ਨਵੀਂ ਦਿੱਲੀ 9 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਐਸਆਰਬੀ ਵਲੋਂ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਖਾਰਿਜ਼ ਕਰ ਦਿੱਤਾ ਹੈ । ਇਸ ਬਾਰੇ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਕਿਹਾ ਜਿਹੜੀ ਭਾਜਪਾ ਸਰਕਾਰ ਸਿੱਖਾਂ ਨਾਲ ਨੇੜਤਾ ਬਣਾਉਣ ਦੀ ਕੋਸ਼ਿਸ਼ਾਂ ਕਰਣ ਦੇ ਦਾਹਵੇ ਕਰਦੀ ਹੈ ਓਸ ਦੀ ਕਥਨੀ ਅਤੇ ਕਰਣੀ ਵਿਚ ਬਹੁਤ ਫਰਕ ਹੈ ਜਿਸ ਦੀ ਪ੍ਰਤੱਖ ਮਿਸਾਲ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਖਾਰਿਜ਼ ਕਰਣਾ ਹੈ । ਉਨ੍ਹਾਂ ਕਿਹਾ ਜੋ ਕੰਮ ਆਪ ਸਰਕਾਰ ਕਰਦੀ ਆ ਰਹੀ ਸੀ ਹੁਣ ਭਾਜਪਾ ਸਰਕਾਰ ਕਰ ਰਹੀ ਹੈ । ਉਨ੍ਹਾਂ ਭਾਜਪਾ ਦੇ ਸਿੱਖ ਮੰਤਰੀਆਂ ਅਤੇ ਦਿੱਲੀ ਕਮੇਟੀ ਦੇ ਪ੍ਰਬੰਧਕਾਂ ਨੂੰ ਘੇਰਦਿਆਂ ਕਿਹਾ ਕਿ ਤੁਸੀਂ ਜਿਤਨੀ ਮਰਜੀ ਇੰਨ੍ਹਾ ਨਾਲ ਨੇੜਤਾ ਬਣਾ ਲਵੋ ਪਰ ਇੰਨ੍ਹਾ ਦੇ ਫੈਸਲੇ ਸਿੱਖਾਂ ਵਿਰੁੱਧ ਹੀ ਹੁੰਦੇ ਹਨ। ਉਨ੍ਹਾਂ ਕਿਹਾ ਭਾਜਪਾ ਦਾ ਸਿੱਖ ਮੰਤਰੀ ਜੋ ਵੱਡੇ ਵੱਡੇ ਦਾਹਵੇ ਕਰਦਾ ਹੁੰਦਾ ਸੀ ਹੁਣ ਇਸ ਮਾਮਲੇ ਵਿਚ ਆਪਣਾ ਪੱਖ ਰੱਖਣ ਜਿਸ ਨਾਲ ਪੰਥ ਨੂੰ ਪਤਾ ਲਗ ਸਕੇ ਕਿ ਭਾਜਪਾ ਵੀ ਸਿੱਖ ਮਸਲਿਆਂ ਉਪਰ ਆਪ ਦੇ ਰਾਹ ਤੇ ਤੁਰੀ ਹੋਈ ਹੈ ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








