Home » Blog » ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਤੇ ਪਹੂਵਿੰਡ ਵਿਖੇ ਸੰਗਤਾਂ ਵਿੱਚ ਫਰੀ ਲਿਟਰੇਚਰ ਦਾ ਲੰਗਰ ਵੰਡਿਆ ਗਿਆ।

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਤੇ ਪਹੂਵਿੰਡ ਵਿਖੇ ਸੰਗਤਾਂ ਵਿੱਚ ਫਰੀ ਲਿਟਰੇਚਰ ਦਾ ਲੰਗਰ ਵੰਡਿਆ ਗਿਆ।

SHARE ARTICLE

60 Views

ਖਾਲੜਾ 26 ਜਨਵਰੀ (ਗੁਰਪ੍ਰੀਤ ਸਿੰਘ )ਅਠਾਰਵੀਂ ਸਦੀ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਹੋਇਆਂ ਜਿੱਥੇ ਪਹੁਵਿੰਡ ਗੁਰਦੁਆਰਾ ਸਾਹਿਬ ਵਿਖੇ ਦੇਸ਼ ਵਿਦੇਸ਼ ਤੋਂ ਹਜ਼ਾਰਾਂ ਸੰਗਤਾਂ ਨੇ ਹਾਜ਼ਰੀਆਂ ਭਰੀਆਂ, ਇਸ ਮੌਕੇ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੈਲਫੇਅਰ ਰਜਿਸਟਰ ਪੰਜਾਬ ਦੇ ਵੱਲੋਂ
ਧਾਰਮਿਕ ਫਰੀ ਲਿਟਰੇਚਰ ਦਾ ਲੰਗਰ ਲਗਾਇਆ ਗਿਆ, ਜਿਸ ਨੂੰ ਵੰਡਣ ਦੀ ਸੇਵਾ ਸਤਨਾਮ ਸਿੰਘ ਜੰਡ ਖਾਲੜਾ ,ਗੁਰਪ੍ਰੀਤ ਸਿੰਘ ਸ਼ੈਡੀ ਖਾਲੜਾ, ਨਿਰਬਾਨਪ੍ਰੀਤ ਸਿੰਘ, ਹਰਮੀਤ ਸਿੰਘ ਭਿੱਖੀਵਿੰਡ , ਗੁਰਸੇਵਕ ਸਿੰਘ ਡੱਲ, ਹਰਚੰਦ ਸਿੰਘ ਡੱਲ ਨਿਭਾਹੀ ਗਈ ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ ਨੇ ਦੱਸਿਆ ਕਿ ਇਹ ਲਿਟਰੇਚਰ ਜਿਸ ਵਿਚ ਸਾਕਾ ਨਨਕਾਣਾ ਸਾਹਿਬ , ਗੁਰੂ ਕੀਆਂ ਸਾਖੀਆਂ, ਸਾਕਾ ਚਮਕੌਰ, ਸਾਕਾ ਸਰਹੰਦ ਆਦਿ ਹੋਰ ਕਿਤਾਬਾਂ ਮੌਜੂਦ ਸਨ, ਜੋ ਕਿ ਬਾਹਰੋਂ ਆਈਆਂ ਸੰਗਤਾਂ ਤੱਕ ਪਹੁੰਚਾਈਆਂ ਗਈਆਂ ਇਸ ਮਗਰ ਕੇਵਲ ਇਹ ਹੀ ਮਕਸਦ ਸੀ ਕਿ ਜੋ ਸੰਗਤਾਂ ਦੂਰੋਂ ਨੇੜੇਓ ਚੱਲ ਕੇ ਆਈਆਂ ਹਨ, ਉਹ ਆਪ ਇਸ ਲਿਟਰੇਚਰ ਨੂੰ ਪੜਨ ਅਤੇ ਆਪਣੇ ਬੱਚਿਆਂ ਨੂੰ ਇਹ ਸਾਖੀਆਂ ਸੁਣਾਉਣ ਤਾਂ ਕਿ
ਆਉਣ ਵਾਲੀ ਪੀੜੀ ਬੱਚਿਆਂ ਨੂੰ ਗੁਰੂ ਇਤਿਹਾਸ ,ਸਿੱਖ ਇਤਿਹਾਸ ਬਾਰੇ ਜਾਣਕਾਰੀ ਹੋਵੇ
ਉਹਨਾਂ ਨੇ ਕਿਹਾ ਕਿ ਇਹ ਮੇਲੇ ਜੋ ਕਿ ਮਹਾਨ ਸੂਰਬੀਰਾਂ ਦੇ ਜਨਮ ਅਸਥਾਨਾਂ ਤੇ ਹਨ ਇਹਨਾਂ ਉੱਤੇ ਆਉਣ ਦਾ ਮਕਸਦ ਇਹ ਨਹੀਂ ਕਿ ਮੱਥਾ ਟੇਕਿਆ ਲੰਗਰ ਪ੍ਰਸ਼ਾਦਾ ਛਕਿਆ ਅਤੇ ਘਰਾਂ ਨੂੰ ਚਲੇ ਗਏ ਇਹਨਾਂ ਮੇਲਿਆਂ ਤੇ ਜਿੱਥੇ ਹੋਰ ਸਰੀਰਕ ਤ੍ਰਿਪਤੀ ਵਾਸਤੇ ਲੰਗਰ ਲਗਾਏ ਜਾਂਦੇ ਹਨ, ਉਥੇ ਆਤਮਕ ਤ੍ਰਿਪਤੀ ਵਾਸਤੇ ਗੁਰੂ ਗਿਆਨ ਧਾਰਮਿਕ ਕਿਤਾਬਾਂ ਦੇ ਲੰਗਰ ਵੀ ਲਗਾਉਣੇ ਚਾਹੀਦੇ ਹਨ ਲਿਟਰੇਚਰ ਘਰ ਘਰ ਵਿੱਚ ਪਹੁੰਚਾਉਣ ਦਾ ਉਦਮ ਉਪਰਾਲਾ ਕਰਨਾ ਚਾਹੀਦਾ। ਉਹਨਾਂ ਕਿਹਾ ਕਿ ਕੋਸ਼ਿਸ਼ ਕੀਤੀ ਜਾਇਆ ਕਰੇਗੀ ਕਿ ਹਰ ਸਾਲ ਹੀ ਇਸ ਮੇਲੇ ਤੇ ਧਾਰਮਿਕ ਲਿਟਰੇਚਰ ਘਰ ਘਰ ਪਹੁੰਚਾਉਣ ਵਾਸਤੇ ਸੰਗਤਾਂ ਨੂੰ ਵੰਡਿਆ ਜਾਵੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ