਲੋਂ, ਹਰਪਾਲ ਸਿੰਘ ਜੋਹਲ, ਜਸਬੀਰ ਸਿੰਘ ਧਾਮ ਅਤੇ ਮੀਡੀਆ ਪ੍ਰਭਾਰੀ ਸੁਦੀਪ ਸਿੰਘ ਹਾਜ਼ਰ ਰਹੇ। ਸ. ਜਗਜੋਤ ਸਿੰਘ ਸੋਹੀ ਅਤੇ ਸ. ਇੰਦਰਜੀਤ ਸਿੰਘ ਨੇ ਦੱਸਿਆ ਕਿ 25 ਤੋਂ 27 ਦਸੰਬਰ ਤੱਕ ਪ੍ਰਕਾਸ਼ ਪੁਰਬ ਮਨਾਏ ਗਏ, ਜਿਸ ਦੌਰਾਨ ਪ੍ਰਭਾਤ ਫੇਰੀ, ਨਗਰ ਕੀਰਤਨ, ਗੁਰਮਤਿ ਸਮਾਗਮ ਆਦਿ ਕਰਵਾਏ ਗਏ, ਜਿਨ੍ਹਾਂ ਵਿੱਚ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਨੇ ਪਹੁੰਚ ਕੇ ਹਿੱਸਾ ਲਿਆ। ਬੀਤੇ 15 ਤਾਰੀਖ ਨੂੰ ਪ੍ਰਭਾਤ ਫੇਰੀ ਨਾਲ ਪ੍ਰਕਾਸ਼ ਪੁਰਬ ਦੀ ਸ਼ੁਰੂਆਤ ਹੋਈ ਸੀ ਅਤੇ ਅੱਜ ਪ੍ਰਕਾਸ਼ ਪੁਰਬ ਵੱਡੇ ਉਤਸ਼ਾਹ ਨਾਲ ਮਨਾਇਆ ਗਿਆ। ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਬਿਹਾਰ ਸਰਕਾਰ ਦੇ ਸਹਿਯੋਗ ਨਾਲ ਸੰਗਤ ਲਈ ਰਹਾਇਸ਼, ਟ੍ਰਾਂਸਪੋਰਟ, ਲੰਗਰ, ਸੁਰੱਖਿਆ ਆਦਿ ਦੇ ਪੱਕੇ ਪ੍ਰਬੰਧ ਕੀਤੇ ਗਏ ਸਨ। ਉਨ੍ਹਾਂ ਨੇ ਦੱਸਿਆ ਕਿ ਅੱਜ ਦੇ ਮੁੱਖ ਸਮਾਗਮ ਵਿੱਚ ਮੁੱਖ ਮੰਤਰੀ ਨਿਤੀਸ਼ ਕੁਮਾਰ ਪਹੁੰਚੇ। ਇਸ ਤੋਂ ਪਹਿਲਾਂ ਰਾਜਪਾਲ ਆਰਿਫ਼ ਮੁਹੰਮਦ ਖਾਨ ਨੇ ਪਹੁੰਚ ਕੇ ਗੁਰੂ ਮਹਾਰਾਜ ਦਾ ਆਸ਼ੀਰਵਾਦ ਲਿਆ। ਉਨ੍ਹਾਂ ਵੱਲੋਂ ਮੰਗਲ ਤਾਲਾਬ ਵਿੱਚ 10 ਹਜ਼ਾਰ ਗਜ਼ ਜ਼ਮੀਨ ਐਮਆਰਆਈ ਅਤੇ ਸੀਟੀ ਸਕੈਨ ਸੈਂਟਰ ਲਈ ਦਿੱਤੀ ਗਈ ਹੈ, ਜਿਸ ‘ਤੇ ਮੁੰਬਈ ਨਿਵਾਸੀ ਗੁਰਿੰਦਰ ਸਿੰਘ ਬਾਵਾ ਦੇ ਸਹਿਯੋਗ ਨਾਲ ਐਮਆਰਆਈ ਅਤੇ ਸੀਟੀ ਸਕੈਨ ਸੈਂਟਰ ਖੋਲ੍ਹਿਆ ਜਾਵੇਗਾ, ਜਿੱਥੇ ਬਾਜ਼ਾਰ ਨਾਲੋਂ ਕਾਫ਼ੀ ਘੱਟ ਦਰਾਂ ‘ਤੇ ਇਹ ਸੁਵਿਧਾਵਾਂ ਉਪਲਬਧ ਕਰਵਾਈਆਂ ਜਾਣਗੀਆਂ। ਇਸ ਦੇ ਨਾਲ ਦੂਜੇ ਚਰਨ ਵਿੱਚ ਕੈਂਸਰ ਨਿਰੋਧਕ ਸੈਂਟਰ ਵੀ ਖੋਲ੍ਹਿਆ ਜਾਵੇਗਾ। ਇਸ ਕਾਰਜ ਦਾ ਪੂਰਾ ਸੇਹਰਾ ਗੁਰਿੰਦਰ ਸਿੰਘ ਬਾਵਾ ਨੂੰ ਜਾਂਦਾ ਹੈ, ਜਿਨ੍ਹਾਂ ਦੀ ਅਥਕ ਮਿਹਨਤ ਨਾਲ ਹੀ ਇਹ ਕਾਰਜ ਸੰਭਵ ਹੋ ਰਿਹਾ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News