Home » ਨਵੀਂ ਦਿੱਲੀ » ਭਾਈ ਅੰਮ੍ਰਿਤਪਾਲ ਸਿੰਘ ਨਾਲ ਮੁੜ ਵਿਤਕਰਾ, ਇੰਜੀਨੀਅਰ ਰਾਸ਼ਿਦ ਨੂੰ ਸੰਸਦ ਦੇ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਮਿਲੀ ਇਜਾਜ਼ਤ

ਭਾਈ ਅੰਮ੍ਰਿਤਪਾਲ ਸਿੰਘ ਨਾਲ ਮੁੜ ਵਿਤਕਰਾ, ਇੰਜੀਨੀਅਰ ਰਾਸ਼ਿਦ ਨੂੰ ਸੰਸਦ ਦੇ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਮਿਲੀ ਇਜਾਜ਼ਤ

SHARE ARTICLE

38 Views

ਨਵੀਂ ਦਿੱਲੀ 25 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਸੰਸਦ ਮੈਂਬਰ ਇੰਜੀਨੀਅਰ ਰਾਸ਼ਿਦ, ਜਿਸਨੂੰ ਅੱਤਵਾਦੀ ਫੰਡਿੰਗ ਦੇ ਦੋਸ਼ਾਂ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਨਿਆਂਇਕ ਹਿਰਾਸਤ ਵਿੱਚ ਹੈ, ਨੂੰ ਸੰਸਦ ਦੇ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮਿਲ ਗਈ ਹੈ। ਪਟਿਆਲਾ ਹਾਊਸ ਕੋਰਟ ਨੇ ਕਸ਼ਮੀਰ ਦੇ ਬਾਰਾਮੂਲਾ ਤੋਂ ਸੰਸਦ ਮੈਂਬਰ ਰਾਸ਼ਿਦ ਨੂੰ ਹਿਰਾਸਤ ਪੈਰੋਲ ਅਤੇ ਸੰਸਦ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦੇ ਦਿੱਤੀ। ਸੰਸਦ ਦਾ ਬਜਟ ਸੈਸ਼ਨ 28 ਫਰਵਰੀ ਤੋਂ 2 ਅਪ੍ਰੈਲ ਤੱਕ ਚੱਲੇਗਾ। ਪਟਿਆਲਾ ਹਾਊਸ ਕੋਰਟ ਤੋਂ ਇਜਾਜ਼ਤ ਮਿਲਣ ਤੋਂ ਬਾਅਦ, ਸੰਸਦ ਮੈਂਬਰ ਰਾਸ਼ਿਦ ਇੰਜੀਨੀਅਰ ਹੁਣ ਸੈਸ਼ਨ ਦਾ ਹਿੱਸਾ ਹੋਣਗੇ। ਅਦਾਲਤ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਰਾਸ਼ਿਦ ਇੰਜੀਨੀਅਰ ਸਿਰਫ਼ ਉਨ੍ਹਾਂ ਦਿਨਾਂ ਵਿੱਚ ਤਿਹਾੜ ਜੇਲ੍ਹ ਤੋਂ ਸੰਸਦ ਤੱਕ ਯਾਤਰਾ ਕਰਨਗੇ ਜਦੋਂ ਸੰਸਦ ਦਾ ਸੈਸ਼ਨ ਚੱਲ ਰਿਹਾ ਹੈ। ਇਸ ਦੇ ਉਲਟ ਭਾਈ ਅੰਮ੍ਰਿਤਪਾਲ ਸਿੰਘ ਜੋ ਕਿ ਦਿਬਰੂਗੜ ਜੇਲ੍ਹ ਅੰਦਰ ਬੰਦ ਨੂੰ ਹਾਈ ਕੋਰਟ ਨੇ ਸੱਤ ਦਿਨਾਂ ਦੇ ਅੰਦਰ ਫੈਸਲਾ ਲੈਣ ਦਾ ਆਦੇਸ਼ ਦਿੱਤਾ ਅਤੇ ਪਟੀਸ਼ਨ ਦਾ ਨਿਪਟਾਰਾ ਵੀ ਕਰ ਦਿੱਤਾ। ਉਨ੍ਹਾਂ ਨੇ ਪਹਿਲਾਂ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਦੋ ਵਾਰ ਪਟੀਸ਼ਨ ਪਾਈ ਸੀ, ਪਰ ਉਨ੍ਹਾਂ ਨੂੰ ਇਜਾਜ਼ਤ ਨਹੀਂ ਦਿੱਤੀ ਗਈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪਹਿਲੀ ਚੇਤ (14ਮਾਰਚ) ਨਾਨਕਸ਼ਾਹੀ ਨਵਾਂ ਵਰ੍ਹਾਂ 558 ਦੀ ਅਰੰਭਤਾ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਲੱਖ ਲੱਖ ਵਧਾਈਆਂ ! ਨਵੇਂ ਵਰ੍ਹੇ ਦੀ ਅਰੰਭਤਾ ਤੇ ਸਰਬੱਤ ਦੇ ਭਲੇ ਵਾਲੇ ਸਿੱਖ ਰਾਜ ਦੀ ਸਿਰਜਣਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਕਰੀਏ :- ਗੁਰਚਰਨ ਸਿੰਘ ਗੁਰਾਇਆ