Home » ਮਾਝਾ » ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੇ ਖਡੂਰ ਸਾਹਿਬ ਵਿਖੇ ਗੁਰੂ ਚਰਨਾਂ ਵਿੱਚ ਹਾਜ਼ਰੀ ਭਰੀ, ਨਿਸ਼ਾਨ-ਏ-ਸਿੱਖੀ ਸੰਸਥਾ ਦੇ ਉਪਰਾਲਿਆਂ ਦੀ ਕੀਤੀ ਸ਼ਲਾਘਾ

ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੇ ਖਡੂਰ ਸਾਹਿਬ ਵਿਖੇ ਗੁਰੂ ਚਰਨਾਂ ਵਿੱਚ ਹਾਜ਼ਰੀ ਭਰੀ, ਨਿਸ਼ਾਨ-ਏ-ਸਿੱਖੀ ਸੰਸਥਾ ਦੇ ਉਪਰਾਲਿਆਂ ਦੀ ਕੀਤੀ ਸ਼ਲਾਘਾ

SHARE ARTICLE

16 Views

ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੇ ਖਡੂਰ ਸਾਹਿਬ ਵਿਖੇ ਗੁਰੂ ਚਰਨਾਂ ਵਿੱਚ ਹਾਜ਼ਰੀ ਭਰੀ, ਨਿਸ਼ਾਨ-ਏ-ਸਿੱਖੀ ਸੰਸਥਾ ਦੇ ਉਪਰਾਲਿਆਂ ਦੀ ਕੀਤੀ ਸ਼ਲਾਘਾ

ਤਰਨ ਤਾਰਨ, 8 ਫਰਵਰੀ :/ਗੁਰਪ੍ਰੀਤ ਸਿੰਘ ਸੈਡੀ

 

ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਅੰਗੀਠਾ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ), ਖਡੂਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਚਰਨਾਂ ਵਿੱਚ ਹਾਜ਼ਰੀ ਭਰੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਪਾਵਨ ਅਵਸਰ ’ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਭੇਟ ਕੀਤਾ ਗਿਆ।

ਇਸ ਉਪਰੰਤ ਰਾਜਪਾਲ ਸ੍ਰੀ ਕਟਾਰੀਆ ਨਿਸ਼ਾਨ-ਏ-ਸਿੱਖੀ ਸੰਸਥਾ, ਖਡੂਰ ਸਾਹਿਬ ਵਿਖੇ ਪਹੁੰਚੇ, ਜਿੱਥੇ ਕਾਰਸੇਵਾ ਵਾਲੇ ਬਾਬਾ ਸੇਵਾ ਸਿੰਘ ਜੀ ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਰਾਜਪਾਲ ਨੇ ਇਥੇ ਯੂ.ਪੀ.ਐਸ.ਸੀ, ਜੇ.ਈ.ਈ ਸਮੇਤ ਹੋਰਨਾਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਮਿਹਨਤ, ਅਨੁਸ਼ਾਸਨ ਅਤੇ ਸੇਵਾ ਭਾਵ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।

ਰਾਜਪਾਲ ਨੇ ਨਿਸ਼ਾਨ-ਏ-ਸਿੱਖੀ ਸੰਸਥਾ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਸੰਸਥਾਵਾਂ ਨੌਜਵਾਨਾਂ ਨੂੰ ਸਹੀ ਸੇਧ ਦੇ ਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਨੇ ਧਾਰਮਿਕ, ਸਮਾਜਿਕ ਅਤੇ ਵਿੱਦਿਅਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਦੀ ਭਲਾਈ ਲਈ ਅੱਗੇ ਆ ਕੇ ਸਾਂਝੇ ਯਤਨ ਕਰਨ।

ਇਸ ਮੌਕੇ ਰਾਜਪਾਲ ਪੰਜਾਬ ਨੇ ਨਿਸ਼ਾਨ-ਏ-ਸਿੱਖੀ ਸੰਸਥਾ ਦੇ ਗਲਿਆਰੇ ਵਿੱਚ ਅੰਬ ਦਾ ਬੂਟਾ ਲਗਾ ਕੇ ਵਾਤਾਵਰਨ ਬਚਾਉਣ ਦਾ ਸੰਦੇਸ਼ ਵੀ ਦਿੱਤਾ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ’ਤੇ ਜ਼ੋਰ ਦਿੱਤਾ।

ਇਸ ਮੌਕੇ ਰਾਜਪਾਲ ਪੰਜਾਬ ਦੇ ਸਕੱਤਰ ਵਿਵੇਕ ਪ੍ਰਤਾਪ ਸਿੰਘ, ਰੈੱਡ ਕਰਾਸ ਸੁਸਾਇਟੀ ਪੰਜਾਬ ਦੇ ਸਕੱਤਰ ਸ੍ਰੀ ਸ਼ਿਵਦੁਲਾਰ ਸਿੰਘ, ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ, ਐਸ.ਐਸ.ਪੀ ਸ੍ਰੀ ਸੁਰੇਂਦਰ ਲਾਂਬਾ, ਐਸ. ਡੀ. ਐੱਮ ਖਡੂਰ ਸਾਹਿਬ ਸ੍ਰੀ ਸੰਜੀਵ ਸ਼ਰਮਾ ਤੋਂ ਇਲਾਵਾ ਹੋਰ ਸ਼ਖਸੀਅਤਾਂ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News