Home » ਮਾਝਾ » ਮੱਧ ਪ੍ਰਦੇਸ਼ ’ਚ ਲੋਕ ਸੇਵਾ ਕਮਿਸ਼ਨ ਵੱਲੋਂ ਲਈ ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਬੱਚੀ ਦੀ ਦਸਤਾਰ ਤੇ ਕਿਰਪਾਨ ਲੁਹਾਉਣਾ ਮੰਦਭਾਗਾ- ਐਡਵੋਕੇਟ ਧਾਮੀ

ਮੱਧ ਪ੍ਰਦੇਸ਼ ’ਚ ਲੋਕ ਸੇਵਾ ਕਮਿਸ਼ਨ ਵੱਲੋਂ ਲਈ ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਬੱਚੀ ਦੀ ਦਸਤਾਰ ਤੇ ਕਿਰਪਾਨ ਲੁਹਾਉਣਾ ਮੰਦਭਾਗਾ- ਐਡਵੋਕੇਟ ਧਾਮੀ

SHARE ARTICLE

10 Views

ਅੰਮ੍ਰਿਤਸਰ, 2 ਮਾਰਚ (ਮਨਪ੍ਰੀਤ ਸਿੰਘ ਖਾਲਸਾ):-
ਮੱਧ ਪ੍ਰਦੇਸ਼ ਦੇ ਰਤਲਾਮ ਵਿਖੇ ਬੀਤੇ ਕੱਲ੍ਹ ਲੋਕ ਸੇਵਾ ਕਮਿਸ਼ਨ ਵੱਲੋਂ ਲਈ ਗਈ ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਸਿੱਖ ਪ੍ਰੀਖਿਆਰਥੀ ਬੱਚੀ ਦੀ ਦਸਤਾਰ ਅਤੇ ਕਿਰਪਾਨ ਲੁਹਾਉਣ ਦੇ ਮਾਮਲੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਧਰਮ ਦੇ ਸਿਧਾਂਤਾਂ ਅਤੇ ਰਵਾਇਤਾਂ ਤੋਂ ਸਾਰੇ ਦੇਸ਼ ਦੇ ਲੋਕ ਚੰਗੀ ਤਰ੍ਹਾਂ ਜਾਣੂ ਹਨ ਅਤੇ ਸਿੱਖ ਕਕਾਰਾਂ ਤੋਂ ਵੀ ਲੋਕਾਂ ਨੂੰ ਕਿਸੇ ਕਿਸਮ ਦੀ ਅਗਿਆਨਤਾ ਨਹੀਂ ਹੈ। ਪ੍ਰੰਤੂ ਇਸ ਦੇ ਬਾਵਜੂਦ ਵੀ ਕਕਾਰਾਂ ’ਤੇ ਸਵਾਲ ਚੁੱਕਣੇ ਦੁਖਦਾਈ ਹਨ। ਬਾਰ-ਬਾਰ ਸਿੱਖ ਬੱਚਿਆਂ ਨੂੰ ਪ੍ਰੀਖਿਆਵਾਂ ਵਿਚ ਕਕਾਰ ਪਹਿਨਣ ਤੋਂ ਰੋਕਣਾ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ ਅਤੇ ਸਿੱਖਾਂ ਨੂੰ ਆਪਣੇ ਹੀ ਦੇਸ਼ ਅੰਦਰ ਬੇਗਾਨਗੀ ਦਾ ਅਹਿਸਾਸ ਕਰਾਉਣ ਵਾਂਗ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਭਾਵੇਂ ਕਿ ਪ੍ਰੀਖਿਆ ਸਟਾਫ਼ ਵੱਲੋਂ ਮੁਆਫ਼ੀ ਮੰਗ ਲਈ ਗਈ ਹੈ, ਪ੍ਰੰਤੂ ਅਜਿਹਾ ਵਾਪਰਨ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਅਜਿਹੀਆਂ ਘਟਨਾਵਾਂ ਪ੍ਰਤੀ ਆਪਣੇ ਜਨਰਲ ਇਜਲਾਸ ਦੌਰਾਨ ਵਿਸ਼ੇਸ਼ ਮਤੇ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜੇ ਜਾਂਦੇ ਹਨ, ਜਿਸ ’ਤੇ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਹਰ ਸੂਬੇ ਦੀ ਸਰਕਾਰ ਨੂੰ ਸਿੱਖਾਂ ਦੇ ਕਕਾਰਾਂ ਅਤੇ ਧਾਰਮਿਕ ਚਿੰਨ੍ਹਾਂ ਬਾਰੇ ਇਹ ਆਦੇਸ਼ ਜਾਰੀ ਕਰੇ ਕਿ ਕਿਸੇ ਵੀ ਪ੍ਰੀਖਿਆ ਦੌਰਾਨ ਸਿੱਖ ਕਕਾਰਾਂ ਦਾ ਸਨਮਾਨ ਬਹਾਲ ਰੱਖਿਆ ਜਾਵੇ ਅਤੇ ਜੇ ਕੋਈ ਇਸ ਦੀ ਉਲੰਘਣਾ ਕਰੇ ਤਾਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਗੁਰੂ ਗੋਬਿੰਦ ਸਿੰਘ ਕਾਨਵੈਂਟ ਸਕੂਲ, ਸੋਹਾਵਾ ਦੇ ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ, ਸਰਹਾਲੀ ਵਿਖੇ ਆਯੋਜਿਤ ਸਾਇੰਸ ਅਤੇ ਕਾਮਰਸ ਸੈਮੀਨਾਰ ਵਿੱਚ ਆਪਣੀ ਪ੍ਰਤਿਭਾ ਅਤੇ ਅਕਾਦਮਿਕ ਉੱਤਮਤਾ ਦਾ ਪ੍ਰਦਰਸ਼ਨ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ।