Home » ਸੰਸਾਰ » ਜਰਮਨੀ » ਵਰਲਡ ਸਿੱਖ ਪਾਰਲੀਮੈਂਟ ਵੱਲੋਂ ਗੁਰਦੁਆਰਾ ਸ੍ਰੀ ਦਸ਼ਮੇਸ਼ ਸਿੰਘ ਸਭਾ ਕਲੋਨ ਵਿਖੇ ਮੂਲ ਨਾਨਕਸ਼ਾਹੀ ਕੈਲੰਡਰ (ਸੰਮਤ 558) ਜੈਕਾਰਿਆਂ ਦੀ ਗੂੰਜ ਵਿੱਚ ਜਾਰੀ। ਹੈਡ ਗ੍ਰੰਥੀ ਭਾਈ ਜਗਜੀਤ ਸਿੰਘ ਚੀਮਾ ਵਲੋਂ ਲਗਾਤਾਰ ਇਤਿਹਾਸ ਦੀ ਲੜੀਵਾਰ ਵਿਚਾਰ ਕੀਤੀ ਗਈ।

ਵਰਲਡ ਸਿੱਖ ਪਾਰਲੀਮੈਂਟ ਵੱਲੋਂ ਗੁਰਦੁਆਰਾ ਸ੍ਰੀ ਦਸ਼ਮੇਸ਼ ਸਿੰਘ ਸਭਾ ਕਲੋਨ ਵਿਖੇ ਮੂਲ ਨਾਨਕਸ਼ਾਹੀ ਕੈਲੰਡਰ (ਸੰਮਤ 558) ਜੈਕਾਰਿਆਂ ਦੀ ਗੂੰਜ ਵਿੱਚ ਜਾਰੀ। ਹੈਡ ਗ੍ਰੰਥੀ ਭਾਈ ਜਗਜੀਤ ਸਿੰਘ ਚੀਮਾ ਵਲੋਂ ਲਗਾਤਾਰ ਇਤਿਹਾਸ ਦੀ ਲੜੀਵਾਰ ਵਿਚਾਰ ਕੀਤੀ ਗਈ।

SHARE ARTICLE

54 Views


ਕਲੋਨ (ਜਰਮਨੀ) 29 ਦਸੰਬਰ – ਸਿੱਖ ਕੌਮ ਦੀ ਨਿਆਰੀ ਹੋਂਦ ਅਤੇ ਵੱਖਰੀ ਪਛਾਣ ਦੇ ਪ੍ਰਤੀਕ ‘ਮੂਲ ਨਾਨਕਸ਼ਾਹੀ ਕੈਲੰਡਰ’ ਸੰਮਤ 558 (ਸਾਲ 2026-27) ਨੂੰ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਜਰਮਨੀ ਦੇ ਗੁਰਦੁਆਰਾ ਸ਼੍ਰੀ ਦਸ਼ਮੇਸ਼ ਸਿੰਘ ਸਭਾ, ਕਲੋਨ ਵਿਖੇ ਬੜੇ ਉਤਸ਼ਾਹ ਨਾਲ ਜਾਰੀ ਕੀਤਾ ਗਿਆ। ਇਹ ਕੈਲੰਡਰ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਅਤੇ ਚਮਕੌਰ ਗੜ੍ਹੀ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸ਼ਹੀਦੀ ਸਮਾਗਮਾਂ ਦੌਰਾਨ ਜਾਰੀ ਕੀਤਾ ਗਿਆ । ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਜਗਜੀਤ ਸਿੰਘ ਵਲੋਂ 22 ਦਸੰਬਰ ਤੋਂ ਲੈ ਕੇ ਪੰਜੀ ਦਸੰਬਰ ਤੱਕ ਸ਼ਹੀਦੀ ਸਾਕਾ ਸਰਹੰਦ ਅਤੇ ਚਮਕੌਰ ਸਾਕਾ ਨੂੰ ਸਮਰਪਿਤ ਲੜੀਵਾਰ ਗੁਰਬਾਣੀ ਇਤਿਹਾਸ ਦੀ ਵਿਚਾਰ ਕੀਤੀ ਗਈ। ਬੱਚਿਆਂ ਦੇ ਇਤਿਹਾਸਿਕ ਸਵਾਲ ਜਵਾਬ ਮੁਕਾਬਲੇ ਵੀ ਕਰਵਾਏ ਗਏ ਜਿਸ ਵਿੱਚ ਸਭ ਨੇ ਵਧੀਆ ਤਰੀਕੇ ਦੇ ਨਾਲ ਸਵਾਲਾਂ ਦੇ ਜਵਾਬ ਦਿੱਤੇ।

ਇਸ ਪਾਵਨ ਮੌਕੇ ‘ਤੇ ਭਾਈ ਮੋਹਿੰਦਰ ਸਿੰਘ (ਅਨੰਦਪੁਰ ਸਾਹਿਬ ) ਵਾਲਿਆ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਅਤੇ ਸ਼ਹੀਦੀ ਇਤਿਹਾਸ ਸਰਵਣ ਕਰਵਾਇਆ। ਜ਼ਿਕਰਯੋਗ ਹੈ ਕਿ ਭਾਈ ਮੋਹਿੰਦਰ ਸਿੰਘ ਜੀ ਵੱਲੋਂ ਪਿਛਲੇ ਪੂਰੇ ਹਫ਼ਤੇ ਦੌਰਾਨ ਬੱਚਿਆਂ ਨੂੰ ਕੀਰਤਨ ਅਤੇ ਗੁਰਮਤਿ ਦੀ ਸਿਖਲਾਈ ਦਿੱਤੀ ਗਈ ।

ਐਤਵਾਰ ਦੇ ਦੀਵਾਨ ਦੀ ਸਮਾਪਤੀ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੁਰਪਾਲ ਸਿੰਘ ਵੱਲੋਂ ਰਾਗੀ ਜਥੇ ਦੀਆਂ ਪੰਥਕ ਸੇਵਾਵਾਂ ਨੂੰ ਮੁੱਖ ਰੱਖਦਿਆਂ, ਉਨ੍ਹਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਅੰਤ ਵਿੱਚ ਵਰਲਡ ਸਿੱਖ ਪਾਰਲੀਮੈਂਟ ਦੇ ਨੁਮਾਇੰਦਿਆਂ ਅਤੇ ਗੁਰਦੁਆਰਾ ਕਮੇਟੀ ਵੱਲੋਂ ਹਾਜ਼ਰ ਸਮੂਹ ਸੰਗਤਾਂ ਵਿੱਚ ਮੂਲ ਨਾਨਕਸ਼ਾਹੀ ਕੈਲੰਡਰ ਵੰਡੇ ਗਏ। ਸੰਗਤਾਂ ਨੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ