ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ
ਕੇਂਦਰ ਵੱਲੋਂ 26 ਜਨਵਰੀ ਦੇ ਗਣਤੰਤਰ ਦਿਵਸ ਮੌਕੇ ਦਿੱਲੀ ਵਿਖੇ ਹੋ ਰਹੇ ਪ੍ਰੋਗਰਾਮ ਪੰਜਾਬ ਦੀ ਰੱਦ
ਕੀਤੀ ਝਾਕੀ ਨੂੰ ਹੁਣ ਪੰਜਾਬ ਦੇ ਹਰ ਪਿੰਡ, ਗਲੀ ਮੁਹੱਲੇ ਤੱਕ
ਲਿਜਾਇਆ ਜਾਵੇਗਾ। ਉਹਨਾਂ ਦੱਸਿਆ ਕਿ ਪਹਿਲਾਂ
ਝਾਕੀਆਂ ਦੇ 9 ਮਾਡਲ ਤਿਆਰ ਕੀਤੇ ਜਾਣਗੇ ਅਤੇ
ਅਗਲੇ ਪੜਾਅ ‘ਚ ਇਹ ਸੰਖਿਆ ਹੋਰ ਵੱਧ ਜਾਵੇਗੀ।
ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਹਰ ਹਲਕੇ ਦੇ
ਹਰੇਕ ਪਿੰਡ ਵਿੱਚ ਇਹ ਝਾਕੀ ਲਿਜਾਈ ਜਾਵੇਗੀ ਜਿੱਥੇ
ਹਰ ਇੱਕ ਪਿੰਡ ਦੇ ਵਿੱਚ ਝਾਕੀ 10 ਤੋਂ 15 ਮਿੰਟ
ਰੁਕੇਗੀ। ਉਹਨਾਂ ਕਿਹਾ ਕਿ ਇਹਨਾਂ ਝਾਕੀਆਂ ਨੂੰ ਪੰਜਾਬ
ਦੇ ਪਿੰਡਾਂ ਵਿੱਚ ਗਣਤੰਤਰ ਦਿਵਸ ਦੀ ਪਰੇਡ ਵਾਂਗ ਹੀ
ਲਿਜਾਇਆ ਜਾਵੇਗਾ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।