Home » ਨਵੀਂ ਦਿੱਲੀ » ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਦਬ ਸਤਿਕਾਰ ਵਿਰੁੱਧ ਟਿੱਪਣੀਆਂ ਕਰਨ ਵਾਲਾ ਗੁਰਜੰਟ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਦਬ ਸਤਿਕਾਰ ਵਿਰੁੱਧ ਟਿੱਪਣੀਆਂ ਕਰਨ ਵਾਲਾ ਗੁਰਜੰਟ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ

SHARE ARTICLE

46 Views

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਦਬ ਸਤਿਕਾਰ ਵਿਰੁੱਧ ਟਿੱਪਣੀਆਂ ਕਰਨ ਵਾਲਾ ਗੁਰਜੰਟ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ

 

ਨਵੀਂ ਦਿੱਲੀ, 7 ਫ਼ਰਵਰੀ (ਮਨਪ੍ਰੀਤ ਸਿੰਘ ਖਾਲਸਾ):- ਪਿਛਲੇ ਦਿਨੀਂ ਇੱਕ ਗੁਰਮਤਿ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਦਬ ਅਤੇ ਸਤਿਕਾਰ ਦੇ ਵਿਰੁੱਧ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਬਰਨਾਲਾ ਦੇ ਗੁਰਜੰਟ ਸਿੰਘ ਨੂੰ ਆਪਣਾ ਲਿਖਤੀ ਸਪਸ਼ਟੀਕਰਨ ਦੇਣ ਲਈ ਮਿਤੀ 9 ਫ਼ਰਵਰੀ 2026 ਨੂੰ ਸਵੇਰੇ 10 ਵਜੇ ਤਲਬ ਕੀਤਾ ਗਿਆ ਹੈ। ਗੁਰਜੰਟ ਸਿੰਘ ਨੂੰ ਆਦੇਸ਼ ਕੀਤਾ ਗਿਆ ਹੈ ਕਿ ਉਹ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਦੇਣਗੇ। ਇੱਥੇ ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਕਿਸੇ ਵੀ ਵਿਅਕਤੀ ਨੂੰ ਇਹ ਅਧਿਕਾਰ ਨਹੀਂ ਕਿ ਉਹ ਅਤਿ ਸਤਿਕਾਰਤ ਸਿੱਖ ਗੁਰੂ ਸਾਹਿਬਾਨ ਦੇ ਅਦਬ ਸਤਿਕਾਰ ਦੇ ਵਿਰੁੱਧ ਕੁਝ ਬੋਲੇ ਅਤੇ ਉਨ੍ਹਾਂ ਦੇ ਸਤਿਕਾਰ ਨੂੰ ਨੀਵਾਂ ਕਰਨ ਦੀ ਕੋਸ਼ਿਸ਼ ਕਰੇ। ਅਜਿਹੇ ਵਰਤਾਰੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਮੁੱਚਾ ਖ਼ਾਲਸਾ ਪੰਥ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦਾ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ 13 ਅਪ੍ਰੈਲ ਦਿਨ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਕਲਗੀਧਰ ਸੇਵਕ ਸਭਾ ਕਪੂਰਥਲਾ ਵਿਖੇ ਕਰਵਾਏ ਜਾਣਗੇ ਧਾਰਮਿਕ ਮੁਕਾਬਲੇ ਇਲਾਕੇ ਦੀਆਂ ਸੰਗਤਾਂ ਨੂੰ ਆਪਣੇ ਬੱਚਿਆਂ ਸਮੇਤ ਪਹੁੰਚਣ ਦੀ ਕੀਤੀ ਅਪੀਲ: ਨੌਜਵਾਨ ਸੇਵਕ ਸਭਾ