Home » ਸੰਸਾਰ » ਜਰਮਨੀ » ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਡਿਊਸਬਰਗ ਵਿਖੇ ਸ਼ਹੀਦੀ ਦਿਹਾੜੇ ਤੇ ਹੋਏ ਸਮਾਗਮ । ਸਿੱਖ ਸੰਦੇਸ਼ਾ ਜਰਮਨੀ ਵਲੋਂ ਮੂਲ ਨਾਨਕਸ਼ਾਹੀ ਕੈਲੰਡਰ ਜਾਰੀ।

ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਡਿਊਸਬਰਗ ਵਿਖੇ ਸ਼ਹੀਦੀ ਦਿਹਾੜੇ ਤੇ ਹੋਏ ਸਮਾਗਮ । ਸਿੱਖ ਸੰਦੇਸ਼ਾ ਜਰਮਨੀ ਵਲੋਂ ਮੂਲ ਨਾਨਕਸ਼ਾਹੀ ਕੈਲੰਡਰ ਜਾਰੀ।

SHARE ARTICLE

78 Views

ਜਰਮਨੀ 28 ਦਸੰਬਰ (ਖਿੜਿਆ ਪੰਜਾਬ) ਗੁਰਦੁਆਰਾ ਧੰਨ ਸ੍ਰੀ ਗੁਰੂ ਰਾਮਦਾਸ ਜੀ ਡਿਊਸਬਰਗ ਜਰਮਨੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲੱਖਤੇ ਜਿਗਰ ਚਾਰ ਸਾਹਿਬਜ਼ਾਦੇ , ਮਾਤਾ ਗੁਜਰ ਕੌਰ ਜੀ , ਸਾਕਾ ਚਮਕੌਰ ਸਾਹਿਬ ਅਤੇ ਸਾਕਾ ਸਰਹਿੰਦ ਫਤਿਹਗੜ੍ਹ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਬਹੁਤ ਹੀ ਸ਼ਰਧਾ ਭਾਵਨਾ ਨਾਲ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆ ਸਮੂਹ ਪ੍ਰਬੰਧਕ ਸਾਹਿਬਾਨ ਪ੍ਰਬੰਧਕ ਕਮੇਟੀ ਨੇ ਦੱਸਿਆ ਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਦੀਵਾਨ ਸਜਾਏ ਗਏ ਜਿਸ ਵਿੱਚ ਭਾਈ ਪੂਰਨ ਸਿੰਘ ਜੀ , ਭਾਈ ਰਣਜੀਤ ਸਿੰਘ ਗ੍ਰੰਥੀ ਸਿੰਘ ਗੁਰਦੁਆਰਾ ਸਾਹਿਬ ਅਤੇ ਬੱਚਿਆਂ ਨੇ ਸ਼ਬਦ ਕੀਰਤਨ ਦੁਆਰਾ ਸਾਧ ਸੰਗਤ ਨੂੰ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ। ਇਸ ਮੌਕੇ ਮੂਲ ਨਾਨਕਸ਼ਾਹੀ ਕੈਲੰਡਰ ਲਾਗੂ 2003 ਅਨੁਸਾਰ ਸੰਮਤ 558 ਮੁਤਾਬਕ ਸੰਨ 2026 ਈਸਵੀ ਭਾਈ ਜਗਦੀਸ਼ ਸਿੰਘ ਆਖਨ ਸਿੱਖ ਸੰਦੇਸ਼ਾ ਜਰਮਨੀ ਵੱਲੋ ਸਮੂਹ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਤਿਆਰ ਕੀਤਾ ਗਿਆ ਹੈ ਵਿਸ਼ੇਸ਼ ਤੌਰ ਸਾਧ ਸੰਗਤ ਨੂੰ ਭੇਟ ਕੀਤਾ ਗਿਆ । ਪ੍ਰਬੰਧਕਾਂ ਨੇ ਸਮੂਹ ਸਾਧ ਸੰਗਤ ਦਾ ਧੰਨਵਾਦ ਕਰਦੇ ਹੋਏ ਦੱਸਿਆ ਕੇ ਸਾਹਿਬੇ ਕਮਾਲ ਦਸ਼ਮੇਸ਼ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਨਾਨਕਸ਼ਾਹੀ ਕੈਲੰਡਰ ਮੂਲ ਅਨੁਸਾਰ 23 ਪੋਹ 5 ਜਨਵਰੀ ਸਦਾ ਲਈ ਨਿਯਤ ਤਾਰੀਖ ਮੁਤਾਬਕ 11 ਜਨਵਰੀ ਦਿਨ ਐਤਵਾਰ ਨੂੰ ਹੋਵੇਗਾ । ਸਮੂਹ ਸਾਧ ਸੰਗਤ ਨੇ ਇੰਨ੍ਹਾ ਸਮਾਗਮਾਂ ਵਿੱਚ ਹਾਜ਼ਰੀਆ ਭਰ ਕੇ ਗੁਰੂ ਸਾਹਿਬ ਦੀਆ ਬਖਸ਼ਿਸ਼ ਪ੍ਰਾਪਤ ਕੀਤੀਆ ਅਤੇ ਸਾਕਾ ਚਮਕੌਰ ਸਾਹਿਬ , ਸਾਕਾ ਸਰਹਿੰਦ ਫਤਿਹਗੜ੍ਹ ਸਾਹਿਬ ਦੇ ਸਮੂਹ ਸ਼ਹੀਦਾਂ ਨੂੰ ਪ੍ਰਣਾਮ ਕੀਤਾ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ