Home » ਨਵੀਂ ਦਿੱਲੀ » ਪਾਵਨ ਸਰੂਪਾਂ ਦੇ ਮਾਮਲੇ ’ਤੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਸੰਗਤਾਂ ਨੂੰ ਕਰ ਰਹੇ ਹਨ ਗੁੰਮਰਾਹ- ਐਡਵੋਕੇਟ ਧਾਮੀ ???? ਭਲਕੇ 12 ਵਜੇ ਮੀਡੀਆ ਦੇ ਸਨਮੁਖ ਸੰਗਤਾਂ ਸਾਹਮਣੇ ਤੱਥਾਂ ਸਹਿਤ ਦਿੱਤੀ ਜਾਏਗੀ ਜਾਣਕਾਰੀ

ਪਾਵਨ ਸਰੂਪਾਂ ਦੇ ਮਾਮਲੇ ’ਤੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਸੰਗਤਾਂ ਨੂੰ ਕਰ ਰਹੇ ਹਨ ਗੁੰਮਰਾਹ- ਐਡਵੋਕੇਟ ਧਾਮੀ ???? ਭਲਕੇ 12 ਵਜੇ ਮੀਡੀਆ ਦੇ ਸਨਮੁਖ ਸੰਗਤਾਂ ਸਾਹਮਣੇ ਤੱਥਾਂ ਸਹਿਤ ਦਿੱਤੀ ਜਾਏਗੀ ਜਾਣਕਾਰੀ

SHARE ARTICLE

36 Views

ਨਵੀਂ ਦਿੱਲੀ, 29 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਨੂੰ ਉਹ ਤੱਥਾਂ ਸਹਿਤ ਭਲਕੇ ਸੰਗਤਾਂ ਸਾਹਮਣੇ ਰੱਖਣਗੇ। ਉਨ੍ਹਾਂ ਕਿਹਾ ਕਿ ਲੰਘੇ ਕੱਲ੍ਹ ਹੀ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਕੀਤੇ ਗਏ ਆਦੇਸ਼ ਵਿਚ ਇਹ ਸਪੱਸ਼ਟ ਕੀਤਾ ਸੀ ਕਿ ਇਸ ਮਾਮਲੇ ’ਤੇ ਕੋਈ ਵੀ ਸਿਆਸਤ ਕਰਨ ਦੀ ਕੁਤਾਹੀ ਨਾ ਕਰੇ, ਪ੍ਰੰਤੂ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਇਸ ਮਾਮਲੇ ’ਤੇ ਸੰਗਤਾਂ ਨੂੰ ਗੁੰਮਰਾਹ ਕਰਨ ਦਾ ਯਤਨ ਕਰ ਰਹੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਉਹ ਭਲਕੇ 30 ਦਸੰਬਰ 2025 ਨੂੰ ਦੁਪਹਿਰ 12 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਮੀਡੀਆ ਨੂੰ ਸੰਬੋਧਨ ਹੋਣਗੇ ਅਤੇ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਗਈ ਹਰ ਕਾਰਵਾਈ ਨੂੰ ਤੱਥਾਂ ਸਹਿਤ ਸੰਗਤਾਂ ਦੇ ਸਨਮੁਖ ਰੱਖਣਗੇ। ਉਨ੍ਹਾਂ ਸੰਗਤਾਂ ਨੂੰ ਇਸ ਮਾਮਲੇ ’ਤੇ ਕੀਤੀ ਜਾ ਰਹੀ ਸਿਆਸਤ ਤੋਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News