Home » ਮਾਝਾ » ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਬਰਸੀ 28 ਫ਼ਰਵਰੀ ਨੂੰ ਪਿੰਡ ਬ੍ਰਹਮਪੁਰਾ ਵਿਖੇ ਮਨਾਈ ਜਾਵੇਗੀ: ਰਵਿੰਦਰ ਸਿੰਘ ਬ੍ਰਹਮਪੁਰਾ, ਸਤਨਾਮ ਸਿੰਘ ਚੌਹਲਾ ਸਾਹਿਬ

ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਬਰਸੀ 28 ਫ਼ਰਵਰੀ ਨੂੰ ਪਿੰਡ ਬ੍ਰਹਮਪੁਰਾ ਵਿਖੇ ਮਨਾਈ ਜਾਵੇਗੀ: ਰਵਿੰਦਰ ਸਿੰਘ ਬ੍ਰਹਮਪੁਰਾ, ਸਤਨਾਮ ਸਿੰਘ ਚੌਹਲਾ ਸਾਹਿਬ

SHARE ARTICLE

15 Views

ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਬਰਸੀ 28 ਫ਼ਰਵਰੀ ਨੂੰ ਪਿੰਡ ਬ੍ਰਹਮਪੁਰਾ ਵਿਖੇ ਮਨਾਈ ਜਾਵੇਗੀ: ਰਵਿੰਦਰ ਸਿੰਘ ਬ੍ਰਹਮਪੁਰਾ, ਸਤਨਾਮ ਸਿੰਘ ਚੌਹਲਾ ਸਾਹਿਬ

 

ਤਰਨਤਾਰਨ ਤੋਂ ਗੁਰਪ੍ਰੀਤ ਸਿੰਘ ਸੈਡੀ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਤੇ ਮਾਝੇ ਦੇ ਜਰਨੈਲ ਮੰਨੇ ਜਾਣ ਵਾਲੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਬਰਸੀ ਸਮੂਹ ਬ੍ਰਹਮਪੁਰਾ ਪਰਿਵਾਰ ਵੱਲੋਂ 28 ਫ਼ਰਵਰੀ ਦਿਨ ਸ਼ਨੀਵਾਰ ਨੂੰ ਉਹਨਾਂ ਦੇ ਗ੍ਰਹਿ ਪਿੰਡ ਬ੍ਰਹਮਪੁਰਾ, ਹਲਕਾ ਖਡੂਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਜਾਵੇਗੀ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਦੇ ਸਪੁੱਤਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਸਾਬਕਾ ਵਿਧਾਇਕ ਹਲਕਾ ਖਡੂਰ ਸਾਹਿਬ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਦੱਸਿਆ ਕਿ ਇਸ ਮੌਕੇ ‘ਤੇ ਪਾਠ ਦੇ ਭੋਗ ਉਪਰੰਤ ਸ਼ਰਧਾਂਜਲੀ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿੱਚ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸ਼ਖਸ਼ੀਅਤਾਂ ਹਾਜ਼ਰੀ ਭਰਨਗੀਆਂ।

 

ਬ੍ਰਹਮਪੁਰਾ ਤੇ ਸੀਨੀਅਰ ਅਕਾਲੀ ਆਗੂ ਸਤਨਾਮ ਸਿੰਘ ਚੌਹਲਾ ਸਾਹਿਬ ਤੇ ਅਮਰੀਕ ਸਿੰਘ ਸਰਪੰਚ ਚੌਹਲਾ ਸਾਹਿਬ ਨੇ ਕਿਹਾ ਕਿ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਇੱਕ ਬੇਦਾਗ, ਨਿਰਭੀਕ ਅਤੇ ਅਡੋਲ ਸ਼ਖਸ਼ੀਅਤ ਸਨ, ਜਿਨ੍ਹਾਂ ਨੇ ਆਪਣੀ ਪੂਰੀ ਜ਼ਿੰਦਗੀ ਪੰਜਾਬ, ਪੰਥ ਅਤੇ ਲੋਕਾਂ ਦੀ ਸੇਵਾ ਲਈ ਸਮਰਪਿਤ ਕੀਤੀ। ਉਹ ਮਾਝੇ ਦੀ ਸਿਆਸਤ ਵਿੱਚ ਇਕ ਮਜ਼ਬੂਤ ਸਤੰਭ ਸਨ ਅਤੇ ਹਮੇਸ਼ਾਂ ਸਿਧਾਂਤਕ ਰਾਜਨੀਤੀ ਦੇ ਹਾਮੀ ਰਹੇ।

 

ਜਥੇਦਾਰ ਬ੍ਰਹਮਪੁਰਾ ਕਈ ਵਾਰ ਵਿਧਾਇਕ ਰਹੇ ਅਤੇ ਖਡੂਰ ਸਾਹਿਬ ਹਲਕੇ ਦੀ ਨੁਮਾਇੰਦਗੀ ਕਰਦੇ ਹੋਏ ਇਲਾਕੇ ਦੇ ਵਿਕਾਸ ਲਈ ਅਹਿਮ ਯੋਗਦਾਨ ਪਾਇਆ। ਉਹ ਪੰਜਾਬ ਸਰਕਾਰ ਵਿੱਚ ਦੋ ਵਾਰ ਕੈਬਿਨੇਟ ਮੰਤਰੀ ਵਜੋਂ ਵੀ ਸੇਵਾ ਨਿਭਾ ਚੁੱਕੇ ਸਨ। ਇਸ ਤੋਂ ਇਲਾਵਾ ਉਹ ਲੋਕ ਸਭਾ ਦੇ ਮੈਂਬਰ ਵਜੋਂ ਵੀ ਦੇਸ਼ ਦੀ ਸੰਸਦ ਵਿੱਚ ਪੰਜਾਬ ਦੇ ਹੱਕਾਂ ਦੀ ਆਵਾਜ਼ ਬਣੇ। ਲੋਕਾਂ ਨਾਲ ਸਿੱਧੀ ਗੱਲਬਾਤ ਅਤੇ ਸਾਦਗੀਪੂਰਨ ਜੀਵਨ ਸ਼ੈਲੀ ਕਰਕੇ ਉਹ ਹਰ ਵਰਗ ਵਿੱਚ ਲੋਕਪ੍ਰਿਯ ਸਨ।

 

ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਜਥੇਦਾਰ ਸਾਹਿਬ ਦੀ ਕਮੀ ਕਦੇ ਪੂਰੀ ਨਹੀਂ ਹੋ ਸਕਦੀ, ਪਰ ਉਹਨਾਂ ਦੇ ਦੱਸੇ ਰਸਤੇ ‘ਤੇ ਚੱਲ ਕੇ ਹੀ ਅਸਲੀ ਸ਼ਰਧਾਂਜਲੀ ਦਿੱਤੀ ਜਾ ਸਕਦੀ ਹੈ। ਉਹਨਾਂ ਨੇ ਸਮੂਹ ਇਲਾਕਾ ਵਾਸੀਆਂ ਅਤੇ ਪਾਰਟੀ ਵਰਕਰਾਂ ਨੂੰ ਬਰਸੀ ਸਮਾਗਮ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਸਤਨਾਮ ਸਿੰਘ ਚੌਹਲਾ ਸਾਹਿਬ ਤੋਂ ਇਲਾਵਾ ਅਮਰੀਕ ਸਿੰਘ ਸਰਪੰਚ ਚੌਹਲਾ ਸਾਹਿਬ, ਗੁਰਦੇਵ ਸਿੰਘ,ਦਿਲਬਰ ਸਿੰਘ,ਹਰਜਿੰਦਰ ਸਿੰਘ ਬਾਦਸ਼ਾਹ,ਮਾਸਟਰ ਗੁਰਨਾਮ ਸਿੰਘ ਧੁੰਨ,ਮਾਸਟਰ ਦਲਬੀਰ ਸਿੰਘ ਚੰਬਾ,ਸੁਖਜਿੰਦਰ ਸਿੰਘ ਸਾਬਕਾ ਸਰਪੰਚ ਪੱਖੋਪੁਰ,ਜਗਰੂਪ ਸਿੰਘ ਪ੍ਰਧਾਨ ਪੱਖੋਪੁਰ, ਸਾਬਕਾ ਸਰਪੰਚ ਰੱਤੋਕੇ,ਗੁਰਮੀਤ ਸਿੰਘ ਸੈਕਟਰੀ ਰੱਤੋਕੇ, ਮਨਜਿੰਦਰ ਸਿੰਘ ਲਾਟੀ,ਰਣਜੀਤ ਸਿੰਘ ਕਵੀਸ਼ਰ,ਬਲਦੇਵ ਸਿੰਘ ਤੇ ਬਾਕੀ ਹੋਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਹਿਬਾਨ ਮੌਜੂਦ ਸਨ।

 

 

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਭਾਰਤ ਫੇਰੀ ਤੋਂ ਪਹਿਲਾਂ ਰਾਜਧਾਨੀ ਓਟਵਾ ਵਿੱਚ ਸਿੱਖਾਂ ਵਲੋਂ ਭਾਰੀ ਵਿਰੋਧ ਪ੍ਰਦਰਸ਼ਨ 👉 ਮਾਨ ਸਰਕਾਰ ਪੰਜਾਬ ਅੰਦਰ ਝੂਠੇ ਮੁਕਾਬਲੇ ਬਣਾ ਕੇ ਬੇਅੰਤ ਸਿਹੁੰ ਵਾਲਾ ਕਾਲਾ ਦੌਰ ਸਿਰਜ ਰਹੀ ਹੈ, ਇੰਨ੍ਹਾ ਦੇ ਵਿਦੇਸ਼ ਦੌਰੇਆ ਦੌਰਾਨ ਕੀਤਾ ਜਾਏਗਾ ਭਾਰੀ ਵਿਰੋਧ:- ਟੀਮ ਸ਼ਹੀਦ ਨਿੱਝਰ

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸਰਵਿਸ ਤੋਂ ਕੀਤਾ ਰਿਟਾਇਰ 👉 ਐਡਵੋਕੇਟ ਧਾਮੀ ਨੇ ਆਪਣੇ ਕਾਰਜਕਾਲ ਦੌਰਾਨ ਸ਼੍ਰੋਮਣੀ ਕਮੇਟੀ ਦੀਆਂ ਜਾਇਦਾਦਾਂ ਅਤੇ ਜਮ੍ਹਾਂ ਪੂੰਜੀ ਵਿਚ ਵੱਡੇ ਵਾਧੇ ਦੇ ਦਿੱਤੇ ਵੇਰਵੇ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸਰਵਿਸ ਤੋਂ ਕੀਤਾ ਰਿਟਾਇਰ / ਐਡਵੋਕੇਟ ਧਾਮੀ ਨੇ ਆਪਣੇ ਕਾਰਜਕਾਲ ਦੌਰਾਨ ਸ਼੍ਰੋਮਣੀ ਕਮੇਟੀ ਦੀਆਂ ਜਾਇਦਾਦਾਂ ਅਤੇ ਜਮ੍ਹਾਂ ਪੂੰਜੀ ਵਿਚ ਵੱਡੇ ਵਾਧੇ ਦੇ ਦਿੱਤੇ ਵੇਰਵੇ

ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਭਾਰਤ ਫੇਰੀ ਤੋਂ ਪਹਿਲਾਂ ਰਾਜਧਾਨੀ ਓਟਵਾ ਵਿੱਚ ਸਿੱਖਾਂ ਵਲੋਂ ਭਾਰੀ ਵਿਰੋਧ ਪ੍ਰਦਰਸ਼ਨ 👉 ਮਾਨ ਸਰਕਾਰ ਪੰਜਾਬ ਅੰਦਰ ਝੂਠੇ ਮੁਕਾਬਲੇ ਬਣਾ ਕੇ ਬੇਅੰਤ ਸਿਹੁੰ ਵਾਲਾ ਕਾਲਾ ਦੌਰ ਸਿਰਜ ਰਹੀ ਹੈ, ਇੰਨ੍ਹਾ ਦੇ ਵਿਦੇਸ਼ ਦੌਰੇਆ ਦੌਰਾਨ ਕੀਤਾ ਜਾਏਗਾ ਭਾਰੀ ਵਿਰੋਧ:- ਟੀਮ ਸ਼ਹੀਦ ਨਿੱਝਰ

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸਰਵਿਸ ਤੋਂ ਕੀਤਾ ਰਿਟਾਇਰ 👉 ਐਡਵੋਕੇਟ ਧਾਮੀ ਨੇ ਆਪਣੇ ਕਾਰਜਕਾਲ ਦੌਰਾਨ ਸ਼੍ਰੋਮਣੀ ਕਮੇਟੀ ਦੀਆਂ ਜਾਇਦਾਦਾਂ ਅਤੇ ਜਮ੍ਹਾਂ ਪੂੰਜੀ ਵਿਚ ਵੱਡੇ ਵਾਧੇ ਦੇ ਦਿੱਤੇ ਵੇਰਵੇ