ਫਰੈਕਫੋਰਟ 6 ਜਨਵਰੀ (ਖਿੜਿਆ ਪੰਜਾਬ) ਜਰਮਨ ਦੇ ਸ਼ਹਿਰ ਫਰੈਕਫੋਰਟ ਦੇ ਇੰਟਰਨੈਸ਼ਨਲ ਏਅਰਪੋਰਟ ਤੇ ਟੈਕਸੀ ਮਾਲਕਾਂ ਤੇ ਚਾਲਕਾਂ ਨੇ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਸਾਹਿਬੇ ਕਮਾਲ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੁਰਬ 23 ਪੋਹ 5 ਜਨਵਰੀ ਨੂੰ ਮਨਾਉਂਦਿਆਂ ਹੋਇਆਂ ਛੋਲਿਆਂ ਭਟੂਰਿਆਂ , ਚਾਹ ,ਵੇਸਣ ,ਜਲੇਬੀਆਂ ਦੇ ਲੰਗਰ ਲਗਾਏ ਗਏ ਜਿੱਥੇ ਕੇ ਵੱਖ ਵੱਖ ਕੌਮਾਂ ਧਰਮਾਂ ਤੇ ਦੇਸ਼ਾਂ ਦੇ ਲੋਕਾਂ ਨੇ ਜਿੱਥੇ ਪਰਦਾਰਥਾਂ ਨੂੰ ਬਹੁਤ ਪਿਆਰ ਨਾਲ ਛੱਕਿਆਂ ਉਥੇ ਉਹ ਅੱਜ ਦੇ ਦਿਹਾੜੇ ਬਾਰੇ ਜਾਣਕਾਰੀ ਲੈਕੇ ਖ਼ੁਸ਼ੀਆਂ ਸਾਂਝੀਆਂ ਕਰ ਰਹੇ ਸਨ ਇਸ ਮੌਕੇ ਟੈਕਸੀ ਯੂਨੀਅਨ ਦੇ ਪ੍ਰਧਾਨ ਜੋ ਤੁਰਕੀ ਮੂਲ ਤੇ, ਮੀਤ ਪ੍ਰਧਾਨ ਪਕਿਸਤਾਨੀ ਮੂਲ ਨੇ ਸ਼ਮੂਲੀਅਤ ਕਰਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਤੇ ਵਧਾਈਆਂ ਦਿੱਤੀਆਂ ਇਸ ਦੇ ਪ੍ਰਬੰਧਕ ਦਵਿੰਦਰ ਸਿੰਘ ਬਾਜਵਾ , ਗੁਰਚਰਨ ਸਿੰਘ ਗੁਰਾਇਆ, ਗੁਰਵਿੰਦਰ ਸਿੰਘ ਅਮਰੀਕ ਸਿੰਘ ਮੀਕਾ ਕਮਲਜੀਤ ਸਿੰਘ ਰਾਏ ਤਿਰਲੋਕ ਸਿੰਘ ਸੈਣੀ ਨੇ ਸਮੂਹ ਸਹਿਯੋਗੀਆਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









