Home » Blog » ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਐਡਵੋਕੇਟ ਧਾਮੀ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਨਾਨਕਸ਼ਾਹੀ ਸੰਮਤ 558 ਦਾ ਕੈਲੰਡਰ ਕੀਤਾ ਜਾਰੀ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਐਡਵੋਕੇਟ ਧਾਮੀ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਨਾਨਕਸ਼ਾਹੀ ਸੰਮਤ 558 ਦਾ ਕੈਲੰਡਰ ਕੀਤਾ ਜਾਰੀ

SHARE ARTICLE

12 Views

ਨਵੀਂ ਦਿੱਲੀ, 6 ਮਾਰਚ (ਮਨਪ੍ਰੀਤ ਸਿੰਘ ਖਾਲਸਾ):– ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਾਨਕਸ਼ਾਹੀ ਸੰਮਤ 558 (ਸੰਨ 2026-27) ਦਾ ਕੈਲੰਡਰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਜਾਰੀ ਕੀਤਾ। ਇਸ ਵਾਰ ਦਾ ਨਾਨਕਸ਼ਾਹੀ ਕੈਲੰਡਰ ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਅਤੇ ਸ੍ਰੀ ਕੀਰਤਪੁਰ ਸਾਹਿਬ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ ਨੂੰ ਸਮਰਪਿਤ ਕੀਤਾ ਗਿਆ ਹੈ।
ਕੈਲੰਡਰ ਜਾਰੀ ਕਰਨ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਜਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਸਿੱਖਾਂ ਦਾ ਨਵਾਂ ਵਰ੍ਹਾ 1 ਚੇਤ ਤੋਂ ਸ਼ੁਰੂ ਹੁੰਦਾ ਹੈ ਅਤੇ ਇਸ ਦਿਨ ਹਰ ਗੁਰਦੁਆਰਾ ਸਾਹਿਬਾਨ ਅੰਦਰ ਗੁਰਮਤਿ ਸਮਾਗਮ ਕਰਕੇ ਇਸ ਦੀ ਆਰੰਭਤਾ ਕਰਨੀ ਚਾਹੀਦੀ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਸਿੱਖ ਕੌਮ ਨੂੰ ਮਾਣ ਹੈ ਕਿ ਇਸ ਦੀ ਮੌਲਿਕਤਾ ਅਤੇ ਵਿਲੱਖਣਤਾ ਨੂੰ ਦਰਸਾਉਂਦਾ ਆਪਣਾ ਕੈਲੰਡਰ ਹੈ ਅਤੇ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣ ਹਰ ਸਿੱਖ ਦਾ ਫ਼ਰਜ਼ ਹੈ। ਉਨ੍ਹਾਂ ਸਿੱਖ ਜਗਤ ਨੂੰ ਨਾਨਕਸ਼ਾਹੀ ਕੈਲੰਡਰ ਹਰ ਗੁਰੂ-ਘਰ ਅਤੇ ਆਪੋ-ਆਪਣੇ ਘਰਾਂ ਵਿਚ ਲਗਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਸਾਲ ਭਗਤ ਰਵਿਦਾਸ ਜੀ ਦਾ 650 ਸਾਲਾ ਜਨਮ ਦਿਹਾੜਾ ਅਤੇ ਸ੍ਰੀ ਕੀਰਤਪੁਰ ਸਾਹਿਬ ਦਾ 400 ਸਾਲਾ ਸਥਾਪਨਾ ਦਿਵਸ ਕੌਮ ਵੱਲੋਂ ਚੜ੍ਹਦੀ ਕਲਾ ਅਤੇ ਪੰਥਕ ਜਾਹੋ-ਜਲਾਲ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਸ਼ਤਾਬਦੀ ਸਬੰਧੀ ਭਾਈਚਾਰੇ ਨਾਲ ਮਿਲ ਕੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ ਰੇਖਾ ਉਲੀਕੀ ਜਾਵੇਗੀ। ਇਸੇ ਤਰ੍ਹਾਂ ਹੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਨੂੰ ਵੀ ਸਮੂਹ ਸਿੱਖ ਜਥੇਬੰਦੀਆਂ, ਸੰਪ੍ਰਦਾਵਾਂ ਦੇ ਸਹਿਯੋਗ ਨਾਲ ਯਾਦਗਾਰੀ ਬਨਾਉਣ ਵਾਸਤੇ ਕਾਰਜ ਕੀਤਾ ਜਾਵੇਗਾ। ਐਡਵੋਕੇਟ ਧਾਮੀ ਨੇ ਭਾਈ ਤਾਰਾ ਸਿੰਘ ਵਾਂ ਦੇ 300 ਸਾਲਾ ਸ਼ਹੀਦੀ ਸ਼ਤਾਬਦੀ ਬਾਰੇ ਜ਼ਿਕਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ 11 ਤੋਂ 14 ਮਾਰਚ 2026 ਤੱਕ ਪਿੰਡ ਵਾਂ, ਜ਼ਿਲ੍ਹਾ ਤਰਨ ਤਾਰਨ ਵਿਖੇ ਸ਼ਤਾਬਦੀ ਸਮਾਗਮ ਹੋਣਗੇ। ਉਨ੍ਹਾਂ ਜਿਥੇ ਸੰਗਤਾਂ ਨੂੰ ਇਨ੍ਹਾਂ ਸ਼ਤਾਬਦੀ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ, ਉਥੇ ਹੀ ਨਾਨਕਸ਼ਾਹੀ ਸੰਮਤ 558 ਦੀ ਆਰੰਭਤਾ ਮੌਕੇ 13 ਮਾਰਚ ਦੀ ਰਾਤ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋ ਰਹੇ ਗੁਰਮਤਿ ਸਮਾਗਮ ਵਿਚ ਪੁੱਜਣ ਲਈ ਵੀ ਕਿਹਾ। ਐਡਵੋਕੇਟ ਧਾਮੀ ਨੇ ਆਉਣ ਵਾਲੇ ਨਾਨਕਸ਼ਾਹੀ ਸੰਮਤ 558 ਦੀ ਸਿੱਖ ਜਗਤ ਨੂੰ ਵਧਾਈ ਦਿੱਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਸ. ਮੇਜਰ ਸਿੰਘ ਢਿੱਲੋਂ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਸ. ਫੁੰਮਣ ਸਿੰਘ, ਭਾਈ ਅਜੈਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਹਰਪਾਲ ਸਿੰਘ ਜੱਲ੍ਹਾ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਹਰਭਜਨ ਸਿੰਘ ਵਕਤਾ, ਸ. ਮਨਜੀਤ ਸਿੰਘ ਤਲਵੰਡੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੈਨੇਜਰ ਸ. ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਸ. ਗੁਰਵਿੰਦਰ ਸਿੰਘ ਦੇਵੀਦਾਸਪੁਰਾ, ਇੰਚਾਰਜ ਸ. ਰਾਜਵਿੰਦਰ ਸਿੰਘ ਜੋਗਾ, ਸ. ਬਗੀਚਾ ਸਿੰਘ, ਸ. ਮਲਕੀਤ ਸਿੰਘ ਆਦਿ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਿੱਖ ਦੇਸ਼ ਦੀ ਸੁਪਰੀਮ ਕੋਰਟ ਅਤੇ ਪਾਰਲੀਮੈਂਟ ’ਚ ਕਕਾਰ ਧਾਰਣ ਕਰਕੇ ਜਾ ਸਕਦਾ ਫਿਰ ਪ੍ਰੀਖਿਆ ਕੇਂਦਰਾਂ ਵਲੋਂ ਬਚਿਆਂ ਨੂੰ ਕਿਸ ਤਾਕਤ ਅਤੇ ਆਦੇਸ਼ ਦੇ ਨਾਲ ਕਕਾਰ ਉਤਾਰਨ ਨੂੰ ਮਜਬੂਰ ਕੀਤਾ ਜਾਂਦਾ ਹੈ: ਪਰਮਜੀਤ ਸਿੰਘ ਵੀਰਜੀ 👉 ਕਕਾਰ ਅੰਮ੍ਰਿਤਧਾਰੀ ਸਿੱਖ ਪ੍ਰਾਣੀ ਲਈ ਧਾਰਮਿਕ ਵਿਸ਼ਵਾਸ ਦਾ ਪ੍ਰਤੀਕ ਅਤੇ ਸਿੱਖ ਦੀ ਰੋਜ਼ਾਨਾ ਜਿੰਦਗੀ ਦਾ ਹਨ ਅਨਖਿੜਵਾਂ ਅੰਗ

ਪੰਜਾਬ ਅੰਦਰ ਮੁੜ 90 ਦੇ ਦਹਾਕੇ ਵਾਂਗ ਜ਼ੁਲਮ, ਮਨੁੱਖੀ ਅਧਿਕਾਰਾਂ ਦਾ ਘਾਣ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤਾ ਜਾ ਰਿਹਾ ਵਿਵਹਾਰ ਚਿੰਤਾਜਨਕ: ਪੰਥਕ ਜਥੇਬੰਦੀਆਂ ਜਰਮਨੀ 👉 ਝੂਠੇ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਰਣਜੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਹਮਦਰਦੀ ਦਾ ਇਜ਼ਹਾਰ