Home » ਨਵੀਂ ਦਿੱਲੀ » ਮੋਗਾ ਵਿਖੇ ਅਮਿਤ ਸ਼ਾਹ ਦੇ ਆਉਣ ਤੇ ਪੰਜਾਬੀਆਂ ਤੇ ਸਿੱਖਾਂ ਵੱਲੋਂ ਆਪਣੇ ਘਰਾਂ ਤੇ ਕਾਰੋਬਾਰਾਂ ਤੇ ਕਾਲੇ ਝੰਡੇ ਲਗਾਕੇ ਰੋਸ ਜਾਹਰ ਕਰਨਾ ਵਧੀਆ ਉਪਰਾਲਾ: ਮਾਨ 👉 ਜ਼ਮਹੂਰੀਅਤ ਢੰਗ ਨਾਲ ਰੋਸ਼ ਕਰਨ ਵਾਲੇ ਆਗੂਆਂ ਨੂੰ ਗ੍ਰਿਫਤਾਰ ਕਰਨਾ ਗੈਰ ਕਾਨੂੰਨੀ

ਮੋਗਾ ਵਿਖੇ ਅਮਿਤ ਸ਼ਾਹ ਦੇ ਆਉਣ ਤੇ ਪੰਜਾਬੀਆਂ ਤੇ ਸਿੱਖਾਂ ਵੱਲੋਂ ਆਪਣੇ ਘਰਾਂ ਤੇ ਕਾਰੋਬਾਰਾਂ ਤੇ ਕਾਲੇ ਝੰਡੇ ਲਗਾਕੇ ਰੋਸ ਜਾਹਰ ਕਰਨਾ ਵਧੀਆ ਉਪਰਾਲਾ: ਮਾਨ 👉 ਜ਼ਮਹੂਰੀਅਤ ਢੰਗ ਨਾਲ ਰੋਸ਼ ਕਰਨ ਵਾਲੇ ਆਗੂਆਂ ਨੂੰ ਗ੍ਰਿਫਤਾਰ ਕਰਨਾ ਗੈਰ ਕਾਨੂੰਨੀ

SHARE ARTICLE

10 Views

ਨਵੀਂ ਦਿੱਲੀ, 15 ਮਾਰਚ (ਮਨਪ੍ਰੀਤ ਸਿੰਘ ਖਾਲਸਾ):- “ਕਿਉਂਕਿ ਸੈਟਰ ਦੀ ਮੋਦੀ ਹਕੂਮਤ ਅਤੇ ਉਸ ਵਿਚ ਸਾਮਿਲ ਅਮਿਤ ਸ਼ਾਹ ਅਨੇਕਾ ਹੀ ਵਜੀਰ ਅਤੇ ਇਨ੍ਹਾਂ ਦੀਆਂ ਖੂਫੀਆ ਏਜੰਸੀਆ ਦੇ ਮੁੱਖੀਆ ਵੱਲੋ ਬੀਤੇ ਸਮੇ ਵਿਚ ਇਕ ਸਾਜਿਸ ਤਹਿਤ ਬਾਹਰਲੇ ਮੁਲਕਾਂ ਵਿਚ ਵੱਸਣ ਵਾਲੇ ਸਿਰਕੱਢ ਸਿੱਖਾਂ ਨੂੰ ਨਿਸ਼ਾਨਾਂ ਬਣਾਕੇ ਕਤਲ ਕੀਤੇ ਗਏ । ਇੰਡੀਆ ਦੀ ਮੋਦੀ ਹਕੂਮਤ ਜਿਸ ਵਿਚ ਗ੍ਰਹਿ ਵਜੀਰ ਅਮਿਤ ਸ਼ਾਹ, ਵਿਦੇਸ ਵਜੀਰ ਜੈਸੰਕਰ, ਰੱਖਿਆ ਵਜੀਰ ਰਾਜਨਾਥ ਸਿੰਘ, ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ਰਾਅ ਮੁੱਖੀ ਰਵੀ ਸਿਨ੍ਹਾ ਅਤੇ ਸਾਬਕਾ ਰਾਅ ਮੁੱਖੀ ਨੇ ਕੈਨੇਡਾ ਵਿਚ ਹਰਦੀਪ ਸਿੰਘ ਨਿੱਝਰ, ਰਿਪੁਦਮਨ ਸਿੰਘ ਮਲਿਕ ਅਤੇ ਸੁਖਦੂਲ ਸਿੰਘ, ਬਰਤਾਨੀਆ ਵਿਚ ਅਵਤਾਰ ਸਿੰਘ ਖੰਡਾ, ਪਾਕਿਸਤਾਨ ਵਿਚ ਪਰਮਜੀਤ ਸਿੰਘ ਪੰਜਵੜ ਤੇ ਲਖਬੀਰ ਸਿੰਘ ਰੋਡੇ, ਹਰਿਆਣਾ ਵਿਚ ਦੀਪ ਸਿੰਘ ਸਿੱਧੂ, ਪੰਜਾਬ ਵਿਚ ਸੁਭਦੀਪ ਸਿੰਘ ਸਿੱਧੂ ਮੂਸੇਵਾਲਾ ਅਤੇ ਗੁਰਪ੍ਰੀਤ ਸਿੰਘ ਹਰੀਨੌ ਦੇ ਕਤਲ ਕਰਵਾਏ ਅਤੇ ਅਮਰੀਕਨ ਨਾਗਰਿਕ ਗੁਰਪਤਵੰਤ ਸਿੰਘ ਪੰਨੂ ਨੂੰ ਮਾਰਨ ਦੀ ਕੋਸਿਸ ਕੀਤੀ । ਜਦੋ ਤੋ ਸੈਟਰ ਵਿਚ ਮੋਦੀ ਹਕੂਮਤ ਬਣੀ ਹੈ, ਉਸ ਸਮੇ ਤੋ ਹੀ ਪੰਜਾਬ ਸੂਬੇ, ਪੰਜਾਬੀਆਂ ਅਤੇ ਸਿੱਖ ਕੌਮ ਨਾਲ ਵਿਤਕਰੇ ਅਤੇ ਜ਼ਬਰ ਘੱਟਣ ਦੀ ਬਜਾਇ ਵੱਧ ਗਿਆ ਹੈ । ਅੱਜ ਵੀ ਸਿੱਖ ਨੌਜਵਾਨਾਂ ਨੂੰ ਝੂਠੇ ਪੁਲਿਸ ਮੁਕਾਬਲਿਆ ਵਿਚ ਕਤਲ ਕੀਤਾ ਜਾਂਦਾ ਆ ਰਿਹਾ ਹੈ । ਪੰਜਾਬ ਦੀ ਆਰਥਿਕਤਾ ਨੂੰ ਮਜਬੂਤੀ ਦੇਣ ਲਈ ਇਸ ਮੋਦੀ ਹਕੂਮਤ ਵੱਲੋ ਆਪਣੇ 11 ਸਾਲਾਂ ਵਿਚ ਪੰਜਾਬ ਨੂੰ ਕੁਝ ਵੀ ਨਹੀ ਦਿੱਤਾ ਗਿਆ । ਬਲਕਿ ਸਾਡੀਆ ਸਰਹੱਦਾਂ ਨਾ ਖੋਲ੍ਹਕੇ ਸਾਡੀ ਆਰਥਿਕਤਾ ਨੂੰ ਹੋਰ ਵੀ ਡੂੰਘੀ ਸੱਟ ਮਾਰੀ ਜਾ ਰਹੀ ਹੈ । ਕੇਂਦਰ ਦੀਆਂ ਪੰਜਾਬ ਤੇ ਸਿੱਖ ਕੌਮ ਵਿਰੋਧੀ ਨੀਤੀਆਂ ਦੀ ਬਦੌਲਤ ਹੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖਾਲਸਾ ਨੇ ਸਾਂਝੇ ਤੌਰ ਤੇ ਸਿੱਖ ਕੌਮ ਨੇ 14 ਮਾਰਚ ਨੂੰ ਆਪਣੇ ਘਰਾਂ ਤੇ ਕਾਰੋਬਾਰਾਂ ਉਤੇ ਕਾਲੇ ਝੰਡੇ ਲਗਾਕੇ ਸਿੱਖ ਕੌਮ ਦੇ ਇਨ੍ਹਾਂ ਕਾਤਲਾਂ ਤੇ ਪੰਜਾਬ ਵਿਰੋਧੀ ਤਾਕਤਾਂ ਵਿਰੁੱਧ ਰੋਸ ਜਾਹਰ ਕਰਨ ਦੀ ਕਾਲ ਦਿੱਤੀ ਸੀ । ਜਿਸ ਨੂੰ ਪੰਜਾਬੀਆਂ ਤੇ ਸਿੱਖਾਂ ਨੇ ਪ੍ਰਵਾਨ ਕਰਕੇ ਵੱਡੇ ਪੱਧਰ ਤੇ ਕਾਲੇ ਝੰਡੇ ਵੀ ਲਗਾਏ ਅਤੇ ਮੋਗਾ ਵਿਖੇ ਰੈਲੀ ਵਿਚ ਸਾਮਿਲ ਹੋਣ ਲਈ ਪਹੁੰਚਕੇ ਰੋਸ ਜਾਹਰ ਕਰਨ ਵਾਲੇ ਸਿੱਖਾਂ ਨੂੰ ਜਬਰੀ ਗ੍ਰਿਫਤਾਰ ਕਰਕੇ ਜਮਹੂਰੀਅਤ ਅਤੇ ਸਮਾਜਿਕ ਲੀਹਾਂ ਦਾ ਕੇਂਦਰ ਤੇ ਪੰਜਾਬ ਸਰਕਾਰ ਨੇ ਘਾਣ ਕੀਤਾ ਹੈ । ਜਿਸਦੀ ਅਸੀ ਕਰੜੇ ਸ਼ਬਦਾਂ ਵਿਚ ਜਿਥੇ ਨਿੰਦਾ ਕਰਦੇ ਹਾਂ, ਉਥੇ ਮੌਜੂਦਾ ਜਿਥੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵੱਲੋ ਅਪਣਾਈ ਜਾਬਰ ਨੀਤੀ ਦੇ ਨਤੀਜਿਆ ਨੂੰ ਭੁਗਤਣ ਲਈ ਖਬਰਦਾਰ ਵੀ ਕਰਦੇ ਹਾਂ ।”
ਇਹ ਵਿਚਾਰ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬੀਆਂ ਤੇ ਸਿੱਖਾਂ ਵੱਲੋ ਅਮਿਤ ਸ਼ਾਹ ਵੱਲੋ ਪੰਜਾਬ ਵਿਚ ਦਾਖਲ ਹੋਣ ਤੇ ਕਾਲੀਆਂ ਝੰਡੀਆਂ ਨਾਲ ਰੋਸ ਜਾਹਰ ਕਰਨ ਦੇ ਪ੍ਰੋਗਰਾਮ ਲਈ ਪੰਜਾਬੀਆਂ, ਸਿੱਖਾਂ ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਅਹੁਦੇਦਾਰਾਂ ਦਾ ਧੰਨਵਾਦ ਕਰਦੇ ਹੋਏ ਪ੍ਰਗਟ ਕੀਤੇ। ਉਥੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਰਨਲ ਸਕੱਤਰ ਸ. ਹਰਪਾਲ ਸਿੰਘ ਬਲੇਰ, ਜਥੇਬੰਦਕ ਸਕੱਤਰ ਜਸਵੀਰ ਸਿੰਘ ਬੱਚੜੇ, ਦਿਲਬਾਗ ਸਿੰਘ ਸੇਰੋ, ਬਲਵੀਰ ਸਿੰਘ ਬੱਛੋਆਣਾ, ਚਾਨਣ ਸਿੰਘ ਘਰਿਆਲਾ, ਮੋਗਾ, ਫਰੀਦਕੋਟ, ਮਾਨਸਾ, ਸੰਗਰੂਰ, ਬਰਨਾਲਾ ਆਦਿ ਜਿ਼ਲ੍ਹਿਆ ਦੇ ਵਰਕਰਾਂ ਨੂੰ ਘਰਾਂ ਵਿਚੋ ਗ੍ਰਿਫਤਾਰ ਕਰਨ ਦੇ ਅਮਲ ਕੇਂਦਰ ਅਤੇ ਪੰਜਾਬ ਸਰਕਾਰ ਦੀ ਲੋਕਾਂ ਵਿਚ ਵਿਰੋਧਤਾ ਤੋ ਪੈਦਾ ਹੋ ਰਹੀ ਬੁਖਲਾਹਟ ਨੂੰ ਪ੍ਰਤੱਖ ਕਰਦੇ ਹਨ । ਸ. ਮਾਨ ਨੇ ਪੰਜਾਬੀਆਂ ਤੇ ਸਿੱਖਾਂ ਨੂੰ ਹਾਰਦਿਕ ਸੰਦੇਸ ਦਿੰਦੇ ਹੋਏ ਕਿਹਾ ਕਿ ਜੋ ਪੰਜਾਬ ਸੂਬੇ ਤੇ ਸਿੱਖ ਵਿਰੋਧੀ ਜਮਾਤਾਂ ਪੰਜਾਬੀਆਂ ਨੂੰ ਕਈ ਤਰ੍ਹਾਂ ਦੇ ਥੋੜਚਿਰੇ ਲਾਲਚ ਦੇ ਕੇ ਅਤੇ ਸਬਜਬਾਗ ਦਿਖਾਕੇ ਕੇਵਲ ਤੇ ਕੇਵਲ ਪੰਜਾਬੀਆਂ ਦੀ ਅਣਖ ਭਰੀ ਸੋਚ ਤੇ ਸੂਬੇ ਉਤੇ ਕਾਬਜ ਹੋਣਾ ਲੋਚਦੇ ਹਨ ਜਦੋਕਿ ਇਨ੍ਹਾਂ ਕੋਲ ਪੰਜਾਬ ਸੂਬੇ ਦੀ ਬਿਹਤਰੀ ਅਤੇ ਪੰਜਾਬੀਆਂ ਦੇ ਲੰਮੇ ਸਮੇ ਤੋ ਲਟਕਦੇ ਆ ਰਹੇ ਮਸਲਿਆਂ ਲਈ ਕੋਈ ਯੋਜਨਾ ਨਹੀ ਹੈ । ਇਸ ਲਈ ਪੰਜਾਬੀਆਂ ਨੂੰ ਚਾਹੀਦਾ ਹੈ ਕਿ ਇਨ੍ਹਾਂ ਦੇ ਇਕੱਠਾਂ ਦਾ ਬਾਈਕਾਟ ਕਰਕੇ ਆਉਣ ਵਾਲੇ ਸਮੇਂ ਵਿਚ ਜਦੋ ਵੀ ਪੰਜਾਬ ਸੂਬੇ ਦੀਆਂ ਚੋਣਾਂ ਹੋਣ ਤਾਂ ਬੀਜੇਪੀ-ਆਰ.ਐਸ.ਐਸ ਕਾਂਗਰਸ, ਆਮ ਆਦਮੀ ਪਾਰਟੀ ਅਤੇ ਪੰਜਾਬ ਵਿਰੋਧੀ ਤਾਕਤਾਂ ਨੂੰ ਸਮੂਹਿਕ ਰੂਪ ਵਿਚ ਵੱਡੀ ਹਾਰ ਦੇ ਕੇ ਪੰਜਾਬ ਸੂਬੇ ਪੱਖੀ ਪੰਥਕ ਸਰਕਾਰ ਕਾਇਮ ਕਰਨ ਵਿਚ ਯੋਗਦਾਨ ਪਾਉਣ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 558 ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ 👉 ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ 4 ਫੀਸਦੀ ਮਹਿੰਗਾਈ ਭੱਤਾ ਵਧਾਉਣ ਦਾ ਕੀਤਾ ਐਲਾਨ 👉 ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਰਵਾਇਤੀ ਸਿੱਖ ਪਹਿਰਾਵੇ ਅਨੁਸਾਰ ਕੁੜਤਾ ਪਜਾਮਾ ਪਹਿਨਣ ਲਈ ਆਖਿਆ

ਮੋਗਾ ਵਿਖੇ ਅਮਿਤ ਸ਼ਾਹ ਦੇ ਆਉਣ ਤੇ ਪੰਜਾਬੀਆਂ ਤੇ ਸਿੱਖਾਂ ਵੱਲੋਂ ਆਪਣੇ ਘਰਾਂ ਤੇ ਕਾਰੋਬਾਰਾਂ ਤੇ ਕਾਲੇ ਝੰਡੇ ਲਗਾਕੇ ਰੋਸ ਜਾਹਰ ਕਰਨਾ ਵਧੀਆ ਉਪਰਾਲਾ: ਮਾਨ 👉 ਜ਼ਮਹੂਰੀਅਤ ਢੰਗ ਨਾਲ ਰੋਸ਼ ਕਰਨ ਵਾਲੇ ਆਗੂਆਂ ਨੂੰ ਗ੍ਰਿਫਤਾਰ ਕਰਨਾ ਗੈਰ ਕਾਨੂੰਨੀ

ਫਿਲਮ ਧੁਰੰਦਰ 2 ਵਿਚ ਦਸਤਾਰਧਾਰੀ ਸਿੱਖ ਪਾਤਰ ਦੇ ਨਸ਼ੇ ਵਾਲੇ ਦ੍ਰਿਸ਼ ਬਦਲੇ ਜਾਣ ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ ਅਤੇ ਵਿਰੋਧ ਪ੍ਰਦਰਸ਼ਨ: ਗੁਰਮੀਤ ਸਿੰਘ ਸ਼ੰਟੀ 👉 ਫਿਲਮ ਸੇੰਸਰ ਬੋਰਡ ਨੂੰ ਪੱਤਰ ਲਿਖ ਕੀਤੀ ਗਈ ਮੰਗ 👉 ਦਿੱਲੀ ਕਮੇਟੀ ਵਲੋਂ ਇਸ ਮਾਮਲੇ ਤੇ ਚੁੱਪ ਰਹਿਣਾ ਨਮੋਸ਼ੀਜਨਕ

ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਅਤੇ ਉਨ੍ਹਾਂ ਨਾਲ ਸ਼ਹੀਦ ਹੋਏ ਸਮੂਹ ਸ਼ਹੀਦ ਸਿੰਘਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮ ਖਾਲਸਾਈ ਜਾਹੋਜਲਾਲ ਨਾਲ ਸੰਪੂਰਨ ਸਿੱਖ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ