Home » ਮਾਝਾ » ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ 13 ਅਪ੍ਰੈਲ ਦਿਨ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਕਲਗੀਧਰ ਸੇਵਕ ਸਭਾ ਕਪੂਰਥਲਾ ਵਿਖੇ ਕਰਵਾਏ ਜਾਣਗੇ ਧਾਰਮਿਕ ਮੁਕਾਬਲੇ ਇਲਾਕੇ ਦੀਆਂ ਸੰਗਤਾਂ ਨੂੰ ਆਪਣੇ ਬੱਚਿਆਂ ਸਮੇਤ ਪਹੁੰਚਣ ਦੀ ਕੀਤੀ ਅਪੀਲ: ਨੌਜਵਾਨ ਸੇਵਕ ਸਭਾ

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ 13 ਅਪ੍ਰੈਲ ਦਿਨ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਕਲਗੀਧਰ ਸੇਵਕ ਸਭਾ ਕਪੂਰਥਲਾ ਵਿਖੇ ਕਰਵਾਏ ਜਾਣਗੇ ਧਾਰਮਿਕ ਮੁਕਾਬਲੇ ਇਲਾਕੇ ਦੀਆਂ ਸੰਗਤਾਂ ਨੂੰ ਆਪਣੇ ਬੱਚਿਆਂ ਸਮੇਤ ਪਹੁੰਚਣ ਦੀ ਕੀਤੀ ਅਪੀਲ: ਨੌਜਵਾਨ ਸੇਵਕ ਸਭਾ

SHARE ARTICLE

11 Views

ਤਰਨ ਤਾਰਨ 10 ਮਾਰਚ (ਖਿੜਿਆ ਪੰਜਾਬ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਖਾਲਸਾ ਸਾਜਨਾ ਦਿਵਸ ਅਤੇ ਵਿਸ਼ਵ ਦਸਤਾਰ ਦਿਵਸ ਨੂੰ ਸਮਰਪਿਤ, ਗੁਰਦੁਆਰਾ ਪ੍ਰਬੰਧਕ ਕਮੇਟੀ, ਨੌਜਵਾਨ ਸੇਵਕ ਸਭਾ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ 13 ਅਪ੍ਰੈਲ ਦਿਨ ਸੋਮਵਾਰ ਨੂੰ ਗੁਰਦੁਆਰਾ ਸਾਹਿਬ ਸ੍ਰੀ ਕਲਗੀਧਰ ਸੇਵਕ ਸਭਾ ਨੇੜੇ ਦੇਵੀ ਤਲਾਬ ਕਪੂਰਥਲਾ ਵਿਖੇ ਬੱਚਿਆਂ ਦੀ ਦਸਤਾਰ ਦੁਮਾਲਾ, ਸਵਾਲ ਜਵਾਬ ਅਤੇ ਪੇਂਟਿੰਗ ਮੁਕਾਬਲੇ ਸਵੇਰੇ 9-00 ਵਜੇ ਤੋਂ ਦੁਪਹਿਰ 1-00 ਵਜੇ ਤੱਕ ਕਰਵਾਏ ਜਾ ਰਹੇ ਹਨ। ਇਨ੍ਹਾਂ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਗੁਰਦੁਆਰਾ ਸ੍ਰੀ ਸਾਹਿਬ ਕਲਗੀਧਰ ਸੇਵਕ ਸਭਾ ਕਪੂਰਥਲਾ ਵਿਖੇ ਮੀਟਿੰਗ ਕਰਨ ਤੋਂ ਬਾਅਦ ਪ੍ਰੈਸ ਨਾਲ ਗੱਲਬਾਤ ਦੌਰਾਨ ਡਾਕਟਰ ਪਰਮਜੀਤ ਸਿੰਘ ਮਾਨਸਾ ਸਕੱਤਰ ਗਲੋਬਲ ਸਿੱਖ ਵਿਚਾਰ ਮੰਚ ਸੁਲਤਾਨਪੁਰ ਲੋਧੀ , ਭਾਈ ਜਗਜੀਤ ਸਿੰਘ ਅਹਿਮਦਪੁਰ ਸਿੱਖ ਪ੍ਰਚਾਰਕ ਸੁਸਾਇਟੀ , ਨੌਜਵਾਨ ਸੇਵਕ ਸਭਾ ਦੇ ਪ੍ਰਧਾਨ ਭਾਈ ਸੁਖਰਾਜ ਸਿੰਘ,ਭਾਈ ਗੁਰਪ੍ਰੀਤ ਸਿੰਘ ਸੋਨਾ, ਭਾਈ ਮਨਮੋਹਨ ਸਿੰਘ ਸੈਕਟਰੀ, ਭਾਈ ਪ੍ਰੀਤਪਾਲ ਸਿੰਘ ਸੋਨੂੰ ਗੁਰੂ ਰਾਮਦਾਸ ਸੇਵਾ ਸੁਸਾਇਟੀ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਪ੍ਰਿੰਸੀਪਲ ਕੇਵਲ ਸਿੰਘ ਅਤੇ ਸੈਕਟਰੀ ਮਾਸਟਰ ਗੁਰਵਿੰਦਰ ਸਿੰਘ ਨੇ ਕੀਤਾ। ਉਨਾਂ ਕਿਹਾ ਕਿ ਸਮਾਜ ਵਿੱਚ ਜਿਸ ਤਰੀਕੇ ਨਾਲ ਬੱਚੇ ਨੈਤਿਕ ਕਦਰਾਂ ਕੀਮਤਾਂ ਤੋਂ ਦੂਰ ਹੁੰਦੇ ਜਾ ਰਹੇ ਹਨ ਉਹ ਅਤਿ ਚਿੰਤਾ ਦਾ ਵਿਸ਼ਾ ਹੈ। ਇਹਨਾਂ ਹਾਲਾਤਾਂ ਵਿੱਚ ਸਾਡਾ ਸਭਨਾਂ ਦਾ ਫਰਜ਼ ਬਣਦਾ ਹੈ ਕਿ ਅਸੀਂ ਰਲ ਮਿਲ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਵਾਲਾ ਸਮਾਜ ਸਿਰਜਣ ਲਈ ਸਿਰ ਜੋੜ ਕੇ ਯਤਨ ਕਰੀਏ। ਉਹਨਾਂ ਕਿਹਾ ਕਿ ਇਹਨਾਂ ਮੁਕਾਬਲਿਆਂ ਵਿੱਚ ਦਸਤਾਰ ਦੁਮਾਲਾ ਵਿੱਚ ਚੌਥੀ ਤੋਂ ਬਾਹਰਵੀਂ ਜਮਾਤ ਤੱਕ ਦੇ ਲੜਕੇ ਲੜਕੀਆਂ, ਸਵਾਲ ਜਵਾਬ ਮੁਕਾਬਲੇ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਅਤੇ ਪੇਂਟਿੰਗ ਮੁਕਾਬਲੇ ਵਿੱਚ ਛੇਵੀਂ ਤੋਂ ਅੱਠਵੀਂ ਜਮਾਤ ਦੀ ਵਿਦਿਆਰਥੀ ਭਾਗ ਲੈ ਸਕਦੇ ਹਨ। ਹਰੇਕ ਮੁਕਾਬਲੇ ਵਿੱਚ ਜੇਤੂ ਬੱਚਿਆਂ ਨੂੰ ਪ੍ਰਭਾਵਸ਼ਾਲੀ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਸੋ ਉਹਨਾਂ ਨੇ ਇਲਾਕੇ ਦੀਆਂ ਸੰਗਤਾਂ ਨੂੰ ਜਿੱਥੇ ਵੱਧ ਤੋਂ ਵੱਧ ਆਪਣੇ ਬੱਚਿਆਂ ਨੂੰ ਲੈ ਕੇ ਗੁਰਦੁਆਰਾ ਸਾਹਿਬ ਵੀ ਠੀਕ ਸਮੇਂ ਸਿਰ ਪਹੁੰਚਣ ਦੀ ਬੇਨਤੀ ਕੀਤੀ ਉਥੇ ਨਾਲ ਹੀ ਹਰੇਕ ਪ੍ਰਕਾਰ ਤੋਂ ਤਨ ਮਨ ਧਨ ਨਾਲ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ। ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ , ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ ਅਤੇ ਖਜਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ ਨੇ ਮੀਟਿੰਗ ਇਹਨਾਂ ਮੁਕਾਬਲਿਆਂ ਨੂੰ ਸਹਿਯੋਗ ਦੇਣ ਵਾਲੀ ਗੁਰਦੁਆਰਾ ਪ੍ਰਬੰਧਕ ਕਮੇਟੀ, ਨੌਜਵਾਨ ਸੇਵਕ ਸਭਾ, ਗਲੋਬਲ ਸਿੱਖ ਵਿਚਾਰ ਮੰਚ, ਗੁਰੂ ਰਾਮਦਾਸ ਸੇਵਾ ਸੁਸਾਇਟੀ, ਅਤੇ ਸਿੱਖ ਪ੍ਰਚਾਰਕ ਸਾਹਿਬਾਨ ਦਾ ਧੰਨਵਾਦ ਕਰਦੇ ਹਾਂ ਪ੍ਰੋਗਰਾਮ ਨੂੰ ਸਫਲ ਬਣਾਉਣ ਦੇ ਲਈ ਬੇਨਤੀ ਕੀਤੀ। ਇਸ ਮੌਕੇ ਭਾਈ ਸੁਖਦੇਵ ਸਿੰਘ ਮੁਸਾਫ਼ਿਰ ਪ੍ਰਚਾਰਕ ਦਸਤਾਰ ਕੋਆਰਡੀਨੇਟਰ ਹਰਜੀਤ ਸਿੰਘ ਲਹਿਰੀ, ਭਾਈ ਹਰਪ੍ਰੀਤ ਸਿੰਘ ਪੱਟੀ, ਭਾਈ ਅਕਾਸ਼ਦੀਪ ਸਿੰਘ, ਭਾਈ ਗੁਰਪ੍ਰੀਤ ਸਿੰਘ ਬਟਾਲਾ, ਭਾਈ ਵਜ਼ੀਰ ਸਿੰਘ ਆਸਲ, ਭਾਈ ਹਰਮਨਪ੍ਰੀਤ ਸਿੰਘ ਭਿੱਖੀਵਿੰਡ, ਭਾਈ ਮਨਦੀਪ ਸਿੰਘ ਘੋਲੀਆਂ ਕਲਾਂ, ਭਾਈ ਸਾਜਨ ਪ੍ਰੀਤ ਸਿੰਘ, ਭਾਈ ਸੁਖਵਿੰਦਰ ਸਿੰਘ ਖਾਲੜਾ, ਹੁਸਨ ਦੀਪ ਸਿੰਘ, ਸੁਖਮਨਦੀਪ ਸਿੰਘ ਭਿੱਖੀਵਿੰਡ, ਗਗਨਦੀਪ ਸਿੰਘ ਭਿੱਖੀਵਿੰਡ, ਰਣਬੀਰ ਸਿੰਘ ਵੀਰਮ, ਨਿੰਦਰਪਾਲ ਸਿੰਘ ਮੱਖੂ, ਜਗਦੀਪ ਸਿੰਘ, ਗੁਰਚਰਨ ਸਿੰਘ ਫੌਜੀ ਆਦਿ ਹਾਜਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ 13 ਅਪ੍ਰੈਲ ਦਿਨ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਕਲਗੀਧਰ ਸੇਵਕ ਸਭਾ ਕਪੂਰਥਲਾ ਵਿਖੇ ਕਰਵਾਏ ਜਾਣਗੇ ਧਾਰਮਿਕ ਮੁਕਾਬਲੇ ਇਲਾਕੇ ਦੀਆਂ ਸੰਗਤਾਂ ਨੂੰ ਆਪਣੇ ਬੱਚਿਆਂ ਸਮੇਤ ਪਹੁੰਚਣ ਦੀ ਕੀਤੀ ਅਪੀਲ: ਨੌਜਵਾਨ ਸੇਵਕ ਸਭਾ