Home » ਨਵੀਂ ਦਿੱਲੀ » ਆਤਿਸ਼ੀ ਮਾਰਲੇਨਾ ਖਿਲਾਫ ਦਿੱਲੀ ਗੁਰਦੁਆਰਾ ਕਮੇਟੀ ਨੇ ਕਰਵਾਈ ਫੌਜਦਾਰੀ ਸ਼ਿਕਾਇਤ 👉 ਦਿੱਲੀ ਵਿਧਾਨ ਸਭਾ ਦੇ ਸਪੀਕਰ ਨੂੰ ਭੇਜੀ ਗਈ ਸ਼ਿਕਾਇਤ ਦੀ ਕਾਪੀ

ਆਤਿਸ਼ੀ ਮਾਰਲੇਨਾ ਖਿਲਾਫ ਦਿੱਲੀ ਗੁਰਦੁਆਰਾ ਕਮੇਟੀ ਨੇ ਕਰਵਾਈ ਫੌਜਦਾਰੀ ਸ਼ਿਕਾਇਤ 👉 ਦਿੱਲੀ ਵਿਧਾਨ ਸਭਾ ਦੇ ਸਪੀਕਰ ਨੂੰ ਭੇਜੀ ਗਈ ਸ਼ਿਕਾਇਤ ਦੀ ਕਾਪੀ

SHARE ARTICLE

45 Views

ਨਵੀਂ ਦਿੱਲੀ, 9 ਜਨਵਰੀ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪ ਆਗੂ ਆਤਿਸ਼ੀ ਮਾਰਲੇਨਾ ਵੱਲੋਂ ਸਿੱਖ ਗੁਰੂ ਸਾਹਿਬਾਨ ਖਿਲਾਫ ਬੋਲਣ ਅਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਉਸਦੇ ਖਿਲਾਫ ਫੌਜਦਾਰੀ ਸ਼ਿਕਾਇਤ ਦਰਜ ਕਰਵਾਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ ਨੇ ਦੱਸਿਆ ਕਿ ਇਹ ਸ਼ਿਕਾਇਤ ਦਿੱਲੀ ਪੁਲਿਸ ਕੋਲ ਨੋਰਥ ਅਵੈਨਿਊ ਪੁਲਿਸ ਥਾਣੇ ਵਿਚ ਦਰਜ ਕਰਵਾਈ ਗਈ ਹੈ। ਉਹਨਾਂ ਦੱਸਿਆ ਕਿ ਸ਼ਿਕਾਇਤ ਵਿਚ ਮੰਗ ਕੀਤੀ ਗਈ ਹੈ ਕਿ ਆਤਿਸ਼ੀ ਮਾਰਲੇਨਾ ਵੱਲੋਂ ਜਾਣ ਬੁੱਝ ਅਤੇ ਗਿਣੇ ਮਿੱਥੇ ਢੰਗ ਨਾਲ ਗਲਤ ਬੋਲਣ ਤੇ ਸਿੱਖ ਗੁਰੂ ਸਾਹਿਬਾਨ ਖਿਲਾਫ ਨਫਰਤ ਫੈਲਾਉਣ ਲਈ ਕਾਨੂੰਨ ਅਨੁਸਾਰ ਬਣਦੀ ਫੌਜਦਾਰੀ ਧਾਰਾ ਅਧੀਨ ਐਫ ਆਈ ਆਰ ਦਰਜ ਕੀਤੀ ਜਾਵੇ। ਉਹਨਾਂ ਕਿਹਾ ਕਿ ਆਤਿਸ਼ੀ ਨੇ ਦੇਸ਼ ਵਿਦੇਸ਼ ਵਿਚ ਰਹਿੰਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਹਨਾਂ ਕਿਹਾ ਕਿ ਆਤਿਸ਼ੀ ਨੇ ਇਹ ਕਾਰਵਾਈ ਉਦੋਂ ਕੀਤੀ ਜਦੋਂ ਦਿੱਲੀ ਵਿਧਾਨ ਸਭਾ ਵਿਚ ਸਿੱਖ ਗੁਰੂ ਸਾਹਿਬਾਨ ਦਾ ਸਨਮਾਨ ਕੀਤੇ ਜਾਣ ’ਤੇ ਚਰਚਾ ਚਲ ਰਹੀ ਸੀ। ਉਹਨਾਂ ਦੱਸਿਆ ਕਿ ਸ਼ਿਕਾਇਤ ਦੇ ਨਾਲ ਸਬੂਤ ਵਜੋਂ ਵੀਡੀਓ ਵੀ ਸੌਂਪੀ ਗਈ ਹੈ। ਉਹਨਾਂ ਕਿਹਾ ਕਿ ਸ਼ਿਕਾਇਤ ਵਿਚ ਐਫ ਆਈ ਆਰ ਦਰਜ ਕਰਨ ਦੀ ਮੰਗ ਕੀਤੀ ਗਈ ਹੈ ਅਤੇ ਸ਼ਿਕਾਇਤ ਦੀ ਇਕ ਕਾਪੀ ਦਿੱਲੀ ਵਿਧਾਨ ਸਭਾ ਦੇ ਸਪੀਕਰ ਨੂੰ ਵੀ ਭੇਜੀ ਗਈ ਹੈ ਤਾਂ ਜੋ ਉਹਨਾਂ ਦੇ ਧਿਆਨ ਵਿਚ ਵੀ ਇਹ ਮਾਮਲਾ ਆਵੇ ਅਤੇ ਉਹ ਵੀ ਕਾਨੂੰਨ ਮੁਤਾਬਕ ਆਤਿਸ਼ੀ ਮਾਰਲੇਨਾ ਖਿਲਾਫ ਕਾਰਵਾਈ ਕਰ ਸਕਣ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

15 ਮਾਰਚ ਦਿਨ ਐਤਵਾਰ ਫਰੈਂਕਫੋਰਟ ਚੋਣਾਂ ਵਿੱਚ ਸਰਦਾਰ ਨਰਿੰਦਰ ਸਿੰਘ ਘੋਤੜਾ ਨੂੰ ਆਪਣਾ ਕੀਮਤੀ ਵੋਟ ਪਾ ਕੇ ਕਾਮਯਾਬ ਕਰੋ- ਸਰਦਾਰ ਅਨੂਪ ਸਿੰਘ ਪ੍ਰਧਾਨ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ। – ਸ੍ਰ: ਨਰਿੰਦਰ ਸਿੰਘ ਘੋਤੜਾ ਵਿਦੇਸ਼ੀ ਸਿਟੀ ਕੌਂਸਲ ਅਤੇ ਸ਼ਹਿਰ ਦੀ ਪਾਰਲੀਮੈਂਟ ਚੋਣਾਂ ਲਈ ਉਮੀਦਵਾਰ ਹਨ ।

ਪਹਿਲੀ ਚੇਤ (14ਮਾਰਚ) ਨਾਨਕਸ਼ਾਹੀ ਨਵਾਂ ਵਰ੍ਹਾਂ 558 ਦੀ ਅਰੰਭਤਾ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਲੱਖ ਲੱਖ ਵਧਾਈਆਂ ! ਨਵੇਂ ਵਰ੍ਹੇ ਦੀ ਅਰੰਭਤਾ ਤੇ ਸਰਬੱਤ ਦੇ ਭਲੇ ਵਾਲੇ ਸਿੱਖ ਰਾਜ ਦੀ ਸਿਰਜਣਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਕਰੀਏ :- ਗੁਰਚਰਨ ਸਿੰਘ ਗੁਰਾਇਆ