Home » ਮਾਝਾ » ਆਤਿਸ਼ੀ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਬਾਰੇ ਅਪਮਾਨਜਨਕ ਟਿੱਪਣੀ ਨਿੰਦਣਯੋਗ: ਬ੍ਰਹਮਪੁਰਾ

ਆਤਿਸ਼ੀ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਬਾਰੇ ਅਪਮਾਨਜਨਕ ਟਿੱਪਣੀ ਨਿੰਦਣਯੋਗ: ਬ੍ਰਹਮਪੁਰਾ

SHARE ARTICLE

83 Views

ਆਤਿਸ਼ੀ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਬਾਰੇ ਅਪਮਾਨਜਨਕ ਟਿੱਪਣੀ ਨਿੰਦਣਯੋਗ: ਬ੍ਰਹਮਪੁਰਾ

 

ਸਿੱਖ ਭਾਵਨਾਵਾਂ ਨਾਲ਼ ਖੇਡਣ ਵਾਲੀ ਆਮ ਆਦਮੀ ਪਾਰਟੀ ਦੀ ਘਟੀਆ ਸੋਚ ਬੇਨਕਾਬ

 

 

ਤਰਨਤਾਰਨ 8 ਜਨਵਰੀ (ਗੁਰਪ੍ਰੀਤ ਸਿੰਘ ਸੈਡੀ) ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਵੱਲੋਂ ਦਿੱਲੀ ਵਿਧਾਨ ਸਭਾ ਵਿੱਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਬਾਰੇ ਕੀਤੀ ਅਪਮਾਨਜਨਕ ਟਿੱਪਣੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਇਸ ਬਿਆਨ ਨੂੰ ਆਪ ਆਗੂਆਂ ਦੀ ਘਟੀਆ ਅਤੇ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕਰਾਰ ਦਿੱਤਾ।

ਬ੍ਰਹਮਪੁਰਾ ਨੇ ਕਿਹਾ ਕਿ ਆਤਿਸ਼ੀ ਵੱਲੋਂ ਦਿੱਤਾ ਗਿਆ ਬਿਆਨ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਣ ਵਾਲਾ ਹੈ, ਜਿਸਨੂੰ ਸਿੱਖ ਸਮਾਜ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਯਾਦ ਦਿਵਾਇਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਦਿੱਲੀ ਦੀ ਧਰਤੀ ’ਤੇ ਧਰਮ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਅਦੁੱਤੀ ਸ਼ਹਾਦਤ ਦਿੱਤੀ, ਪਰ ਅੱਜ ਉਸੇ ਦਿੱਲੀ ਦੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਆਗੂ ਵੱਲੋਂ ਗੁਰੂ ਸਾਹਿਬ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣਾ ਬੇਹੱਦ ਮੰਦਭਾਗਾ ਹੈ।

 

ਸਾਬਕਾ ਵਿਧਾਇਕ ਬ੍ਰਹਮਪੁਰਾ ਨੇ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਦੀ ਮੈਂਬਰਸ਼ਿਪ ਤੁਰੰਤ ਰੱਦ ਕੀਤੀ ਜਾਵੇ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਬੀ.ਐਨ.ਐਸ ਦੀ ਧਾਰਾ 299 ਅਧੀਨ ਕੇਸ ਦਰਜ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਇੱਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਖ ਪੰਥ ਦੇ ਸਰਵਉੱਚ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦਕਿ ਦੂਜੇ ਪਾਸੇ ਦਿੱਲੀ ਤੋਂ ਆਪ ਆਗੂ ਸਿੱਖ ਇਤਿਹਾਸ ਅਤੇ ਗੁਰੂ ਸਾਹਿਬਾਨ ਬਾਰੇ ਗ਼ਲਤ ਅਤੇ ਅਪਮਾਨਜਨਕ ਬਿਆਨਬਾਜ਼ੀ ਕਰ ਰਹੇ ਹਨ। ਇਸ ਸਭ ਦੇ ਬਾਵਜੂਦ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਚੁੱਪੀ ਇਹ ਸਾਫ਼ ਦਰਸਾਉਂਦੀ ਹੈ ਕਿ ਆਮ ਆਦਮੀ ਪਾਰਟੀ ਸਿਰਫ਼ ਵੋਟਾਂ ਦੀ ਖਾਤਿਰ ਧਾਰਮਿਕ ਭਾਵਨਾਵਾਂ ਨਾਲ਼ ਖੁੱਲ੍ਹੇਆਮ ਖੇਡ ਰਹੀ ਹੈ।

 

 

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ