Home » ਮਾਝਾ » 300 ਸਾਲਾ ਸ਼ਹੀਦੀ ਸ਼ਤਾਬਦੀ ਨਗਰ ‘ਵਾਂ’ ਤਰਨ ਤਾਰਨ ਵਿਖੇ ਮਿਤੀ 11 ਤੋਂ 14 ਮਾਰਚ 2026 ਤੱਕ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਈ ਜਾ ਰਹੀ ਹੈ।

300 ਸਾਲਾ ਸ਼ਹੀਦੀ ਸ਼ਤਾਬਦੀ ਨਗਰ ‘ਵਾਂ’ ਤਰਨ ਤਾਰਨ ਵਿਖੇ ਮਿਤੀ 11 ਤੋਂ 14 ਮਾਰਚ 2026 ਤੱਕ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਈ ਜਾ ਰਹੀ ਹੈ।

SHARE ARTICLE

18 Views

Okਖਾਲੜਾ 12 ਮਾਰਚ (ਗੁਰਪ੍ਰੀਤ ਸਿੰਘ ਸ਼ੈਡੀ) ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵੱਲੋਂ ਸ਼ਹੀਦ ਭਾਈ ਤਾਰਾ ਸਿੰਘ ਜੀ ਅਤੇ ਸਾਥੀ ਸਿੰਘਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨਗਰ ‘ਵਾਂ’ ਤਰਨ ਤਾਰਨ ਵਿਖੇ ਮਿਤੀ 11 ਤੋਂ 14 ਮਾਰਚ 2026 ਤੱਕ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਈ ਜਾ ਰਹੀ ਹੈ। 300 ਸਾਲਾ ਸ਼ਹੀਦੀ ਸ਼ਤਾਬਦੀ ਦੇ ਸੰਬੰਧ ਵਿੱਚ ਅੱਜ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ‘ਵਾਂ’ ਵਿਖੇ ਧਾਰਮਿਕ ਦੀਵਾਨ ਚੱਲ ਰਹੇ ਹਨ ਜਿਸ ਵਿੱਚ ਪੰਥ ਪ੍ਰਸਿੱਧ ਕਥਾਵਾਚਕ, ਢਾਡੀ ਸਾਹਿਬਾਨ ਅਤੇ ਕਵੀਸ਼ਰ ਸਾਹਿਬਾਨ ਸੰਗਤ ਨੂੰ ਗੁਰੂ ਜੱਸ ਸੁਣਾ ਕੇ ਨਿਹਾਲ ਕਰ ਰਹੇ ਹਨ। ਇਨ੍ਹਾਂ ਸਮਾਗਮਾਂ ਮੌਕੇ ਪੰਥ ਪ੍ਰਸਿੱਧ ਸ਼ਖ਼ਸੀਅਤਾਂ ਅਤੇ ਸੰਗਤ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰ ਰਹੀ ਹੈ। ਸ਼ਤਾਬਦੀ ਸਮਾਗਮਾਂ ਨੂੰ ਮੁੱਖ ਰੱਖਦਿਆਂ ਹੋਇਆਂ ਇਸ ਸਬੰਧ ਵਿੱਚ ਅੱਜ ਗੁਰਦੂਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਵੀ ਆਰੰਭ ਹੋ ਚੁੱਕੇ ਹਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News