Home » ਮਾਝਾ » ਭਰ ਜਵਾਨੀ ਵਿੱਚ ਸਾਂਭਿਆ ਹੋਇਆ ਜੀਵਨ ਹੀ ਬੁਢੇਪੇ ਵਿੱਚ ਜਾ ਕੇ ਖਾਲਸਾ ਪੰਥ ਦੀ ਅਗਵਾਈ ਕਰ ਸਕਦਾ ਹੈ : ਪ੍ਰਿੰਸੀਪਲ, ਚੇਅਰਮੈਨ ਪ੍ਰਿੰਸੀਪਲ ਬਲਜੀਤ ਸਿੰਘ, ਰਾਣਾ ਇੰਦਰਜੀਤ ਸਿੰਘ ਚੇਅਰਮੈਨ ਅਤੇ ਡਾਕਟਰ ਸਰਬਜੋਤ ਕੌਰ ਨੂੰ “ਲਾਈਫ ਟਾਈਮ ਅਚੀਵਮੈਂਟ ਐਵਾਰਡ” ਨਾਲ ਕੀਤਾ ਗਿਆ ਸਨਮਾਨਿਤ

ਭਰ ਜਵਾਨੀ ਵਿੱਚ ਸਾਂਭਿਆ ਹੋਇਆ ਜੀਵਨ ਹੀ ਬੁਢੇਪੇ ਵਿੱਚ ਜਾ ਕੇ ਖਾਲਸਾ ਪੰਥ ਦੀ ਅਗਵਾਈ ਕਰ ਸਕਦਾ ਹੈ : ਪ੍ਰਿੰਸੀਪਲ, ਚੇਅਰਮੈਨ ਪ੍ਰਿੰਸੀਪਲ ਬਲਜੀਤ ਸਿੰਘ, ਰਾਣਾ ਇੰਦਰਜੀਤ ਸਿੰਘ ਚੇਅਰਮੈਨ ਅਤੇ ਡਾਕਟਰ ਸਰਬਜੋਤ ਕੌਰ ਨੂੰ “ਲਾਈਫ ਟਾਈਮ ਅਚੀਵਮੈਂਟ ਐਵਾਰਡ” ਨਾਲ ਕੀਤਾ ਗਿਆ ਸਨਮਾਨਿਤ

SHARE ARTICLE

81 Views

ਖਾਲੜਾ 23 ਜਨਵਰੀ (ਗੁਰਪ੍ਰੀਤ ਸਿੰਘ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੋਸਾਇਟੀ ਰਜਿਸਟਰਡ ਪੰਜਾਬ ਦੇ ਵੱਲੋਂ ਗੁਰੂ ਜੀ ਦੇ ਮਹਾਨ ਗੁਰਸਿੱਖ, ਨਾਮ ਬਾਣੀ ਦੇ ਰਸੀਏ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸਲਾਨਾ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜੱਦੀ ਪਿੰਡ ਪਹੂਵਿੰਡ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਬੱਚਿਆਂ ਦੇ ਦਸਤਾਰ ਦੁਮਾਲਾ, ਗੁਰਬਾਣੀ ਕੰਠ, ਪੇਂਟਿੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਬੱਚਿਆਂ ਦੇ ਗਰੁੱਪ ਬਣਾ ਕੇ ਮੁਕਾਬਲੇ ਕਰਵਾਏ ਗਏ। ਹਰੇਕ ਗਰੁੱਪ ਵਿੱਚ ਪਹਿਲੇ , ਦੂਸਰੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਸ਼ੀਲਡਾਂ ਅਤੇ ਧਾਰਮਿਕ ਸਾਹਿਤ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਪੰਥ ਦੀਆਂ ਮਹਾਨ ਹਸਤੀਆਂ ਪ੍ਰਿੰਸੀਪਲ ਬਲਜੀਤ ਸਿੰਘ ਡਾਇਰੈਕਟਰ ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਰੋਪੜ, ਰਾਣਾ ਇੰਦਰਜੀਤ ਸਿੰਘ ਚੇਅਰਮੈਨ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਅਤੇ ਪ੍ਰਸਿੱਧ ਸਿੱਖ ਚਿੰਤਕ ਸਾਹਿਤਕਾਰ ਡਾਕਟਰ ਸਰਬਜੋਤ ਕੌਰ ਲੁਧਿਆਣਾ ਨੂੰ “ਲਾਈਫ ਟਾਈਮ ਅਚੀਵਮੈਂਟ ਐਵਾਰਡ” ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਬੱਚਿਆਂ ਨਾਲ ਵਿਚਾਰ ਸਾਂਝੇ ਕਰਦਿਆਂ ਹੋਇਆਂ ਪ੍ਰਿੰਸੀਪਲ ਬਲਜੀਤ ਸਿੰਘ ਅਤੇ ਚੇਅਰਮੈਨ ਰਾਣਾ ਇੰਦਰਜੀਤ ਸਿੰਘ ਵੱਲੋਂ ਕਿਹਾ ਗਿਆ ਕਿ ਬਾਬਾ ਦੀਪ ਸਿੰਘ ਜੀ ਨੇ ਬਚਪਨ ਅਤੇ ਜਵਾਨੀ ਵਿੱਚ ਆਪਣੇ ਸਰੀਰ ਦੀ ਸਾਂਭ ਸੰਭਾਲ ਕੀਤੀ, ਗੁਰਬਾਣੀ ਦੇ ਰਾਹੀਂ ਆਪਣੇ ਮਨ ਨੂੰ ਸਾਧਿਆ। ਤਨ , ਮਨ ਦੀ ਮਜਬੂਤੀ ਕਰਕੇ ਹੀ ਉਹ 75 ਸਾਲਾਂ ਦੀ ਉਮਰ ਵਿੱਚ ਮੈਦਾਨੇ ਜੰਗ ਵਿੱਚ ਖੰਡਾ ਵਾਹੁਣ ਦੇ ਯੋਗ ਹੋ ਸਕੇ। ਅਜੋਕੀ ਜਵਾਨੀ ਨੂੰ ਉਹਨਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਆਪਣੀ ਜ਼ਿੰਦਗੀ ਵਿੱਚੋਂ ਨਸ਼ਿਆਂ ਦਾ ਤਿਆਗ ਕਰ ਦੇਣਾ ਚਾਹੀਦਾ ਹੈ ਅਤੇ ਗੁਰਬਾਣੀ ਇਤਿਹਾਸ ਦੀ ਰੋਸ਼ਨੀ ਵਿੱਚ ਆਪਣੇ ਜੀਵਨ ਦੀ ਸਾਂਭ ਸੰਭਾਲ ਕਰਨੀ ਚਾਹੀਦੀ ਹੈ। ਇਸ ਮੌਕੇ ਸੁਸਾਇਟੀ ਸੁਸਾਇਟੀ ਵੱਲੋਂ ਪਹੁੰਚੇ ਭਾਈ ਜਗਜੀਤ ਸਿੰਘ ਅਹਿਮਦਪੁਰ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ, ਖਜਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ, ਜਿਲਾ ਕੋਆਰਡੀਨੇਟਰ ਭਾਈ ਮਨਦੀਪ ਸਿੰਘ ਘੋਲੀਆਂ ਕਲਾਂ, ਪ੍ਰਚਾਰਕ ਭਾਈ ਸੁਖਵਿੰਦਰ ਸਿੰਘ ਖਾਲੜਾ, ਭਾਈ ਗੁਰਪ੍ਰੀਤ ਸਿੰਘ ਜੋਤੀ ਸ਼ਾਹ ਹਰਪ੍ਰੀਤ ਸਿੰਘ ਅਤੇ ਭਾਈ ਗੁਰਪ੍ਰੀਤ ਸਿੰਘ ਸੈਂਡੀ ਨੇ ਬੱਚਿਆਂ ਨੂੰ ਗੁਰਬਾਣੀ ਅਤੇ ਖਾਲਸਾ ਪੰਥ ਦੇ ਮਹਾਨ ਵਿਰਸੇ ਤੋਂ ਜਾਣੂ ਕਰਵਾਇਆ। ਦਸਤਾਰ ਮੁਕਾਬਲਿਆਂ ਵਿੱਚ ਜੱਜਮੈਂਟ ਦੀ ਭੂਮਿਕਾ ਕੋਆਰਡੀਨੇਟਰ ਹਰਜੀਤ ਸਿੰਘ ਲਹਿਰੀ, ਹਰਪ੍ਰੀਤ ਸਿੰਘ, ਹਰਮਨਦੀਪ ਸਿੰਘ, ਸੁਖਮਨਦੀਪ ਸਿੰਘ, ਹੁਸਨਦੀਪ ਸਿੰਘ, ਗਗਨਦੀਪ ਸਿੰਘ ਰਣਬੀਰ ਸਿੰਘ ਵੀਰਮ , ਪੇਂਟਿੰਗ ਮੁਕਾਬਲੇ ਦੀ ਜਜਮੈਂਟ ਭਾਈ ਕੁਲਵੰਤ ਸਿੰਘ ਲਖਣਾ , ਭਾਈ ਬਲਵਿੰਦਰ ਸਿੰਘ ਜੀ ਸੁਗਾ, ਭਾਸ਼ਣ ਮੁਕਾਬਲੇ ਦੀ ਜਜਮੈਂਟ ਭਾਈ ਸੁਖਵੰਤ ਸਿੰਘ ਸੋਹਲ, ਗੁਰਬਾਣੀ ਕੰਠ ਮੁਕਾਬਲੇ ਵਿੱਚ ਜਜਮੈਂਟ ਦੀ ਭੂਮਿਕਾ ਭਾਈ ਭਗਵਾਨ ਸਿੰਘ ਜੀ ਸਿੱਖ ਮਿਸ਼ਨਰੀ ਕਾਲਜ ਸਰਕਲ ਭਿਖੀਵਿੰਡ ਦੇ ਇੰਚਾਰਜ, ਅਤੇ ਭਾਈ ਸੁਖਵਿੰਦਰ ਸਿੰਘ ਖਾਲੜਾ ਵੱਲੋਂ ਬਾਖੂਬੀ ਨਿਭਾਈ ਗਈ। ਸੋਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ ਅਤੇ ਵਜ਼ੀਰ ਸਿੰਘ ਆਸਨ ਵੱਲੋਂ ਪਹੁੰਚੇ ਹੋਏ ਮਹਿਮਾਨਾਂ ਦਾ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ ਅਤੇ ਇਲਾਕੇ ਦੀਆਂ ਸੰਗਤਾਂ ਨੂੰ ਇਸੇ ਤਰ੍ਹਾਂ ਸੁਸਾਇਟੀ ਦਾ ਸਹਿਯੋਗ ਕਰਨ ਦੇ ਲਈ ਬੇਨਤੀ ਕੀਤੀ।
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਸਰਵਣ ਸਿੰਘ ਪਹੂਵਿੰਡ ,ਮੈਨੇਜਰ ਭਾਈ ਪ੍ਰਭਜੋਤ ਸਿੰਘ ਅਤੇ ਨੰਬਰਦਾਰ ਚਾਨਣ ਸਿੰਘ ਨੇ ਸੋਸਾਇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਪੁਰਜੋਰ ਸ਼ਬਦਾਂ ਵਿੱਚ ਸ਼ਲਾਘਾ ਕਰਦਿਆਂ ਕਿਹਾ ਕਿ ਇਹਨਾਂ ਕਾਰਜਾਂ ਦੀ ਜੋ ਕਿ ਸਮੇਂ ਅੰਦਰ ਬੇਹਦ ਲੋੜ ਹੈ। ਅਸੀਂ ਹਰੇਕ ਪੱਖ ਤੋਂ ਬਣਦਾ ਹੋਇਆ ਸਹਿਯੋਗ ਕਰਨ ਦੇ ਲਈ ਤਿਆਰ ਹਾਂ। ਉਨਾਂ ਨੇ ਇਹਨਾਂ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਣਾ ਕੀ ਬੇਨਤੀ ਕੀਤੀ। ਇਸ ਮੌਕੇ ਇੰਦਰਜੀਤ ਸਿੰਘ ਚੇਅਰਮੈਨ ਆਈਟੀਆਈ ਕਾਲਜ ਭਗਵਾਨਪੁਰਾ, ਭਾਈ ਸਤਨਾਮ ਸਿੰਘ ਜੰਡ, ਭਾਈ ਪਲਵਿੰਦਰ ਸਿੰਘ ਕੰਡਾ ਅਤੇ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ 13 ਅਪ੍ਰੈਲ ਦਿਨ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਕਲਗੀਧਰ ਸੇਵਕ ਸਭਾ ਕਪੂਰਥਲਾ ਵਿਖੇ ਕਰਵਾਏ ਜਾਣਗੇ ਧਾਰਮਿਕ ਮੁਕਾਬਲੇ ਇਲਾਕੇ ਦੀਆਂ ਸੰਗਤਾਂ ਨੂੰ ਆਪਣੇ ਬੱਚਿਆਂ ਸਮੇਤ ਪਹੁੰਚਣ ਦੀ ਕੀਤੀ ਅਪੀਲ: ਨੌਜਵਾਨ ਸੇਵਕ ਸਭਾ