Home » ਨਵੀਂ ਦਿੱਲੀ » ਛੋਟੇ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਮੁੰਬਈ ‘ਚ ਕਰਵਾਇਆ ਗਿਆ ਵਿਸ਼ੇਸ਼ ਕੀਰਤਨ ਸਮਾਗਮ: ਬੱਲ ਮਲਕੀਤ ਸਿੰਘ

ਛੋਟੇ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਮੁੰਬਈ ‘ਚ ਕਰਵਾਇਆ ਗਿਆ ਵਿਸ਼ੇਸ਼ ਕੀਰਤਨ ਸਮਾਗਮ: ਬੱਲ ਮਲਕੀਤ ਸਿੰਘ

SHARE ARTICLE

200 Views

ਨਵੀਂ ਦਿੱਲੀ 29 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਿਹ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਗੁਰੂ ਤੇਗ ਬਹਾਦਰ ਦਰਬਾਰ ਰੌਲੀ ਕੈਂਪ ਪ੍ਰਬੰਧਕ ਕਮੇਟੀ, ਨਵੀਂ ਮੁੰਬਈ ਗੁਰਦੁਆਰਾ ਸੁਪਰੀਮ ਕੌਂਸਲ ਮਹਾਂਰਾਸ਼ਟਰ ਸਿੱਖ ਐਸੋਸੀਏਸ਼ਨ, ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ,11 ਮੈਂਬਰੀ ਸਿੱਖ ਤਾਲਮੇਲ ਕਮੇਟੀ ਮੁੰਬਈ, ਸੇਵਕ ਜੱਥੇ ਅਤੇ ਮੁੰਬਈ ਐਮ.ਐਮ.ਆਰ ਸਿੱਖ ਸੰਗਤ ਦੇ ਸਹਿਯੋਗ ਸਦਕਾ ਗੁਰਦੁਆਰਾ ਤੇਗ ਬਹਾਦਰ ਦਰਬਾਰ ਰੌਲੀ ਕੈਂਪ ਗੁਰੂ ਤੇਗ ਬਹਾਦਰ ਨਗਰ ਮੁੰਬਈ ਵਿਖੇ ਕੀਰਤਨ ਸਮਾਗਮ ਕਰਵਾਇਆ ਗਿਆ। ਸਜਾਏ ਗਏ ਵਿਸ਼ੇਸ਼ ਕੀਰਤਨ ਦਰਬਾਰ ਵਿਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਬਲਪ੍ਰੀਤ ਸਿੰਘ ਜੀ ਲੁਧਿਆਣੇ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਰਸ ਨਾਲ ਜੋੜਿਆ। ਇਸ ਮੌਕੇ ਬੱਲ ਮਲਕੀਤ ਸਿੰਘ ਚੇਅਰਮੈਨ ਪ੍ਰਬੰਧਕ ਕਮੇਟੀ ਅਤੇ ਚੇਅਰਮੈਨ ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ ਅਤੇ ਪ੍ਰਬੰਧਕ ਕਮੇਟੀ ਵੱਲੋਂ ਕੀਰਤਨ ਦਰਬਾਰ ਵਿਚ ਉਚੇਚੇ ਤੌਰ ਤੇ ਹਾਜ਼ਿਰੀ ਭਰਣ ਵਾਲੇ ਮੁੱਖ ਮੰਤਰੀ ਮਹਾਰਾਸ਼ਟਰ ਸ੍ਰੀ ਦੇਵੇਂਦਰ ਫੜਨਵੀਸ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਹਿ ਸਿੰਘ ਜੀ ਦੇ ਸਰਵਉਚ ਬਲੀਦਾਨ ਨੂੰ ਸਮਰਪਿਤ ਹੈ। ਇਸ ਮੌਕੇ ਬੱਲ ਮਲਕੀਤ ਸਿੰਘ ਕਾਰਜਕਾਰੀ ਪ੍ਰਧਾਨ ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ, ਮਹਾਰਾਸ਼ਟਰ ਸਰਕਾਰ ਨੇ ਕਿਹਾ ਕਿ ਇਹ ਸ਼ਹੀਦੀ ਦਿਹਾੜੇ ਸਾਨੂੰ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਿਹ ਸਿੰਘ ਜੀ ਦੀ ਬੇਮਿਸਾਲ ਹਿੰਮਤ ਅਤੇ ਸਰਵਉੱਚ ਕੁਰਬਾਨੀ ਦੀ ਯਾਦ ਦਿਵਾਉਂਦਾ ਹੈ। ਇੰਨੀ ਛੋਟੀ ਉਮਰ ਵਿੱਚ ਵੀ ਧਰਮ ਪ੍ਰਤੀ ਉਨ੍ਹਾਂ ਦੀ ਅਟੁੱਟ ਵਿਸ਼ਵਾਸ ਅਤੇ ਸ਼ਰਧਾ ਹਮੇਸ਼ਾ ਮਨੁੱਖਤਾ ਲਈ ਪ੍ਰੇਰਨਾ ਸਰੋਤ ਰਹੇਗੀ। ਉਨ੍ਹਾਂ ਕਿਹਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨਾਲ ਜੁੜੀ ਇਹ ਵਿਰਾਸਤ – ਸਾਨੂੰ ਸੱਚ, ਨਿਆਂ ਅਤੇ ਧਾਰਮਿਕਤਾ ਦੇ ਮਾਰਗ ‘ਤੇ ਨਿਡਰਤਾ ਨਾਲ ਚੱਲਣਾ ਸਿਖਾਉਂਦੀ ਹੈ। ਇਨ੍ਹਾਂ ਕਦਰਾਂ-ਕੀਮਤਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣਾ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ। ਇਸ ਮੌਕੇ ਵਿਧਾਇਕ ਪ੍ਰਸਾਦ ਲਾਡ, ਵਿਧਾਇਕ ਤਾਮਿਲ ਸੇਲਵਾਨ, ਸ੍ਰੀ ਗੁਰੂ ਤੇਗ ਬਹਾਦਰ ਰਾਮੇਸ਼ਵਰ ਨਾਇਕ 350ਵੇਂ ਸ਼ਹੀਦੀ ਸਮਾਗਮ ਕਮੇਟੀ ਦੇ ਪ੍ਰਧਾਨ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਦਲਜੀਤ ਸਿੰਘ ਬੱਲ, ਮੈਂਬਰ ਜਸਪਾਲ ਸਿੰਘ ਸਿੱਧੂ, ਹੈਪੀ ਸਿੰਘ, ਗੁਰਦੇਵ ਸਿੰਘ ਸਕੱਤਰ, ਡਾ. ਅਜ਼ੀਜ਼ ਰਾਠੌੜ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News