Home » ਪੰਜਾਬ » ਖ਼ਾਲਿਸਤਾਨ ਸੰਘਰਸ਼ ਨੂੰ ਮੰਜ਼ਿਲ ਤੱਕ ਲੈ ਕੇ ਜਾਣ ਦਾ ਅਕਾਲ ਤਖ਼ਤ ਸਾਹਿਬ ‘ਤੇ ਅਹਿਦ ਕੀਤਾ ਗਿਆ 👉 ਖਾਲਿਸਤਾਨ ਐਲਾਨਨਾਮੇ ਦੀ 40ਵੀਂ ਵਰ੍ਹੇਗੰਢ 29 ਅਪ੍ਰੈਲ ਨੂੰ ਵੱਡੇ ਪੱਧਰ ਤੇ ਮਨਾਈ ਜਾਵੇਗੀ

ਖ਼ਾਲਿਸਤਾਨ ਸੰਘਰਸ਼ ਨੂੰ ਮੰਜ਼ਿਲ ਤੱਕ ਲੈ ਕੇ ਜਾਣ ਦਾ ਅਕਾਲ ਤਖ਼ਤ ਸਾਹਿਬ ‘ਤੇ ਅਹਿਦ ਕੀਤਾ ਗਿਆ 👉 ਖਾਲਿਸਤਾਨ ਐਲਾਨਨਾਮੇ ਦੀ 40ਵੀਂ ਵਰ੍ਹੇਗੰਢ 29 ਅਪ੍ਰੈਲ ਨੂੰ ਵੱਡੇ ਪੱਧਰ ਤੇ ਮਨਾਈ ਜਾਵੇਗੀ

SHARE ARTICLE

34 Views

ਅੰਮ੍ਰਿਤਸਰ 27 ਜਨਵਰੀ (ਮਨਪ੍ਰੀਤ ਸਿੰਘ ਖਾਲਸਾ): ਚਾਰ ਆਜ਼ਾਦੀ ਪੱਖੀ ਸਿੱਖ ਜਥੇਬੰਦੀਆਂ– ਭਾਈ ਜਗਤਾਰ ਸਿੰਘ ਹਵਾਰਾ ਕਮੇਟੀ, ਦਲ ਖਾਲਸਾ, ਪੰਚ ਪ੍ਰਧਾਨੀ ਜਥਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 26 ਜਨਵਰੀ 1986 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਏ ਸਰਬੱਤ ਖਾਲਸਾ ਦੀ 40ਵੀਂ ਯਾਦ ਸਾਂਝੇ ਤੌਰ ’ਤੇ ਮਨਾਈ ਗਈ। ਇਸ ਮੌਕੇ 26 ਜਨਵਰੀ 2026 ਵਾਲੇ ਦਿਨ ਸ੍ਰੀ ਅੰਮ੍ਰਿਤਸਰ ਵਿਖੇ ਗੁਰਦੁਆਰਾ ਸੰਤੋਖਸਰ ਸਾਹਿਬ ਦੇ ਨਜ਼ਦੀਕ ਇੱਕ ਸਾਂਝਾ ਸਮਾਗਮ ਕੀਤਾ ਗਿਆ। ਇਸ ਸਮਾਗਮ ਨੂੰ ਪ੍ਰੋਫੈਸਰ ਬਲਜਿੰਦਰ ਸਿੰਘ, ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਪੰਚ ਪ੍ਰਧਾਨੀ ਜਥੇ ਵੱਲੋਂ ਕਰਦਿਆਂ ਭਾਈ ਦਲਜੀਤ ਸਿੰਘ ਬਿੱਟੂ ਅਤੇ ਦਲ ਖਾਲਸਾ ਦੇ ਸਿਆਸੀ ਸਕੱਤਰ ਸ. ਕੰਵਰਪਾਲ ਸਿੰਘ ਨੇ ਸੰਬੋਧਨ ਕੀਤਾ। ਇਸ ਕਾਨਫਰੰਸ ਦੀ ਸਮਾਪਤੀ ਉਪਰੰਤ ਸਮੂਹ ਹਾਜ਼ਰੀਨ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੱਕ ਮਾਰਚ ਕੀਤਾ ਗਿਆ ਅਤੇ ਅਕਾਲ ਤਖਤ ਸਾਹਿਬ ਦੇ ਸਨਮੁਖ ਸਾਂਝਾ ਐਲਾਨਨਾਮਾ ਅਤੇ ਅਹਿਦ ਪੜੇ ਗਏ। ਸਾਂਝੇ ਐਲਾਨਨਾਮੇ ਨੂੰ ਪੜ੍ਹਨ ਦੀ ਜਿੰਮੇਵਾਰੀ ਚਾਰਾਂ ਜਥੇਬੰਦੀਆਂ ਵੱਲੋਂ ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਭਾਈ ਪਰਮਜੀਤ ਸਿੰਘ ਮੰਡ ਨੇ ਨਿਭਾਈ। ਹੱਥਾਂ ਵਿੱਚ ਖਾਲਿਸਤਾਨ ਦੇ ਝੰਡੇ ਫੜ ਕੇ ਸੜਕਾਂ ‘ਤੇ ਉਤਰੇ ਜਥੇਬੰਦੀਆਂ ਦੇ ਕਾਰਜਕਰਤਾਵਾਂ ਨੇ ਮਾਰਚ ਦੌਰਾਨ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਾਏ। ਇਸ ਐਲਾਨਨਾਮੇ ਵਿੱਚ ਸੰਸਾਰ ਭਰ ਦੇ ਪੰਥ ਪ੍ਰਸਤ ਜਥਿਆਂ ਤੇ ਸੰਸਥਾਵਾਂ ਨਾਲ ਸਲਾਹ-ਮਸ਼ਵਰਾ ਕਰ ਕੇ ਖ਼ਾਲਸਾ ਪੰਥ ਦੇ ਸਾਹਮਣੇ “ਸਰਬੱਤ ਖਾਲਸਾ” ਅਤੇ “ਗੁਰਮਤਾ” ਸੰਸਥਾਵਾਂ ਦੇ ਵਿਧੀ-ਵਿਧਾਨ ਤਿਆਰ ਕਰਕ ਸਿੱਖ ਜਗਤ ਦੇ ਸਨਮੁਖ ਪੇਸ਼ ਕਰਨ ਦਾ ਐਲਾਨ ਕੀਤਾ ਗਿਆ ਤਾਂ ਕਿ ਖਾਲਸਾ ਪੰਥ ਵਿਚ ਇਸ ਗੱਲ ਉੱਤੇ ਸਾਂਝੀ ਸਹਿਮਤੀ ਬਣਾਈ ਜਾ ਸਕੇ ਕਿ ਅੱਜ ਦੇ ਸਮੇਂ ਵਿੱਚ ਸਰਬੱਤ ਖ਼ਾਲਸਾ ਕਿਵੇਂ ਬੁਲਾਇਆ ਅਤੇ ਚਲਾਇਆ ਜਾਵੇ— ਜਿਸ ਤਹਿਤ ਖਾਲਸਾਈ ਰਿਵਾਇਤਾ ਤੇ ਅਸੂਲਾਂ ਮੁਤਾਬਕ ਭਾਗੀਦਾਰੀ ਤੇ ਨੁਮਾਇੰਦਗੀ ਪੈਮਾਨੇ, ਵਿਚਾਰ-ਵਟਾਂਦਰਾ, ਫ਼ੈਸਲਾ-ਕਰਨ ਦੀ ਪ੍ਰਕਿਰਿਆ, ਸੰਸਥਾਗਤ ਸੁਰੱਖਿਆ ਪ੍ਰਬੰਧ, ਪਾਰਦਰਸ਼ਤਾ ਦੇ ਮਿਆਰ, ਅਤੇ ਗੁਰਮਤੇ ਨੂੰ ਲਾਗੂ ਕਰਨ ਅਤੇ ਉਸ ਦੀ ਸਮੀਖਿਆ ਕਰਨ ਦੇ ਸਤਿਕਾਰਤ ਢੰਗ ਮਿੱਥੇ ਜਾਣਗੇ”।
ਚਾਰ ਜਥੇਬੰਦੀਆਂ ਨੇ ਖਾਲਿਸਤਾਨ ਐਲਾਨਨਾਮੇ ਦੀ 40ਵੀਂ ਵਰ੍ਹੇਗੰਢ ਮੌਕੇ ਬੀਤੇ ਚਾਲੀਸਾਲਾਂ ਦੇ ਸੰਘਰਸ਼ ਦੇ ਤਜ਼ਰਬੇ, ਅਜੋਕੇ ਪੰਥਕ ਅਤੇ ਕੌਮਾਂਤਰੀ ਹਾਲਾਤਾਂ ਨੂੰ ਧਿਆਨ ਵਿਚ ਰੱਖਦਿਆਂ ਖਾਲਿਸਤਾਨ ਦੇ ਹਾਮੀ ਸਿੱਖ ਜਥਿਆਂ, ਜਥੇਬੰਦੀਆਂ, ਸੰਸਥਾਵਾਂ ਆਦਿ ਨਾਲ ਤਾਲਮੇਲ ਕਰਕੇ ਖਾਲਿਸਤਾਨ ਦੇ ਸੰਘਰਸ਼ ਦੀ ਭਵਿੱਖਤ ਰਣਨੀਤੀ ਬਾਰੇ ‘ਇਕ ਸਾਂਝਾ ਨੀਤੀ ਦਸਤਾਵੇਜ’ ਤਿਆਰ ਕਰਕੇ ਸਿੱਖ ਜਗਤ ਦੇ ਸਨਮੁਖ ਪੇਸ਼ ਕੀਤਾ ਜਾਵੇਗਾ। ਇਸ ਐਲਾਨਨਾਮੇ ਵਿਚ ‘ਪੰਜਾਬ ਲਈ ਪ੍ਰਭੁਸੱਤਾ ਸੰਪੰਨ ਸੁਤੰਤਰ ਰਾਜ ਨਾਲ ਵਚਨਬੱਧਤਾ’ ਅਤੇ ‘ਨੌਜਵਾਨਾਂ ਦੇ ਹੱਥ ਵਾਗਡੋਰ ਸੌਂਪਣ’ ਦੇ ਪ੍ਰਣ ਕੀਤੇ ਗਏ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਚਰਨਜੀਤ ਸਿੰਘ ਧਾਮੀ, ਜਸਵੀਰ ਸਿੰਘ ਖੰਡੂਰ, ਜਥੇਦਾਰ ਕੁਲਬੀਰ ਸਿੰਘ ਬੜਾਪਿੰਡ, ਅਮਰੀਕ ਸਿੰਘ ਈਸੜੂ ,ਬਾਬਾ ਹਰਦੀਪ ਸਿੰਘ ਮਹਿਰਾਜ, ਪਰਮਜੀਤ ਸਿੰਘ ਟਾਂਡਾ, ਸੁਰਜੀਤ ਸਿੰਘ ਖਾਲਿਸਤਾਨੀ, ਗੁਰਨਾਮ ਸਿੰਘ ਮੂਨਕਾ, ਭਾਈ ਨਰੈਣ ਸਿੰਘ ਚੌੜਾ, ਪ੍ਰੋ.ਜਗਮੋਹਨ ਸਿੰਘ, ਭਾਈ ਮਨਧੀਰ ਸਿੰਘ, ਐਡਵੋਕੇਟ ਜਸਪਾਲ ਸਿੰਘ ਮੰਝਪੁਰ, ਪਰਮਜੀਤ ਸਿੰਘ ਗਾਜੀ, ਭਾਈ ਬਲਬੀਰ ਸਿੰਘ ਭੂਤਨਾ, ਈਮਾਨ ਸਿੰਘ ਮਾਨ, ਪ੍ਰੋ.ਮਹਿੰਦਰਪਾਲ ਸਿੰਘ, ਉਪਕਾਰ ਸਿੰਘ ਸੰਧੂ, ਹਰਪਾਲ ਸਿੰਘ ਬਲੇਅਰ , ਹਰਦੀਪ ਸਿੰਘ ਨਾਰੀਕੇ, ਭਾਈ ਸਤਨਾਮ ਸਿੰਘ ਖੰਡਾਂ, ਸੁਖਦੀਪ ਸਿੰਘ ਮੀਕੇ, ਸਵਰਨ ਸਿੰਘ ਕੋਟ ਧਰਮੂੰ, ਭਾਈ ਜਰਨੈਲ ਸਿੰਘ ਹੁਸੈਨਪੁਰ, ਭਾਈ ਦਲਜੀਤ ਸਿੰਘ ਮੌਲਾ, ਹਰਨੇਕ ਸਿੰਘ ਫੌਜੀ, ਭੁਪਿੰਦਰ ਸਿੰਘ ਛੇ ਜੂਨ, ਜਸਪ੍ਰੀਤ ਸਿੰਘ, ਸੁਖਜੀਤ ਸਿੰਘ, ਰਵਿੰਦਰਪਾਲ ਸਿੰਘ, ਤੇਜਿੰਦਰਪਾਲ ਸਿੰਘ ਹਾਈਜੈਕਰ, ਗੁਰਦੀਪ ਸਿੰਘ ਖੁਣਖੁਣ, ਭਾਈ ਮੋਹਕਮ ਸਿੰਘ, ਅਖੰਡ ਕੀਰਤਨੀ ਜੱਥਾ ਦੇ ਮੁਖੀ ਭਾਈ ਬਖਸ਼ੀਸ਼ ਸਿੰਘ, ਮਨਜੀਤ ਸਿੰਘ ਭੋਮਾ,ਪ੍ਰੋਫੈਸਰ ਬਲਜਿੰਦਰ ਸਿੰਘ, ਭੁਪਿੰਦਰ ਸਿੰਘ ਭਲਵਾਨ, ਮਹਾਂਬੀਰ ਸਿੰਘ,ਮਨਦੀਪ ਸਿੰਘ ਸਿੱਧੂ, ਮਨਦੀਪ ਸਿੰਘ ਭਰਾਤਾ ਭਾਈ ਸੰਦੀਪ ਸਿੰਘ , ਨਵਦੀਪ ਸਿੰਘ ਜਲਵੇੜਾ ਅਤੇ ਰਣਜੀਤ ਸਿੰਘ ਦਮਦਮੀ ਟਕਸਾਲ ਵੀ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ