Home » ਸੰਸਾਰ » ਜਰਮਨੀ » ਗੁਰਦੁਆਰਾ ਸ੍ਰੀ ਦਸ਼ਮੇਸ਼ ਸਿੰਘ ਸਭਾ ਕੋਲਨ ਵਿਖੇ ਕੌਮ ਦੇ ਮਹਾਨ ਯੋਧੇ ਭਾਈ ਸਤਵੰਤ ਸਿੰਘ, ਭਾਈ ਬੇਅੰਤ ਸਿੰਘ, ਭਾਈ ਕਿਹਰ ਸਿੰਘ ਜੀ ਦਾ ਸਲਾਨਾ ਸ਼ਹੀਦੀ ਦਿਹਾੜਾ ਮਨਾਇਆ।

ਗੁਰਦੁਆਰਾ ਸ੍ਰੀ ਦਸ਼ਮੇਸ਼ ਸਿੰਘ ਸਭਾ ਕੋਲਨ ਵਿਖੇ ਕੌਮ ਦੇ ਮਹਾਨ ਯੋਧੇ ਭਾਈ ਸਤਵੰਤ ਸਿੰਘ, ਭਾਈ ਬੇਅੰਤ ਸਿੰਘ, ਭਾਈ ਕਿਹਰ ਸਿੰਘ ਜੀ ਦਾ ਸਲਾਨਾ ਸ਼ਹੀਦੀ ਦਿਹਾੜਾ ਮਨਾਇਆ।

SHARE ARTICLE

144 Views

ਕੌਲਨ 11 ਜਨਵਰੀ (ਖਿੜਿਆ ਪੰਜਾਬ) ਗੁਰਦੁਆਰਾ ਸ੍ਰੀ ਦਸ਼ਮੇਸ਼ ਸਿੰਘ ਸਭਾ ਕੋਲਨ ਵਿਖੇ ਕੌਮ ਦੇ ਮਹਾਨ ਯੋਧੇ ਭਾਈ ਸਤਵੰਤ ਸਿੰਘ, ਭਾਈ ਬੇਅੰਤ ਸਿੰਘ, ਭਾਈ ਕਿਹਰ ਸਿੰਘ ਜੀ ਦਾ ਸਲਾਨਾ ਸ਼ਹੀਦੀ ਦਿਹਾੜਾ

ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। 9 ਜਨਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ ਅਤੇ 11 ਜਨਵਰੀ ਦਿਨ ਐਤਵਾਰ ਨੂੰ ਭੋਗ ਪਾਏ ਗਏ। ਉਪਰੰਤ ਦੀਵਾਨ ਸਜਾਏ ਗਏ ਜਿਸ ਵਿੱਚ ਬੱਚਿਆਂ ਵੱਲੋਂ ਗੁਰਬਾਣੀ ਕੀਰਤਨ ਦੁਆਰਾ ਦੀਵਾਨ ਦੀ ਆਰੰਭਤਾ ਕੀਤੀ ਗਈ ਉਪਰੰਤ ਪ੍ਰਸਿੱਧ ਢਾਡੀ ਜਥਾ ਭਾਈ ਸਤਪਾਲ ਸਿੰਘ ਗਰਚਾ ਅਤੇ ਸਾਥੀਆਂ ਵੱਲੋਂ ਸਮੂਹ ਸੰਗਤਾਂ ਨੂੰ ਸ਼ਹੀਦੀ ਵਾਰਾਂ ਸੁਣਾ ਕੇ ਨਿਹਾਲ ਕੀਤਾ ਗਿਆ। ਇਸ ਸਮੇਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਵੱਲੋਂ ਢਾਡੀ ਜਥੇ ਦਾ ਸਨਮਾਨ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਗੁਰਪਾਲ ਸਿੰਘ ਪਾਲ਼ਾ ਵੱਲੋਂ ਸੰਗਤਾਂ ਨੂੰ ਰਲ ਮਿਲ ਕੇ ਕੌਮੀ ਸ਼ਹੀਦਾਂ ਦੇ ਦਰਸਾਏ ਮਾਰਗ ਤੇ ਪਹਿਰਾ ਦੇਣ ਦੀ ਅਪੀਲ ਕੀਤੀ ਅਤੇ ਉਨ੍ਹਾਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਸਾਨੂੰ ਕੌਮਾਂਤਰੀ ਪੱਧਰ ਤੇ ਸ਼ਹੀਦੀ ਦਿਹਾੜੇ ਮਨਾਉਣੇ ਚਾਹੀਦੇ ਨੇ। ਅੰਤ ਵਿੱਚ ਆਈ ਸੰਗਤ ਦਾ ਧੰਨਵਾਦ ਕੀਤਾ। ਇਹਨਾਂ ਸਮਾਗਮਾਂ ਵਿੱਚ ਬੇਅੰਤ ਸੰਗਤਾਂ ਨੇ ਦੂਰੋਂ ਨੇੜਿਓਂ ਪਹੁੰਚ ਕੇ ਹਾਜ਼ਰੀ ਲਗਵਾਈ ਅਤੇ ਕੌਮੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਗੁਰੂ ਕੇ ਲੰਗਰ ਅਤੁੱਟ ਵਰਤੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ