ਫਰੈਂਕਫੋਰਟ (ਜਰਮਨੀ)- ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਜਰਮਨੀ ਵਿਖੇ ਜੋ ਪਿੱਛਲੇ ਦਿਨੀਂ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜ਼ਰ ਕੌਰ ਅਤੇ ਸਮੂੰਹ ਸ਼ਹੀਦ ਸਿੰਘ ਸਿੰਘਣੀਆਂ ਦੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ 7 ਰੋਜ਼ਾ ਗੁਰਮਤਿ ਟ੍ਰੇਨਿੰਗ ਕੈਂਪ ਲਗਾਇਆ ਗਿਆ ਸੀ, ਉਸਦੀ ਸੰਪੂਰਨਤਾ ਅਤੇ ਇਨਾਮ ਵੰਡ ਸਮਾਗਮ ਗੁਰਦੁਆਰਾ ਸਾਹਿਬ ਕੀਤਾ ਗਿਆ । ਜਿਸ ਵਿਦਿਆਰਥੀਆਂ ਦੁਆਰਾ ਗੁਰਬਾਣੀ ਕੀਰਤਨ, ਕਵਿਤਾਵਾਂ, ਕਵਿਸ਼ਰੀ ਅਤੇ ਭਾਸ਼ਣ ਦੀ ਪੇਸ਼ਕਾਰੀ ਕੀਤੀ। ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਵਿਰਸੇ ਦੇ ਅਸਲ ਵਾਰਿਸਾਂ ਨੂੰ ਆਪਣੇ ਮਹਾਨ ਵਿਰਸੇ ਦੀ ਪਛਾਣ ਕਰਵਾਉਣ ਲਈ ਲਗਾਏ ਗਏ ਗੁਰਮਤਿ ਕੈਂਪ ਵਿੱਚ ਸ਼ਾਮਿਲ ਵਿਦਿਆਰਥੀਆਂ ਦੇ 4 ਗਰੁੱਪ ਬਣਾਏ ਸਨ। ਕੈਂਪ ਦੇ ਅਖਰੀਲੇ ਦਿਨ ਗਰੁੱਪ ਮੁਤਾਬਕ ਸਾਰੇ ਵਿਦਿਆਰਥੀਆਂ ਦਾ ਇਮਤਿਹਾਨ ਲਿਆ ਗਿਆ ਸੀ ਜਿਸ ਵਿਚੋਂ ਪਹਿਲੇ, ਦੂਜੇ, ਤੀਜੇ ਅਤੇ ਚੌਥੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸਦੇ ਨਾਲ ਗੁਰਦੁਆਰਾ ਸਾਹਿਬ ਵਿਖੇ ਸ਼ਸ਼ਤਰ ਵਿੱਦਿਆ (ਸਿੱਖ ਮਾਰਸ਼ਲ ਆਰਟਸ) ਦੀ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਨੂੰ ਜਾਣਕਾਰੀ ਦਿੱਤੀ ਗਈ ਕਿ ਮਾਰਚ ਮਹੀਨੇ ਵਿੱਚ ਖਾਲਸੇ ਦੇ ਜਾਹੋ ਜਲਾਲ ਦੇ ਪ੍ਰਤੀਕ ਹੋਲਾ ਮਹੱਲਾ ਦਿਵਸ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖੇਡ ਦਿਵਸ ਦੇ ਤੌਰ ਤੇ ਮਨਾਇਆ ਜਾਵੇਗਾ। ਜਿਸ ਵਿੱਚ ਸੰਗਤਾਂ ਵੱਲੋਂ ਹੀ ਰਵਾਇਤੀ ਖੇਡਾਂ ਵਿੱਚ ਹਿੱਸਾ ਲਿਆ ਜਾਵੇਗਾ ਅਤੇ ਗੁਰਦੁਆਰਾ ਸਿੱਖ ਸੈਂਟਰ ਦੀ ਗਤਕਾ ਟੀਮ ਵੱਲੋਂ ਗਤਕੇ ਦਾ ਪ੍ਰਦਰਸ਼ਨ ਵੀ ਹੋਵੇਗਾ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।