Home » ਮਾਝਾ » 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼ਹੀਦ ਭਾਈ ਸੂਰਾ ਸਿੰਘ ਜੀ ਦੀ ਯਾਦ ਵਿੱਚ ਗੁਰਦੁਆਰਾ ਪਹਿਲੀ ਪਾਤਸ਼ਾਹੀ ਖਾਲੜਾ ਤੋਂ ਨਗਰ ਕੀਰਤਨ ਪਿੰਡ ਵਾਂ ਵਿਖੇ ਪਹੁੰਚਿਆ।

300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼ਹੀਦ ਭਾਈ ਸੂਰਾ ਸਿੰਘ ਜੀ ਦੀ ਯਾਦ ਵਿੱਚ ਗੁਰਦੁਆਰਾ ਪਹਿਲੀ ਪਾਤਸ਼ਾਹੀ ਖਾਲੜਾ ਤੋਂ ਨਗਰ ਕੀਰਤਨ ਪਿੰਡ ਵਾਂ ਵਿਖੇ ਪਹੁੰਚਿਆ।

SHARE ARTICLE

25 Views

ਖਾਲੜਾ,12 ਮਾਰਚ (ਗੁਰਪ੍ਰੀਤ ਸਿੰਘ ਸ਼ੈਡੀ) ਅਠਾਰਵੀਂ ਸਦੀ ਵਿੱਚ ਮੁਗਲਾਂ ਨਾਲ ਲੋਹਾ ਲੈਂਦਿਆਂ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਨਾਲ ਸ਼ਹੀਦੀਆਂ ਪਾਉਣ ਵਾਲੇ ਮਹਾਨ ਸੂਰਮੇਂ ਭਾਈ ਸੂਰਾ ਸਿੰਘ ਜੀ ਸ਼ਹੀਦ ਖਾਲੜਾ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਖਾਲਸਾ ਮਾਰਚ ਕੱਢਿਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਖਾਲਸਾ ਮਾਰਚ ਗੁਰਦੁਆਰਾ ਚਰਨ ਛੋਹ ਪ੍ਰਾਪਤ ਪਹਿਲੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਕਸਬਾ ਖਾਲੜਾ ਤੋਂ ਆਰੰਭ ਹੋ ਕੇ ਪਿੰਡ ਦੋਦੇ ,ਕਲਸੀਆਂ ,ਡਲੀਰੀ, ਮਾੜੀ ਮੇਘਾ ਅਤੇ ਮਾੜੀ ਕੰਬੋਕੇ ਹੁੰਦਾ ਹੋਇਆ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਸੰਪੂਰਨ ਹੋਇਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੁਗਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖ ਕੌਮ ਦੀ ਸ਼ਾਨ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਤੇ ਉਹਨਾਂ ਦੇ ਸਾਥੀਆਂ ਦੀ ਯਾਦ ਵਿੱਚ ਸ਼੍ਰੋਮਣੀ ਗੁਰਦੁਆਰਾ ਪਰਬੰਧਕ ਕਮੇਟੀ ਵੱਲੋਂ ਸਮੂਹ ਇਲਾਕੇ ਦੀ ਸੰਗਤ ਦੇ ਸਹਿਯੋਗ ਸਦਕਾ ਮਨਾਈ ਜਾ ਰਹੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਮੁੱਖ ਰੱਖਦੇ ਹੋਏ ਅੱਜ ਖਾਲਸਾ ਮਾਰਚ ਸਜਾਇਆ ਗਿਆ ਹੈ ਜੋ ਕਸਬਾ ਖਾਲੜਾ ਤੋਂ ਆਰੰਭ ਹੋ ਕੇ ਪਿੰਡ ਵਾਂ ਵਿਖੇ ਸੰਪੂਰਨ ਹੋਵੇਗਾ। ਇਸ ਮੌਕੇ ਭਾਈ ਲਖਵਿੰਦਰ ਸਿੰਘ ਦਰਦੀ ਦੇ ਜਥੇ ਵੱਲੋਂ ਸਿੱਖ ਕੌਮ ਦਾ ਮਾਣ ਮੱਤਾ ਇਤਿਹਾਸ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ ਗਿਆ। ਵੱਖ ਵੱਖ ਪਿੰਡਾਂ ਵਿੱਚ ਨਗਰ ਕੀਰਤਨ ਨੂੰ ਮੁੱਖ ਰੱਖਦਿਆਂ ਵੱਖ ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ ਸਨ ਜੋ ਅਤੁੱਟ ਵਰਤੇ। ਇਸ ਮੌਕੇ ਗੁਰਦੁਆਰਾ ਪਹਿਲੀ ਪਾਤਸ਼ਾਹੀ ਖਾਲੜਾ ਦੀ ਸਮੁੱਚੀ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਵੱਲੋਂ ਵੱਧ ਚੜ ਕੇ ਉਤਸ਼ਾਹ ਦੇ ਨਾਲ ਇਸ ਨਗਰ ਕੀਰਤਨ ਦੇ ਵਿੱਚ ਹਿੱਸਾ ਲਿਆ ਗਿਆ ਅਤੇ ਤਿਆਰੀਆਂ ਨੂੰ ਮੁਕੰਮਲ ਕਰਨ ਵਿੱਚ ਪੂਰਾ ਸਹਿਯੋਗ ਦਿੱਤਾ। ਰਸਤੇ ਵਿੱਚ ਇਤਿਹਾਸਿਕ ਲਿਟਰੇਚਰ ਜੋ ਕਿ ਸੰਗਤਾਂ ਦੇ ਵਿੱਚ ਫਰੀ ਵੰਡਿਆ ਗਿਆ। ਨਗਰ ਕੀਰਤਨ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਪਿੰਡ ਉਾਂ ਵਿਖੇ ਪਹੁੰਚਣ ਤੇ ਉਥੋਂ ਦੀਆਂ ਸੰਗਤਾਂ ਅਤੇ ਪ੍ਰਬੰਧਕ ਕਮੇਟੀ ਵੱਲੋਂ ਜੈਕਾਰਿਆਂ ਦੀ ਗੂੰਜ ਨਾਲ ਭਰਵਾਂ ਸਵਾਗਤ ਕੀਤਾ ਗਿਆ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News