Home » Blog » ਨਵੰਬਰ 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਬਰੀ ਕਰਨਾ ਪੀੜਤਾਂ ਨਾਲ ਬੇਇਨਸਾਫ਼ੀ- ਐਡਵੋਕੇਟ ਧਾਮੀ

ਨਵੰਬਰ 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਬਰੀ ਕਰਨਾ ਪੀੜਤਾਂ ਨਾਲ ਬੇਇਨਸਾਫ਼ੀ- ਐਡਵੋਕੇਟ ਧਾਮੀ

SHARE ARTICLE

30 Views

ਨਵੀਂ ਦਿੱਲੀ, 22 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਵਿਖੇ 1984 ’ਚ ਹੋਏ ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਜਨਕਪੁਰੀ ਅਤੇ ਵਿਕਾਸਪੁਰੀ ਨਾਲ ਸਬੰਧਤ ਕਤਲੇਆਮ ਦੇ ਮਾਮਲਿਆਂ ਵਿਚ ਅਦਾਲਤ ਵੱਲੋਂ ਬਰੀ ਕੀਤੇ ਜਾਣਾ ਕਰੀਬ 41 ਸਾਲਾਂ ਤੋਂ ਇਨਸਾਫ਼ ਦੀ ਆਸ ਲਗਾਈ ਬੈਠੇ ਪੀੜਤ ਪਰਿਵਾਰਾਂ ਨਾਲ ਘੌਰ ਬੇਇਨਸਾਫ਼ੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਫ਼ਤਰ ਤੋਂ ਜਾਰੀ ਬਿਆਨ ਵਿਚ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਅਦਾਲਤ ਦੇ ਇਸ ਫੈਸਲੇ ਨੇ ਉਨ੍ਹਾਂ ਪੀੜਤ ਪਰਿਵਾਰਾਂ ਨੂੰ ਮਾਨਸਿਕ ਤੌਰ ’ਤੇ ਗਹਿਰੀ ਸੱਟ ਮਾਰੀ ਹੈ, ਜੋ ਲੰਮੇ ਸਮੇਂ ਤੋਂ ਇਨਸਾਫ਼ ਦੀ ਲੜਾਈ ਲੜ ਰਹੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਨਵੰਬਰ 1984 ਦਾ ਸਿੱਖ ਕਲਤੇਆਮ ਇਤਿਹਾਸ ਅੰਦਰ ਕਰੂਰਕਾਰੇ ਵਜੋਂ ਦਰਜ ਹੈ, ਜਦੋਂ ਸਰਕਾਰੀ ਸ਼ਹਿ ’ਤੇ ਸਿੱਖਾਂ ਨੂੰ ਵਹਿਸ਼ੀਆਨਾ ਢੰਗ ਨਾਲ ਨਿਸ਼ਾਨਾ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਅਤੇ ਪੀੜਤ ਪਰਿਵਾਰ ਕਰੀਬ 41 ਸਾਲਾਂ ਤੋਂ ਇਨਸਾਫ਼ ਦੀ ਲੜਾਈ ਲੜ੍ਹ ਰਹੇ ਹਨ। ਏਨੀ ਲੰਬੀ ਲੜਾਈ ਲੜਨ ਤੋਂ ਬਾਅਦ ਅਦਾਲਤ ਦਾ ਇਹ ਫੈਸਲਾ ਪੀੜਤਾਂ ਦੇ ਨਾਲ-ਨਾਲ ਸਮੁੱਚੀ ਕੌਮ ਨੂੰ ਵੱਡੀ ਪੀੜਾ ਦੇਣ ਵਾਲਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਸੱਜਣ ਕੁਮਾਰ ਸਾਫ਼ ਤੌਰ ’ਤੇ ਦਿੱਲੀ ਸਿੱਖ ਕਤਲੇਆਮ ਦਾ ਦੋਸ਼ੀ ਹੈ ਅਤੇ ਉਹ ਪਹਿਲਾਂ ਵੀ ਇਕ ਕੇਸ ਵਿਚ ਸਜ਼ਾ ਭੁਗਤ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਇਨ੍ਹਾਂ ਮਾਮਲਿਆਂ ਵਿਚ ਸਜ਼ਾ ਤੋਂ ਬਚ ਜਾਣਾ ਦੁਖਦਾਈ ਤੇ ਨਿਰਾਸ਼ਾਜਨਕ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ