Home » ਮਾਝਾ » ਸੇਵਾ ਕੇਂਦਰਾਂ ਵਿੱਚ ਹੁਣ ਸਵੇਰੇ 9:30 ਤੋਂ ਸ਼ਾਮ 4:30 ਵਜੇ ਤੱਕ ਮਿਲਣਗੀਆਂ ਸੇਵਾਵਾਂ-ਡਿਪਟੀ ਕਮਿਸ਼ਨਰ

ਸੇਵਾ ਕੇਂਦਰਾਂ ਵਿੱਚ ਹੁਣ ਸਵੇਰੇ 9:30 ਤੋਂ ਸ਼ਾਮ 4:30 ਵਜੇ ਤੱਕ ਮਿਲਣਗੀਆਂ ਸੇਵਾਵਾਂ-ਡਿਪਟੀ ਕਮਿਸ਼ਨਰ

SHARE ARTICLE

82 Views

ਸੇਵਾ ਕੇਂਦਰਾਂ ਵਿੱਚ ਹੁਣ 20 ਜਨਵਰੀ 2024 ਤੱਕ ਸਵੇਰੇ 9:30 ਤੋਂ ਸ਼ਾਮ 4:30 ਵਜੇ ਤੱਕ ਮਿਲਣਗੀਆਂ ਸੇਵਾਵਾਂ-ਡਿਪਟੀ ਕਮਿਸ਼ਨਰ

ਠੰਢ ਦੇ ਮੌਸਮ ਅਤੇ ਧੁੰਦ ਕਾਰਨ ਜ਼ਿਲ੍ਹਾ ਤਰਨ ਤਾਰਨ ਦੇ ਸਾਰੇ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਕੀਤੀ ਤਬਦੀਲੀ

ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਹੁਣ 20 ਜਨਵਰੀ, 2024 ਤੱਕ ਸਵੇਰੇ 09:30 ਵਜੇ ਤੋਂ ਸ਼ਾਮ 4:30 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਵੱਲੋਂ ਜਾਰੀ ਪੱਤਰ ਅਨੁਸਾਰ ਠੰਢ ਦੇ ਮੌਸਮ ਅਤੇ ਧੁੰਦ ਕਾਰਨ ਜ਼ਿਲਿਆਂ ਨੂੰ ਆਪਣੇ ਪੱਧਰ `ਤੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕਰਨ ਲਈ ਕਿਹਾ ਗਿਆ ਹੈ, ਜਿਸ ਤਹਿਤ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ 20 ਜਨਵਰੀ, 2024 ਤੱਕ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 09:30 ਵਜੇ ਤੋਂ ਸ਼ਾਮ 4:30 ਵਜੇ ਤੱਕ ਕੀਤਾ ਗਿਆ ਹੈ, ਜੋ ਕਿ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਕਰਵਾਇਆ ਗਿਆ “ਊੜਾ ਜੂੜਾ ਸਿੱਖੀ ਸੰਭਾਲ ਪ੍ਰੋਗਰਾਮ” ਇਤਿਹਾਸਿਕ ਹੋ ਨਿਬੜਿਆ। ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਸਿਖਾਉਣ ਤੇ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਲਈ ਮਾਤਾ ਪਿਤਾ ਨਿਭਾਉਣ ਆਪਣਾ ਅਹਿਮ ਰੋਲ : ਪ੍ਰੋ: ਦਦੇਹਰ।

ਸ਼ਹੀਦ ਭਾਈ ਅਮਰੀਕ ਸਿੰਘ ਜੀ ਦੀ ਸਪੁੱਤਰੀ ਬੀਬੀ ਸਤਵੰਤ ਕੌਰ ਦੇ ਖ਼ਿਲਾਫ਼ ਬਿਆਨਬਾਜ਼ੀ ਕਰਨ ਤੋਂ ਬਾਜ ਆਉਣ ਬਾਦਲ ਦਲੀਏ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਪੁਲਿਸ ਕਾਰਵਾਈ ‘ਤੇ ਸ਼੍ਰੋਮਣੀ ਕਮੇਟੀ ਤੇ ਪੁਰਾਣੇ ਫੈਡਰੇਸ਼ਨ ਆਗੂਆਂ ਦੀ ਚੁੱਪੀ ਨਮੋਸ਼ੀਜਨਕ ਗੱਲ