Home » ਪੰਜਾਬ » ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸਤਿਕਾਰਯੋਗ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਦਿੱਤੀ ਵਧਾਈ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸਤਿਕਾਰਯੋਗ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਦਿੱਤੀ ਵਧਾਈ

SHARE ARTICLE

18 Views

ਅੰਮ੍ਰਿਤਸਰ, 1 ਫ਼ਰਵਰੀ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਤਿਕਾਰਤ ਭਗਤ ਰਵਿਦਾਸ ਜੀ ਦੇ ਪਾਵਨ ਜਨਮ ਦਿਹਾੜੇ ਮੌਕੇ ਸਮੂਹ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਗਤ ਰਵਿਦਾਸ ਜੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਪਾਵਨ ਬਾਣੀ ਮਨੁੱਖ ਨੂੰ ਅਕਾਲ ਪੁਰਖ ਨਾਲ ਮਿਲਾਪ ਦਾ ਸੁੱਚਾ ਮਾਰਗ ਦਰਸਾਉਣ ਦੇ ਨਾਲ ਨਾਲ ਸਮਾਜ ਵਿੱਚ ਫੈਲੀਆਂ ਬੁਰਾਈਆਂ ਵਿਰੁੱਧ ਸਖ਼ਤ ਤੇ ਸਪੱਸ਼ਟ ਸੰਦੇਸ਼ ਵੀ ਦਿੰਦੀ ਹੈ। ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦੀ ਬਾਣੀ ਸਮਾਨਤਾ, ਭਾਈਚਾਰੇ, ਮਨੁੱਖੀ ਗੌਰਵ ਅਤੇ ਸਮਾਜਿਕ ਨਿਆਂ ਦਾ ਪ੍ਰਤੀਕ ਹੈ। ਭਗਤ ਰਵਿਦਾਸ ਜੀ ਨੇ ਆਪਣੀ ਮੁਬਾਰਕ ਬਾਣੀ ਰਾਹੀਂ ਮਨੁੱਖ ਨੂੰ ਕਰਮਕਾਂਡਾਂ ਤੋਂ ਉਪਰ ਉਠ ਕੇ ਸੱਚ, ਸੇਵਾ ਅਤੇ ਨਾਮ ਸਿਮਰਨ ਰਾਹੀਂ ਜੀਵਨ ਜੀਊਣ ਦੀ ਪ੍ਰੇਰਣਾ ਦਿੱਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਭਗਤ ਰਵਿਦਾਸ ਜੀ ਵੱਲੋਂ ਦਰਸਾਇਆ ਗਿਆ ਸਮਾਜਿਕ ਮਾਡਲ ਅੱਜ ਦੇ ਸਮੇਂ ਵਿੱਚ ਹੋਰ ਵੀ ਵਧੇਰੇ ਪ੍ਰਾਸੰਗਿਕ ਹੋ ਜਾਂਦਾ ਹੈ, ਜਿੱਥੇ ਮਨੁੱਖਤਾ ਨੂੰ ਵੰਡਣ ਵਾਲੀਆਂ ਤਾਕਤਾਂ ਸਾਹਮਣੇ ਖੜ੍ਹ ਕੇ ਸਾਰਿਆਂ ਨੂੰ ਏਕਤਾ ਅਤੇ ਬਰਾਬਰੀ ਦਾ ਸੁਨੇਹਾ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਅਸੀਂ ਭਗਤ ਰਵਿਦਾਸ ਜੀ ਦਾ ਪਾਵਨ ਜਨਮ ਦਿਹਾੜਾ ਮਨਾ ਰਹੇ ਹਾਂ ਤਾਂ ਸਾਨੂੰ ਉਨ੍ਹਾਂ ਦੀ ਸਿੱਖਿਆ ਤੋਂ ਪ੍ਰੇਰਣਾ ਲੈ ਕੇ ਸੁਖਦ ਸਮਾਜ ਦੀ ਸਿਰਜਣਾ ਲਈ ਸਾਂਝੇ ਯਤਨ ਕਰਨੇ ਚਾਹੀਦੇ ਹਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ