Home » ਨਵੀਂ ਦਿੱਲੀ » ਅਖੰਡ ਕੀਰਤਨੀ ਜੱਥਾ ਇੰਦੌਰ ਵਲੋਂ ਗੁਰੂ ਤੇਗ ਬਹਾਦਰ ਸਾਹਿਬ ‘ਤੇ ਉਨ੍ਹਾਂ ਦੇ ਅੰਨਿਨ ਸਿੱਖ ਦੀ ਯਾਦ ਵਿਚ ਅਖੰਡ ਕੀਰਤਨ ਸਮਾਗਮ 👉 ਨਿਸ਼ਕਾਮ ਕੀਰਤਨੀਆਂ ਨੂੰ ਕੀਰਤਨੀ ਹਾਜ਼ਿਰੀ ਅਤੇ ਸਾਦਾ ਲੰਗਰ ਦਾ ਮੱਤਾ ਕੀਤਾ ਪਾਸ

ਅਖੰਡ ਕੀਰਤਨੀ ਜੱਥਾ ਇੰਦੌਰ ਵਲੋਂ ਗੁਰੂ ਤੇਗ ਬਹਾਦਰ ਸਾਹਿਬ ‘ਤੇ ਉਨ੍ਹਾਂ ਦੇ ਅੰਨਿਨ ਸਿੱਖ ਦੀ ਯਾਦ ਵਿਚ ਅਖੰਡ ਕੀਰਤਨ ਸਮਾਗਮ 👉 ਨਿਸ਼ਕਾਮ ਕੀਰਤਨੀਆਂ ਨੂੰ ਕੀਰਤਨੀ ਹਾਜ਼ਿਰੀ ਅਤੇ ਸਾਦਾ ਲੰਗਰ ਦਾ ਮੱਤਾ ਕੀਤਾ ਪਾਸ

SHARE ARTICLE

17 Views

ਨਵੀਂ ਦਿੱਲੀ 28 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):-ਭਾਈ ਸਾਹਿਬ ਭਾਈ ਰਣਧੀਰ ਸਿੰਘ ਦੁਆਰਾ 1903 ਵਿਚ ਸਥਾਪਿਤ ਅਖੰਡ ਕੀਰਤਨੀ ਜਥੇ ਵਲੋਂ ਇੰਦੋਰ ਵਿਚ 22 ਤੋਂ 26 ਜਨਵਰੀ ਤੱਕ ਸਾਲਾਨਾ ਅਖੰਡ ਕੀਰਤਨ ਸਮਾਗਮ ਗੁਰੂ ਤੇਗ ਬਹਾਦਰ ਸਾਹਿਬ ‘ਤੇ ਉਨ੍ਹਾਂ ਦੇ ਨਾਲ ਸ਼ਹੀਦ ਹੋਏ ਅੰਨਿਨ ਸਿੱਖ ਭਾਈ ਮਤੀਦਾਸ ਜੀ, ਭਾਈ ਸਤੀਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਯਾਦ ਨੂੰ ਸਮਰਪਿਤ ਕਰਦਿਆਂ ਕਰਵਾਇਆ ਗਿਆ । ਇੰਦੌਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਚ ਅੱਠ ਕੀਰਤਨ ਦੀਵਾਨ ਸਜਾਏ ਗਏ ਸਨ ਅਤੇ ਗੁਰੂ ਨਾਨਕ ਦੇਵ ਜੀ ਦੇ ਚਰਨਾਂ ਦੀ ਬਖਸ਼ਿਸ਼ ਪ੍ਰਾਪਤ ਧਰਤੀ ਇੰਦੋਰ ਦੇ ਇਤਿਹਾਸਕ ਗੁਰੂਦੁਆਰਾ ਇਮਲੀ ਸਾਹਿਬ ਵਿਚ ਰੈਣ ਸਬਾਈ ਕੀਰਤਨ ਕਰਵਾਇਆ ਗਿਆ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਇਹ ਜੋੜ ਮੇਲਾ ਅਖੰਡ ਕੀਰਤਨੀ ਜਥਾ ਮੱਧ ਪ੍ਰਦੇਸ਼, ਪ੍ਰਬੰਧਕ ਕਮੇਟੀ ਸ੍ਰੀ ਗੁਰੂ ਸਿੰਘ ਸਭਾ ਇੰਦੌਰ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਹਰਿਕਿਸ਼ਨ ਸਾਹਿਬ ਜੀ ਮਹਾਰਾਜ ਸੰਤ ਨਗਰ, ਗੁਰਦੁਆਰਾ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਨਿਊ ਰਾਣੀ ਬਾਗ, ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਪਲਸੀਕਰ ਕਾਲੋਨੀ, ਗੁਰਦੁਆਰਾ ਮਾਤਾ ਸਾਹਿਬ ਕੌਰ ਜੀ, ਅਮਿਤੇਸ਼ ਨਗਰ, ਗੁਰਦੁਆਰਾ ਗੁਰੂ ਹਰਿਕਿਸ਼ਨ ਸਾਹਿਬ ਜੀ ਸੰਤ ਨਗਰ, ਖਾਲਸਾ ਬਾਗ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਾਰਗ, ਗੁਰਦੁਆਰਾ ਕਰਤਾਰ ਕੀਰਤਨ ਸਾਹਿਬ, ਰਾਜਮਹੱਲਾ ਤੇ ਦੇਵਾਸ ਵਿਖੇ ਵਿਸ਼ੇਸ਼ ਕੀਰਤਨੀ ਦਰਬਾਰ ਸਜਾਏ ਗਏ ਸਨ । ਇਸ ਮੌਕੇ ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਪ੍ਰਭਾਤ ਫੇਰੀ ਗੁਰੂਦਵਾਰਾ ਖ਼ਾਲਸਾ ਬਾਗ ਤੋਂ ਸਜਾਈ ਗਈ ਸੀ ਜਿਸ ਦੀ ਸਮਾਪਤੀ ਗੁਰਦੁਆਰਾ ਇਮਲੀ ਸਾਹਿਬ ਵਿਖ਼ੇ ਹੋਈ ਸੀ । ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇਵਾਸ (ਮੱਧ ਪ੍ਰਦੇਸ਼), ਗੁਰਦੁਆਰਾ ਕਰਤਾਰ ਕੀਰਤਨ ਸਾਹਿਬ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਤੇ ਹੋਰ ਧਾਰਮਿਕ, ਸਮਾਜਿਕ ਅਤੇ ਵਿਦਿਅਕ ਸੰਸਥਾਵਾਂ ਦੇ ਸਹਿਯੋਗ ਨਾਲ ਇਹ ਸਮਾਗਮ ਆਯੋਜਿਤ ਕੀਤੇ ਗਏ ਸਨ । ਅਖੰਡ ਕੀਰਤਨੀ ਜਥਾ ਮੱਧ ਪ੍ਰਦੇਸ਼ ਦੇ ਮੁਖੀ ਰਤਿੰਦਰ ਸਿੰਘ ਨੇ ਦੱਸਿਆ ਕਿ ਏਕੇਜੇ ਇੰਦੌਰ ਵਲੋਂ ਜੱਥੇ ਦੇ ਸਮਾਗਮਾਂ ਵਿਚ ਨਿਸ਼ਕਾਮ ਕੀਰਤਨੀ ਸਿੰਘਾਂ ਨੂੰ ਹੀ ਕੀਰਤਨੀ ਹਾਜ਼ਿਰੀ ਭਰਣ ਦੇਣ ਦਾ ਮੱਤਾ ਪਾਸ ਕੀਤਾ ਗਿਆ ਹੈ ਕਿਉਕਿ ਭਾਈ ਸਾਹਿਬ ਦੇ ਸਮੇਂ ਉਪਰੰਤ ਲੰਮੇ ਸਮੇਂ ਤਕ ਅਖੰਡ ਕੀਰਤਨੀ ਜੱਥੇ ਦੇ ਸਿੰਘ, ਸਿੰਘਣੀ ਅਤੇ ਭੁਜੰਗੀ ਨਿਸ਼ਕਾਮ ਕੀਰਤਨ ਕਰਦੇ ਹੁੰਦੇ ਸਨ ਅਤੇ ਇਹ ਪ੍ਰਥਾ ਗੁਰੂ ਸਾਹਿਬਾਨ ਵਲੋਂ ਸ਼ੁਰੂ ਕੀਤੀ ਗਈ ਸੀ ਇਸਦੇ ਨਾਲ ਹੀ ਲੰਗਰ ਵੀ ਪੁਰਾਤਨ ਮਰਿਆਦਾ ਅਨੁਸਾਰ ਸਾਦਾ ਬਣਾਇਆ ਜਾਇਆ ਕਰੇਗਾ । ਇਥੇ ਦਸਣਯੋਗ ਹੈ ਕਿ ਪੰਜਾਬ ਅਤੇ ਹੋਰ ਰਾਜਾਂ ਤੋਂ ਇੰਦੌਰ ਪੂਜਣ ਅਤੇ ਵਾਪਿਸ ਜਾਣ ਵਾਲੀ ਸੰਗਤਾਂ ਦੇ ਰਾਹ ਲਈ ਲੰਗਰ ਦਾ ਇੰਤਜਾਮ ਦਿੱਲੀ ਅਖੰਡ ਕੀਰਤਨੀ ਜੱਥੇ ਵਲੋਂ ਵਿਸ਼ੇਸ਼ ਤੌਰ ਤੇ ਕੀਤਾ ਗਿਆ ਸੀ ਜਿਸ ਲਈ ਇੰਦੌਰ ਦੇ ਪ੍ਰਬੰਧਕਾਂ ਵਲੋਂ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ