Home » ਮਾਝਾ » ਫ਼ਤਿਆਬਾਦ ਖੇਤੀ ਸਟੋਰ ਤੇ ਗੋਲੀਕਾਂਡ ਦੀ ਬ੍ਰਹਮਪੁਰਾ ਵੱਲੋਂ ਤਿੱਖੀ ਨਿੰਦਾ

ਫ਼ਤਿਆਬਾਦ ਖੇਤੀ ਸਟੋਰ ਤੇ ਗੋਲੀਕਾਂਡ ਦੀ ਬ੍ਰਹਮਪੁਰਾ ਵੱਲੋਂ ਤਿੱਖੀ ਨਿੰਦਾ

SHARE ARTICLE

29 Views

 

ਫ਼ਤਿਆਬਾਦ ਖੇਤੀ ਸਟੋਰ ਤੇ ਗੋਲੀਕਾਂਡ ਦੀ ਬ੍ਰਹਮਪੁਰਾ ਵੱਲੋਂ ਤਿੱਖੀ ਨਿੰਦਾ

 

 

ਫਿਰੌਤੀ ਨਾ ਦੇਣ ‘ਤੇ ਖੇਤੀ ਸਟੋਰ ’ਤੇ ਚਲੀਆਂ ਗੋਲੀਆਂ, ਸਰਕਾਰ ਦੀ ਨਾਕਾਮੀ ਕਾਰਨ ਅਪਰਾਧੀਆਂ ਦੇ ਹੌਂਸਲੇ ਬੁਲੰਦ

ਖਾਲੜਾ 30 ਦਸੰਬਰ (ਗੁਰਪ੍ਰੀਤ ਸਿੰਘ ਸੈਡੀ) ਹਲਕਾ ਖਡੂਰ ਸਾਹਿਬ ਦੇ ਨਗਰ ਫਤਿਆਬਾਦ ਵਿੱਚ ਖੇਤੀ ਸਟੋਰ ਉੱਤੇ ਹੋਇਆ ਗੋਲੀਕਾਂਡ ਪੰਜਾਬ ਦੀ ਬਿਗੜ ਚੁੱਕੀ ਕਾਨੂੰਨ-ਵਿਵਸਥਾ ਦਾ ਖੁੱਲ੍ਹਾ ਸਬੂਤ ਹੈ। ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਇਸ ਘਟਨਾ ਦੀ ਤੀਖੀ ਨਿੰਦਾ ਕਰਦਿਆਂ ਕਿਹਾ ਕਿ ਅੱਜ ਪੰਜਾਬ ਵਿੱਚ ਅਪਰਾਧੀ ਬਿਨਾਂ ਕਿਸੇ ਡਰ ਦੇ ਦਿਨ ਦਿਹਾੜੇ ਗੋਲੀਆਂ ਚਲਾ ਰਹੇ ਹਨ ਅਤੇ ਸਰਕਾਰ ਮੂਕ ਦਰਸ਼ਕ ਬਣੀ ਬੈਠੀ ਹੈ।

 

ਉਨ੍ਹਾਂ ਕਿਹਾ ਕਿ ਖੇਤੀ ਸਟੋਰ ਮਾਲਕ ਤੋਂ ਪਹਿਲਾਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ ਅਤੇ ਜਦੋਂ ਉਸ ਨੇ ਝੁਕਣ ਤੋਂ ਇਨਕਾਰ ਕੀਤਾ ਤਾਂ ਉਸ ਦੀ ਜਾਨ ਲੈਣ ਦੀ ਨੀਅਤ ਨਾਲ ਗੋਲੀਆਂ ਚਲਾਈਆਂ ਗਈਆਂ। ਇਹ ਹਮਲਾ ਸਿਰਫ਼ ਇੱਕ ਵਿਅਕਤੀ ਨਹੀਂ, ਸਗੋਂ ਪੂਰੇ ਵਪਾਰੀ ਵਰਗ ਉੱਤੇ ਕੀਤਾ ਗਿਆ ਹੈ।

 

ਬ੍ਰਹਮਪੁਰਾ ਨੇ ਕਿਹਾ ਕਿ ਫਤਿਆਬਾਦ ਵਿੱਚ ਇਹ ਪਹਿਲੀ ਵਾਰ ਨਹੀਂ ਹੋਇਆ, ਇਸ ਤੋਂ ਪਹਿਲਾਂ ਵੀ ਦੁਕਾਨਦਾਰ ਅਜਿਹੀਆਂ ਧਮਕੀਆਂ ਅਤੇ ਹਮਲਿਆਂ ਦਾ ਸ਼ਿਕਾਰ ਹੋ ਚੁੱਕੇ ਹਨ। ਪ੍ਰਸ਼ਾਸਨ ਦੀ ਲਾਪਰਵਾਹੀ ਨੇ ਅਪਰਾਧੀਆਂ ਦੇ ਹੌਂਸਲੇ ਹੋਰ ਵਧਾ ਦਿੱਤੇ ਹਨ।

 

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਵਪਾਰੀ, ਕਿਸਾਨ ਤੇ ਆਮ ਨਾਗਰਿਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਜੇ ਇਹੀ ਹਾਲਾਤ ਰਹੇ ਤਾਂ ਨਾਂ ਵਪਾਰ ਚੱਲੇਗਾ ਤੇ ਨਾਂ ਹੀ ਨਿਵੇਸ਼ ਆਵੇਗਾ।

 

ਅੰਤ ਵਿੱਚ ਬ੍ਰਹਮਪੁਰਾ ਨੇ ਜਿਲ੍ਹਾ ਤਰਨ ਤਾਰਨ ਪੁਲਿਸ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਫਤਿਆਬਾਦ ਦੇ ਦੁਕਾਨਦਾਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ, ਨਹੀਂ ਤਾਂ ਲੋਕਾਂ ਦਾ ਭਰੋਸਾ ਪ੍ਰਸ਼ਾਸਨ ਤੋਂ ਪੂਰੀ ਤਰ੍ਹਾਂ ਉਠ ਜਾਵੇਗਾ।

 

 

 

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News