ਸ਼ਹੀਦ ਭਗਤ ਸਿੰਘ ਪ੍ਰੈੱਸ ਐਸੋਸੀਏਸ਼ਨ ਵੱਲੋਂ ਤਰਨ ਤਾਰਨ ਜ਼ਿਲਾ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਹੋਈ ਚੋਣ
ਭਿੱਖੀਵਿੰਡ/ਖਾਲੜਾ11ਜਨਵਰੀ ( ਮਨਪ੍ਰੀਤ ਖਾਲੜਾ) ਸ਼ਹੀਦ ਭਗਤ ਸਿੰਘ ਪ੍ਰੈਸ ਐਸੋਸੀਏਸ਼ਨ ਦੀ ਹਗਾਮੀ ਮੀਟਿੰਗ ਪੱਟੀ ਵਿੱਚ ਚੇਅਰਮੈਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੋਈ ।ਇਸ ਮੌਕੇ ਐਸੋਸੀਏਸ਼ਨ ਦੇ ਚੇਅਰਮੈਨ ਅਮਰਿੰਦਰ ਸਿੰਘ ਨੇ ਪੱਤਰਕਾਰ ਭਾਈਚਾਰੇ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸ਼ਹੀਦ ਭਗਤ ਸਿੰਘ ਪ੍ਰੈਸ ਐਸੋਸੀਏਸ਼ਨ ਪੱਤਰਕਾਰਾ ਨਾਲ ਧੱਕਾ ਹੋਣ ਤੇ ਨਾਲ ਖੜਦੀ ਆਈ ਹੈ ਅਤੇ ਅੱਗੇ ਵੀ ਮੋਢੇ ਨਾਲ ਮੋਢਾ ਜੋੜ ਕੇ ਖੜੀ ਰਹੇਗੀ। ਐਸੋਸੀਏਸ਼ਨ ਦੀਆਂ ਉਪਲਬਧੀਆਂ ਨੂੰ ਦੇਖਦੇ ਹੋਏ ਐਸੋਸੀਏਸ਼ਨ ਵਿੱਚ ਪੱਤਰਕਾਰ ਸ਼ਾਮਿਲ ਹੋਏ ਜ਼ਿਲ੍ਹਾ ਪ੍ਰਧਾਨ ਤਰਨ ਤਾਰਨ ਸਮੇਤ ਹੋਰ ਅਹੁਦਿਆਂ ਦਾ ਵੀ ਐਲਾਨ ਕੀਤਾ ਗਿਆ। ਐਸੋਸੀਏਸ਼ਨ ਦੇ ਚੇਅਰਮੈਨ ਅਮਰਿੰਦਰ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਦਿਲਬਾਗ ਸਿੰਘ ਜੌਹਲ ਵੱਲੋਂ ਐਸੋਸੀਏਸ਼ਨ ਵਿੱਚ ਸ਼ਾਮਿਲ ਹੋਏ ਪੱਤਰਕਾਰਾਂ ਦਾ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਨਵੇਂ ਅਹੁਦੇਦਾਰਾਂ ਵਿਚ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਜੰਡ ਖਾਲੜਾ ਅਤੇ ਚੇਅਰਮੈਨ ਸ਼ਮਸ਼ੇਰ ਸਿੰਘ ਨੂੰ ਬਣਾਇਆ ਗਿਆ ਅਤੇ ਬਾਕੀ ਹੋਰ ਅਹੁਦਿਆਂ ਤੇ ਵੀ ਚੋਣ ਕੀਤੀ ਗਈ ਤਹਿਸੀਲ ਪ੍ਰਧਾਨ ਸਰਬਜੀਤ ਸੋਖੀ, ਵਾਈਸ ਜਿਲਾ ਪ੍ਰਧਾਨ ਲਵਲੀ ਕੁਮਾਰ ਨੂੰ ਨਿਯੁਕਤ ਕੀਤਾ ਗਿਆ ।ਇਸ ਮੌਕੇ ਪ੍ਰੀਤਮ ਦਾਸ, ਜਗਤਾਰ ਸਿੰਘ, ਬੂਟਾ ਸਿੰਘ,ਪਵਨ ਕੁਮਾਰ, ਸਿੰਵ ਕੁਮਾਰ ਪੱਟੀ ,ਮਲਕੀਤ ਸਿੰਘ ਭੈਣੀ, ਬਲਵੀਰ ਸਿੰਘ ਖਾਲਸਾ ਦਿਆਲਪੁਰ, ਦਰਸ਼ਨ ਸਿੰਘ ਮਾਹਣਕੇ, ਬਲਜੀਤ ਸਿੰਘ ਤਲਵੰਡੀ, ਹੈਰੀ ਹਰੀਕੇ, ਸੁਰਿੰਦਰ ਸਿੰਘ ਪੱਟੀ,ਸਤਿੰਦਰ ਸਿੰਘ ਅਟਵਾਲ,ਜਗਜੀਤ ਸਿੰਘ,ਕਪਿਲ ਗਿੱਲ ਆਦਿ ਪੱਤਰਕਾਰ ਹਾਜ਼ਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।