Home » ਮਾਝਾ » ਮਾਨਸਿਕ ਸਿਹਤ ਵਿਚ ਇਕ ਕ੍ਰਾਂਤੀ ਹੈ ‘ਟੈਲੀ-ਮਾਨਸ’ – ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਮਾਨਸਿਕ ਸਿਹਤ ਵਿਚ ਇਕ ਕ੍ਰਾਂਤੀ ਹੈ ‘ਟੈਲੀ-ਮਾਨਸ’ – ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

SHARE ARTICLE

88 Views

 

ਮਾਨਸਿਕ ਸਿਹਤ ਵਿਚ ਇਕ ਕ੍ਰਾਂਤੀ ਹੈ ‘ਟੈਲੀ-ਮਾਨਸ’ – ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

 

ਤਰਨ ਤਾਰਨ, 26 ਫਰਵਰੀ -ਗੁਰਪ੍ਰੀਤ ਸਿੰਘ ਸੈਡੀ

ਮਾਨਸਿਕ ਸਿਹਤ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਮਾਨਸਿਕ ਤੰਦਰੁਸਤੀ ਵਿਚ ਵਾਧਾ ਕਰਨ ਲਈ ਭਾਰਤ ਸਰਕਾਰ ਨੇ 10 ਅਕਤੂਬਰ 2022 ਨੂੰ ਟੈਲੀ-ਮਾਨਸ ਪ੍ਰੋਜੈਕਟ ਸ਼ੁਰੂ ਕੀਤਾ ਸੀ। ਟੈਲੀ-ਮਾਨਸ ਇਕ ਟੋਲ ਫਰੀ ਹੈਲਪਲਾਈਨ, ਜੋ ਪੂਰੇ ਭਾਰਤ ਵਿਚ 24 ×7 ਮੁਫ਼ਤ ਮਾਨਸਿਕ ਸਿਹਤ ਸਲਾਹ ਪ੍ਰਦਾਨ ਕਰਦੀ ਹੈ। ਇਹ 20 ਤੋਂ ਵੱਧ ਭਾਸ਼ਾਵਾਂ ਵਿਚ ਉਪਲਬੱਧ ਹੈ। ਉਪਭੋਗਤਾ ਟੋਲ ਫਰੀ ਹੈਲਪਲਾਈਨ ਨੰਬਰ 1800-89-14416 ਜਾਂ 14416 ਰਾਹੀਂ ਟੈਲੀ-ਮਾਨਸ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ। ਇਹ ਜਾਣਕਾਰੀ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦਿੰਦਿਆਂ ਕਿਹਾ ਕਿ ਟੈਲੀ-ਮਾਨਸ ਉਪਭੋਗਤਾ ਘਰ ਬੈਠੇ ਆਪਣੇ ਫੋਨ ‘ਤੇ ਇਸ ਸੇਵਾ ਦਾ ਅਸਾਨੀ ਨਾਲ ਲਾਭ ਉਠਾ ਸਕਦੇ ਹਨ। ਕਾਲਰ/ਮਰੀਜ਼ ਦੀ ਸਾਰੀ ਜਾਣਕਾਰੀ ਗੁਪਤ ਰੱਖੀ ਜਾਂਦੀ ਹੈ। ਟੈਲੀ-ਮਾਨਸ ਦੀ ਆਪਣੀ ਇਕ ਮੋਬਾਈਲ ਐਪ ਹੈ, ਜਿਸ ਵਿਚ ਕਈ ਤਰ੍ਹਾਂ ਦੇ ਮੁੱਦਿਆਂ ਜਿਵੇਂ ਕਿ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਚਿੰਤਾ, ਪ੍ਰੀਖਿਆ, ਤਣਾਅ, ਡਿਪਰੈਸ਼ਨ, ਵਿੱਤੀ ਤਣਾਅ, ਸੰਕਟ ਪ੍ਰਬੰਧਨ ਅਤੇ ਪਰਿਵਾਰਕ ਮੁੱਦਿਆਂ ਬਾਰੇ ਸਲਾਹ-ਮਸ਼ਵਰਾ ਕਾਲ ‘ਤੇ ਪ੍ਰਦਾਨ ਕੀਤਾ ਜਾਂਦਾ ਹੈ। ਟੈਲੀ-ਮਾਨਸ ਪੰਜਾਬ ਇਸ ਸਾਲ 35 ਹਜ਼ਾਰ ਤੋਂ ਵੱਧ ਕਾਲਾਂ ਦੇ ਮੀਲ ਪੱਥਰ ‘ਤੇ ਪਹੁੰਚ ਗਿਆ ਹੈ। ਟੈਲੀ-ਮਾਨਸ ਦੇ ਉਪਭੋਗਤਾ ਆਪਣੀ ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਦੇ ਅਨੁਸਾਰ ਸਲਾਹਕਾਰਾਂ, ਸਮਾਜ ਸੇਵਕਾਂ ਅਤੇ ਮਨੋਵਿਗਿਆਨੀ ਨਾਲ ਜੁੜ ਸਕਦੇ ਹਨ। ਟੈਲੀ-ਮਾਨਸ ਲੋੜ ਪੈਣ *ਤੇ ਵਿਅਕਤੀਗਤ ਤੌਰ ‘ਤੇ ਸੇਵਾਵਾਂ ਵੀ ਪ੍ਰਦਾਨ ਕਰਦਾ ਹੈ। ਇਸ ਵੀਡੀਓ ਕਾਲ ਰਾਹੀਂ ਦਵਾਈ ਬਾਰੇ ਵੀ ਜਾਣਕਾਰੀ ਲਈ ਜਾ ਸਕਦੀ ਹੈ।

—-

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਰਮਨੀ ਦੇ ਗੁਰਦੁਆਰਾ ਪ੍ਰਬੰਧਕਾਂ, ਸਿੱਖ ਪ੍ਰਚਾਰਕਾਂ ਤੇ ਸੁਹਿਰਦ ਸਿੱਖਾਂ ਦੀ ਇਤਿਹਾਸਕ ਪੰਥਕ ਇਕੱਤਰਤਾ ਗੁਰਮਤਿ ਪ੍ਰਚਾਰ, ਨੌਜਵਾਨੀ ਨੂੰ ਸਿੱਖੀ ਨਾਲ ਜੋੜਨ ਅਤੇ ਜਰਮਨੀ ਵਿੱਚ ਸਿੱਖਾਂ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ 31 ਮੈਂਬਰੀ ਕਮੇਟੀ ਦਾ ਗਠਨ