Home » ਨਵੀਂ ਦਿੱਲੀ » ਸਿੱਖ ਦੇਸ਼ ਦੀ ਸੁਪਰੀਮ ਕੋਰਟ ਅਤੇ ਪਾਰਲੀਮੈਂਟ ’ਚ ਕਕਾਰ ਧਾਰਣ ਕਰਕੇ ਜਾ ਸਕਦਾ ਫਿਰ ਪ੍ਰੀਖਿਆ ਕੇਂਦਰਾਂ ਵਲੋਂ ਬਚਿਆਂ ਨੂੰ ਕਿਸ ਤਾਕਤ ਅਤੇ ਆਦੇਸ਼ ਦੇ ਨਾਲ ਕਕਾਰ ਉਤਾਰਨ ਨੂੰ ਮਜਬੂਰ ਕੀਤਾ ਜਾਂਦਾ ਹੈ: ਪਰਮਜੀਤ ਸਿੰਘ ਵੀਰਜੀ 👉 ਕਕਾਰ ਅੰਮ੍ਰਿਤਧਾਰੀ ਸਿੱਖ ਪ੍ਰਾਣੀ ਲਈ ਧਾਰਮਿਕ ਵਿਸ਼ਵਾਸ ਦਾ ਪ੍ਰਤੀਕ ਅਤੇ ਸਿੱਖ ਦੀ ਰੋਜ਼ਾਨਾ ਜਿੰਦਗੀ ਦਾ ਹਨ ਅਨਖਿੜਵਾਂ ਅੰਗ

ਸਿੱਖ ਦੇਸ਼ ਦੀ ਸੁਪਰੀਮ ਕੋਰਟ ਅਤੇ ਪਾਰਲੀਮੈਂਟ ’ਚ ਕਕਾਰ ਧਾਰਣ ਕਰਕੇ ਜਾ ਸਕਦਾ ਫਿਰ ਪ੍ਰੀਖਿਆ ਕੇਂਦਰਾਂ ਵਲੋਂ ਬਚਿਆਂ ਨੂੰ ਕਿਸ ਤਾਕਤ ਅਤੇ ਆਦੇਸ਼ ਦੇ ਨਾਲ ਕਕਾਰ ਉਤਾਰਨ ਨੂੰ ਮਜਬੂਰ ਕੀਤਾ ਜਾਂਦਾ ਹੈ: ਪਰਮਜੀਤ ਸਿੰਘ ਵੀਰਜੀ 👉 ਕਕਾਰ ਅੰਮ੍ਰਿਤਧਾਰੀ ਸਿੱਖ ਪ੍ਰਾਣੀ ਲਈ ਧਾਰਮਿਕ ਵਿਸ਼ਵਾਸ ਦਾ ਪ੍ਰਤੀਕ ਅਤੇ ਸਿੱਖ ਦੀ ਰੋਜ਼ਾਨਾ ਜਿੰਦਗੀ ਦਾ ਹਨ ਅਨਖਿੜਵਾਂ ਅੰਗ

SHARE ARTICLE

14 Views

ਨਵੀਂ ਦਿੱਲੀ 6 ਮਾਰਚ (ਮਨਪ੍ਰੀਤ ਸਿੰਘ ਖਾਲਸਾ):-ਦੇਸ਼ ਅੰਦਰ ਅੰਮ੍ਰਿਤਧਾਰੀ ਸਿੱਖ ਬੱਚਿਆਂ ਨੂੰ ਇਮਤਿਹਾਨ ਦੇਣ ਮੌਕੇ ‘ਤੇ ਧਾਰਮਿਕ ਚਿੰਨ੍ਹ ਉਤਾਰਨ ਲਈ ਮਜਬੂਰ ਕਰਨਾ ਉਹਨਾਂ ਦੇ ਮਨੋਬਲ ਨੂੰ ਸੱਟ ਮਾਰਨ ਦੇ ਮਾਨਸਿਕ ਤੌਰ ਤੇ ਕਮਜ਼ੋਰ ਕਰਣ ਦੇ ਬਰਾਬਰ ਹੈ। ਭਾਰਤੀ ਸੰਵਿਧਾਨ ਦੇ ਆਰਟੀਕਲ 25ਏ ਦੇ ਤਹਿਤ ਸਿੱਖਾਂ ਨੂੰ ਕਕਾਰ ਧਾਰਨ ਕਰਨ ਦੇ ਮਿਲੇ ਅਧਿਕਾਰਾਂ ਦੀ ਉਲੰਘਣਾ ਕਰਨ ਦਾ ਦੋਸ਼ ਲਾਉਦਿਆਂ ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਮੁੱਖੀ ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਕਿਹਾ ਕਿ ਕਕਾਰ ਅੰਮ੍ਰਿਤਧਾਰੀ ਹਰ ਸਿੱਖ ਪ੍ਰਾਣੀ ਲਈ ਧਾਰਮਿਕ ਵਿਸ਼ਵਾਸ ਦਾ ਪ੍ਰਤੀਕ ਹੈ ਅਤੇ ਸਿੱਖ ਦੀ ਰੋਜ਼ਾਨਾ ਜਿੰਦਗੀ ਦਾ ਅਨਖਿੜਵਾਂ ਅੰਗ ਹੈ। ਵੀਰਜੀ ਨੇ ਸਵਾਲ ਕੀਤਾ ਕਿ ਅਗਰ ਕਕਾਰ ਧਾਰਨ ਕਰਕੇ ਸਿੱਖ ਨੂੰ ਦੇਸ਼ ਦੀ ਸੁਪਰੀਮ ਕੋਰਟ ਅਤੇ ਪਾਰਲੀਮੈਂਟ ’ਚ ਜਾਉਣ ਦੀ ਸੰਵਿਧਾਨ ਆਗਿਆ ਦਿੰਦਾ ਹੈ ਤਾਂ ਫਿਰ ਪ੍ਰੀਖਿਆ ਕੇਂਦਰਾਂ ਵਲੋਂ ਕਿਸ ਤਾਕਤ ਅਤੇ ਆਦੇਸ਼ ਦੇ ਨਾਲ ਸੁਰੱਖਿਆ ਦੇ ਨਾਮ ਤੇ ਕਕਾਰ ਉਤਾਰਨ ਨੂੰ ਮਜਬੂਰ ਕੀਤਾ ਜਾਂਦਾ ਹੈ। ਉਨ੍ਹਾਂ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਬੰਧਕਾਂ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਇੰਨ੍ਹਾ ਵਲੋਂ ਕੀਤੇ ਜਾਂਦੇ ਦਾਹਵੇ ਕਿ ਬੱਚਿਆਂ ਨੂੰ ਪ੍ਰੀਖਿਆ ਦੌਰਾਨ ਕਕਾਰਾਂ ਨੂੰ ਲੈਕੇ ਕਿਸੇ ਪ੍ਰਕਾਰ ਤੰਗ ਪ੍ਰੇਸ਼ਾਨ ਨਹੀਂ ਕੀਤਾ ਜਾਏਗਾ ਖੋਖਲੇ ਸਾਬਿਤ ਹੋ ਰਹੇ ਹਨ ਅਤੇ ਕੇਂਦਰ ਨਾਲ ਨੇੜਤਾ ਦਸਣ ਦੇ ਬਾਵਜੂਦ ਪ੍ਰੀਖਿਆ ਕੇਂਦਰਾਂ ਨੂੰ ਕਕਾਰਾਂ ਸੰਬੰਧੀ ਨੋਟੀਫਿਕੇਸ਼ਨ ਜਾਰੀ ਨਾ ਕਰਵਾ ਪਾਣਾ ਇੰਨ੍ਹਾ ਦੀ ਨਾਕਾਬਲੀਅਤ ਜਗਜ਼ਾਹਿਰ ਹੁੰਦੀ ਹੈ । ਉਨ੍ਹਾਂ ਕਿਹਾ ਦਿੱਲੀ ਕਮੇਟੀ ਪ੍ਰਬੰਧਕ ਸਿੱਖਾਂ ਦੇ ਮਾਨ-ਸਨਮਾਨ ਪ੍ਰਤੀ ਗੈਰ ਸੰਜੀਦਾ ਹਨ, ਤਾਂ ਹੀ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਉਨ੍ਹਾਂ ਵਲੋਂ ਕੇਂਦਰ ਰਾਹੀਂ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਨਹੀਂ ਕਰਵਾਏ ਗਏ ਹਨ । ਅੰਤ ਵਿਚ ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਅਤਿ ਗੰਭੀਰ ਮਾਮਲੇ ਲਈ ਤੁਰੰਤ ਇਕ ਨਵਾਂ ਗਜ਼ਟ ਨੋਟੀਫਿਕੇਸ਼ਨ ਜਾਰੀ ਕੀਤਾ ਜਾਣਾ ਚਾਹੀਦਾ ਹੈ ਜਿਸ ਨਾਲ ਦੇਸ਼ ਦੇ ਕਿਸੇ ਵੀ ਸੂਬੇ ਵਿੱਚ ਸਿੱਖਾਂ ਦੀ ਮਰਿਆਦਾ ਨਾਲ ਖਿਲਵਾੜ ਨਾ ਹੋ ਸਕੇ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਿੱਖ ਦੇਸ਼ ਦੀ ਸੁਪਰੀਮ ਕੋਰਟ ਅਤੇ ਪਾਰਲੀਮੈਂਟ ’ਚ ਕਕਾਰ ਧਾਰਣ ਕਰਕੇ ਜਾ ਸਕਦਾ ਫਿਰ ਪ੍ਰੀਖਿਆ ਕੇਂਦਰਾਂ ਵਲੋਂ ਬਚਿਆਂ ਨੂੰ ਕਿਸ ਤਾਕਤ ਅਤੇ ਆਦੇਸ਼ ਦੇ ਨਾਲ ਕਕਾਰ ਉਤਾਰਨ ਨੂੰ ਮਜਬੂਰ ਕੀਤਾ ਜਾਂਦਾ ਹੈ: ਪਰਮਜੀਤ ਸਿੰਘ ਵੀਰਜੀ 👉 ਕਕਾਰ ਅੰਮ੍ਰਿਤਧਾਰੀ ਸਿੱਖ ਪ੍ਰਾਣੀ ਲਈ ਧਾਰਮਿਕ ਵਿਸ਼ਵਾਸ ਦਾ ਪ੍ਰਤੀਕ ਅਤੇ ਸਿੱਖ ਦੀ ਰੋਜ਼ਾਨਾ ਜਿੰਦਗੀ ਦਾ ਹਨ ਅਨਖਿੜਵਾਂ ਅੰਗ

ਪੰਜਾਬ ਅੰਦਰ ਮੁੜ 90 ਦੇ ਦਹਾਕੇ ਵਾਂਗ ਜ਼ੁਲਮ, ਮਨੁੱਖੀ ਅਧਿਕਾਰਾਂ ਦਾ ਘਾਣ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤਾ ਜਾ ਰਿਹਾ ਵਿਵਹਾਰ ਚਿੰਤਾਜਨਕ: ਪੰਥਕ ਜਥੇਬੰਦੀਆਂ ਜਰਮਨੀ 👉 ਝੂਠੇ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਰਣਜੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਹਮਦਰਦੀ ਦਾ ਇਜ਼ਹਾਰ