Home » ਨਵੀਂ ਦਿੱਲੀ » ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ 27 ਜਨਵਰੀ ਨੂੰ ਅਤਲਾ ਖੁਰਦ ਵਿਖੇ ਮਨਾਇਆ ਜਾਵੇਗਾ: ਅਤਲਾ

ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ 27 ਜਨਵਰੀ ਨੂੰ ਅਤਲਾ ਖੁਰਦ ਵਿਖੇ ਮਨਾਇਆ ਜਾਵੇਗਾ: ਅਤਲਾ

SHARE ARTICLE

48 Views

ਨਵੀਂ ਦਿੱਲੀ, 7 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਅਨੌਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਹਰ ਸਾਲ ਦੀ ਤਰ੍ਹਾਂ 27 ਜਨਵਰੀ ਨੂੰ ਸਵੇਰੇ 8 ਵਜੇ ਤੋਂ 11 ਵਜੇ ਤੱਕ ਪਿੰਡ ਅਤਲਾ ਖੁਰਦ ਵੱਡਾ ਗੁਰੂਦਵਾਰਾ ਸਾਹਿਬ ਵਿਖੇ ਮਨਾਇਆ ਜਾਵੇਗਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ (ਪੰਜਾਬ) ਦੇ ਮੁੱਖ ਸੇਵਾਦਾਰ ਭਾਈ ਸੁਖਚੈਨ ਸਿੰਘ ਅਤਲਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਮਿਤੀ 27 ਜਨਵਰੀ ਦਿਨ ਸ਼ਨੀਵਾਰ ਨੂੰ ਸਵੇਰੇ 9 ਵਜੇ ਸ਼੍ਰੀ ਸਹਿਜ ਪਾਠ ਜੀ ਭੋਗ ਪੈਣ ਉਪਰੰਤ ਬਾਬਾ ਅੰਮ੍ਰਿਤਪਾਲ ਸਿੰਘ ਭੀਖੀ ਵਾਲੇ ਧਾਰਮਿਕ ਦੀਵਾਨ ਸਜਾਉਣਗੇ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਜੀ, ਬਾਬਾ ਬਲਵੀਰ ਸਿੰਘ ਜੀ ਮੁਖੀ ਬੁੱਢਾ ਦਲ, ਬਾਬਾ ਹਰਬੰਸ ਦਾਸ ਜੀ ਭੀਖੀ ਵਿਸ਼ੇਸ਼ ਤੌਰ ਤੇ ਪਹੁੰਚਣਗੇ ਅਤੇ ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤੇਗਾ । ਸੰਗਤਾਂ ਨੂੰ ਬੇਨਤੀ ਹੈ ਕਿ ਵਡੀ ਗਿਣਤੀ ਅੰਦਰ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨੀਆਂ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News