Home » ਨਵੀਂ ਦਿੱਲੀ » ਦਿੱਲੀ ਗੁਰਦੁਆਰਾ ਕਮੇਟੀ ਸੱਜਣ ਕੁਮਾਰ ਨੂੰ ਬਰੀ ਕਰਨ ਦੇ ਫੈਸਲੇ ਨੂੰ ਹਾਈ ਕੋਰਟ ਵਿਚ ਚੁਣੌਤੀ ਦੇਵੇਗੀ: ਕਾਲਕਾ, ਕਾਹਲੋਂ

ਦਿੱਲੀ ਗੁਰਦੁਆਰਾ ਕਮੇਟੀ ਸੱਜਣ ਕੁਮਾਰ ਨੂੰ ਬਰੀ ਕਰਨ ਦੇ ਫੈਸਲੇ ਨੂੰ ਹਾਈ ਕੋਰਟ ਵਿਚ ਚੁਣੌਤੀ ਦੇਵੇਗੀ: ਕਾਲਕਾ, ਕਾਹਲੋਂ

SHARE ARTICLE

37 Views

ਨਵੀਂ ਦਿੱਲੀ, 22 ਜਨਵਰੀ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਦੀ ਰੋਜ਼ ਅਵੈਨਿਊ ਕੋਰਟ ਵੱਲੋਂ 1984 ਦੇ ਸਿੱਖ ਕਤਲੇਆਮ ਦੇ ਕੇਸ ਵਿਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਹਾਈ ਕੋਰਟ ਵਿਚ ਚੁਣੌਤੀ ਦੇਵੇਗੀ। ਇਹ ਪ੍ਰਗਟਾਵਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕੀਤਾ ਹੈ। ਅਦਾਲਤ ਦੇ ਫੈਸਲੇ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ 1 ਅਤੇ 2 ਨਵੰਬਰ 1984 ਨੂੰ 3 ਸਿੱਖਾਂ ਦਾ ਕਤਲੇਆਮ ਹੋਇਆ ਸੀ ਅਤੇ ਇਸ ਕੇਸ ਵਿਚ 5 ਗਵਾਹਾਂ ਨੇ ਆਪਣੇ ਬਿਆਨ ਦਰਜ ਕਰਵਾਏ ਸਨ ਕਿ ਕਤਲ ਕਰਨ ਵਾਲੀ ਭੀੜ ਦੀ ਅਗਵਾਈ ਸੱਜਣ ਕੁਮਾਰ ਨੇ ਕੀਤੀ ਸੀ। ਉਹਨਾਂ ਕਿਹਾ ਕਿ ਇਸਦੇ ਬਾਵਜੂਦ ਅਦਾਲਤ ਨੇ ਸੱਜਣ ਕੁਮਾਰ ਨੂੰ ਬਰੀ ਕਰਨ ਦਾ ਫੈਸਲਾ ਸੁਣਾਇਆ ਹੈ। ਉਹਨਾਂ ਦੱ‌ਸਿਆ ਕਿ ਅਦਾਲਤ ਦੇ ਫੈਸਲੇ ਦੀ ਕਾਪੀ ਲੈ ਕੇ ਉਸਨੂੰ ਬਾਰੀਕੀ ਨਾਲ ਘੋਖਿਆ ਜਾਵੇਗਾ ਤੇ ਇਸ ਉਪਰੰਤ ਇਸ ਫੈਸਲੇ ਨੂੰ ਦਿੱਲੀ ਗੁਰਦੁਆਰਾ ਕਮੇਟੀ ਦੀ ਲੀਗਲ ਟੀਮ ਵੱਲੋਂ ਦਿੱਲੀ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਗਵਾਹਾਂ ਦੀ ਗਵਾਹੀ ਹਾਈ ਕੋਰਟ ਵਿਚ ਕਰਵਾ ਕੇ ਸੱਜਣ ਕੁਮਾਰ ਨੂੰ ਇਸ ਮਾਮਲੇ ਵਿਚ ਵੀ ਸਜ਼ਾ ਮਿਲਣੀ ਯਕੀਨੀ ਬਣਾਈ ਜਾਵੇਗੀ। ਉਹਨਾਂ ਦੱਸਿਆ ਕਿ ਅਦਾਲਤ ਦੇ ਅੱਜ ਦੇ ਫੈਸਲੇ ਨਾਲ ਸਿੱਖ ਕੌਮ ਦੇ ਮਨਾਂ ਨੂੰ ਡੂੰਘੀ ਸੱਟ ਵੱਜੀ ਹੈ ਕਿਉਂਕਿ 42 ਸਾਲਾਂ ਬਾਅਦ ਵੀ ਦੋਸ਼ੀ ਨੂੰ ਬਰੀ ਕੀਤੇ ਜਾਣਾ ਬਹੁਤ ਦੁਖਦਾਈ ਹੈ। ਉਹਨਾਂ ਦੱਸਿਆ ਕਿ ਇਸ ਮਾਮਲੇ ਵਿਚ ਮੁੱਖ ਸ਼ਿਕਾਇਤਕਰਤਾ ਹਰਵਿੰਦਰ ਸਿੰਘ ਕੋਹਲੀ ਦੀ ਮੌਤ ਹੋ ਚੁੱਕੀ ਹੈ ਜਿਸ ਕਾਰਨ ਉਹ ਆਪਣੀ ਗਵਾਹੀ ਨਹੀਂ ਦੇ ਪਾਇਆ। ਉਹਨਾਂ ਕਿਹਾ ਕਿ ਇਸ ਕੇਸ ਦਾ ਮੁੱਖ ਗਵਾਹ ਹਰਵਿੰਦਰ ਸਿੰਘ ਕੋਹਲੀ ਸੀ ਜਿਸਦੇ ਸਾਹਮਣੇ ਉਸਦੇ ਸਾਥੀਆਂ ਅਵਤਾਰ ਸਿੰਘ ਅਤੇ ਸੋਹਣ ਸਿੰਘ ਦਾ ਭੀੜ ਵੱਲੋਂ ਕਤਲ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਇਸਦੀ ਗਵਾਹੀ ਬਹੁਤ ਅਹਿਮ ਸੀ ਪਰ ਮੌਤ ਹੋਣ ਕਾਰਨ ਗਵਾਹੀ ਰਹਿ ਗਈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ